ਚੰਡੀਗੜ੍ਹ, 25 ਮਾਰਚ, ਦੇਸ਼ ਕਲਿੱਕ ਬਿਓਰ :
ਬੀਤੀ ਕੱਲ੍ਹ ਐਚ.ਆਈ.ਜੀ. ਫਲੈਟਸ ਰੈਜੀਡੈਂਟਸ ਵੈਲਫੇਅਰ ਐਸੋਸੀਏਸ਼ਨ, ਸੈਕਟਰ 39-ਬੀ, ਚੰਡੀਗੜ੍ਹ ਦੇ ਵਾਸੀਆਂ ਦੀ ਇਕ ਅਹਿਮ ਮੀਟਿੰਗ ਹੋਈ। ਮੀਟਿੰਗ ਵਿਚ ਰੈਜੀਡੈਂਟਸ ਦੀਆਂ ਸਮੱਸਿਆਵਾਂ ਅਤੇ ਐਸੋਸੀਏਸ਼ਨ ਦੀਆਂ ਗਤੀਵਿਧੀਆਂ ਉਤੇ ਵਿਚਾਰ ਵਟਾਂਦਰਾ ਕੀਤਾ ਗਿਆ। ਇਸ ਦੌਰਾਨ ਸੰਸਥਾ ਦੇ ਜਥੇਬੰਦਕ ਢਾਂਚੇ ਨੂੰ ਮਜ਼ਬੂਤ ਕਰਨ ਲਈ ਰਿਟਰਨਿੰਗ ਅਫਸਰ ਅਮਿਤ ਕੈਂਥ ਦੀ ਦੇਖ ਰੇਖ ਵਿਚ ਨਵੀਂ ਕਮੇਟੀ ਦੀ ਚੋਣ ਕੀਤੀ ਗਈ, ਜਿਸ ਵਿਚ ਪ੍ਰਧਾਨ ਅਮਰਦੀਪ ਸਿੰਘ ਜਦਕਿ ਮੀਤ ਪ੍ਰਧਾਨ ਕਿਰਨਦੀਪ ਕੌਰ ਨੂੰ ਚੁਣਿਆ ਗਿਆ।