ਚੰਡੀਗੜ੍ਹ, 12 ਫਰਵਰੀ, ਦੇਸ਼ ਕਲਿੱਕ ਬਿਓਰੋ :
ਪੰਜਾਬ ਸਟੇਟ ਇੰਸਟੀਚਿਊਟ ਆਫ਼ ਸਪੋਰਟਸ (ਪੀ.ਆਈ.ਐਸ.) ਦੇ ਅੰਮ੍ਰਿਤਸਰ, ਪਟਿਆਲਾ, ਮੁਹਾਲੀ, ਬਠਿੰਡਾ, ਰੋਪੜ, ਲੁਧਿਆਣਾ, ਜਲੰਧਰ, ਸ੍ਰੀ ਮੁਕਤਸਰ ਸਾਹਿਬ, ਬਰਨਾਲਾ, ਤਰਨ ਤਾਰਨ, ਸ੍ਰੀ ਆਨੰਦਪੁਰ ਸਾਹਿਬ, ਮਾਹਿਲਪੁਰ, ਫਗਵਾੜਾ ਤੇ ਦਸੂਹਾ ਸਥਿਤ ਰੈਜੀਡੈਸ਼ਲ ਵਿੰਗਾਂ ਵਿੱਚ 2024-25 ਸੈਸ਼ਨ ਲਈ ਖਿਡਾਰੀਆਂ ਦੀ ਭਰਤੀ ਲਈ ਟਰਾਇਲਾਂ ਦਾ ਪ੍ਰੋਗਰਾਮ ਐਲਾਨ ਦਿੱਤਾ ਹੈ। ਇਨ੍ਹਾਂ ਵਿੰਗਾਂ ਵਿੱਚ ਵੱਖ-ਵੱਖ ਉਮਰ ਵਰਗਾਂ ਵਿੱਚ ਖਿਡਾਰੀਆਂ ਦੀ ਚੋਣ ਲਈ 15 ਫਰਵਰੀ ਤੋਂ 19 ਮਾਰਚ ਤੱਕ ਵੱਖ-ਵੱਖ ਥਾਵਾਂ ਉਤੇ ਖੇਡ ਤੇ ਉਮਰ ਵਰਗ ਅਨੁਸਾਰ ਟਰਾਇਲ ਲਏ ਜਾਣਗੇ।