ਮੋਹਾਲੀ, 12 ਅਪ੍ਰੈਲ, ਦੇਸ਼ ਕਲਿੱਕ ਬਿਓਰੋ :
ਮੋਹਾਲੀ ਦੇ ਮੇਅਰ ਅਮਰਜੀਤ ਸਿੰਘ ਸਿੱਧੂ ਨੇ ਕਿਹਾ ਕਿ ਅਸੀਂ ਆਊਟਸੋਰਸਿੰਗ ਏਜੰਸੀ 'ਸੰਪਰਕ' ਰਾਹੀਂ ਠੇਕੇ 'ਤੇ ਕੰਮ ਕਰ ਰਹੇ ਨਗਰ ਨਿਗਮ ਦੇ 170 ਕਰਮਚਾਰੀਆਂ ਦੀਆਂ ਸੇਵਾਵਾਂ ਨੂੰ ਬਹਾਲ ਕਰਵਾਉਣ ਲਈ ਕੋਈ ਕਸਰ ਬਾਕੀ ਨਹੀਂ ਛੱਡਾਂਗੇ। ਉਹਨਾਂ ਨੇ ਅੱਗੇ ਕਿਹਾ ਕਿ ਕਰਮਚਾਰੀਆਂ ਨੂੰ ਇੰਨੇ ਵੱਡੇ ਪੱਧਰ ਦੇ ਕੱਢਣ ਦਾ ਫੈਸਲਾ ਬਹੁਤ ਹੀ ਮੰਦਭਾਗਾ ਹੈ, ਜੋ ਉਨ੍ਹਾਂ ਦੇ ਪਰਿਵਾਰਾਂ ਤੇ ਸਿੱਧਾ ਅਸਰ ਪਾਵੇਗਾ । ਮੇਅਰ ਨੇ ਕਿਹਾ, "ਮੈਂ ਸਾਰੇ MC ਕਰਮਚਾਰੀਆਂ ਨੂੰ ਬਿਨਾਂ ਕਿਸੇ ਫਰਕ ਦੇ ਆਪਣੀ ਟੀਮ ਦਾ ਹਿੱਸਾ ਸਮਝਦਾ ਹਾਂ, ਜਦੋਂ ਤੱਕ ਉਨ੍ਹਾਂ ਦੀਆਂ ਸੇਵਾਵਾਂ ਦੁਬਾਰਾ ਬਹਾਲ ਨਹੀਂ ਕੀਤੀਆਂ ਜਾਂਦੀਆਂ ਉਦੋਂ ਤੱਕ ਉਨ੍ਹਾਂ ਦੇ ਨਾਲ ਖੜ੍ਹਾ ਰਹਾਂਗਾ।"