ਬੁਡਾਪੇਸਟ(ਹੰਗਰੀ)/25ਜੁਲਾਈ/ਦੇਸ਼ ਕਲਿਕ ਬਿਊਰੋ:
ਹਰਿਆਣੇ ਦੀ ਪ੍ਰਿਆ ਮਲਿਕ ਨੇ ਹੰਗਰੀ ਦੇ ਬੁਡਾਪੇਸਟ ਵਿਖੇ ਵਿਸ਼ਵ ਕੈਡੇਟ ਕੁਸ਼ਤੀ ਚੈਂਪੀਅਨਸ਼ਿਪ ਵਿਚ ਸੋਨ ਤਮਗਾ ਜਿੱਤ ਕੇ ਇਤਿਹਾਸ ਰਚ ਦਿੱਤਾ ਹੈ। ਪ੍ਰਿਆ ਮਲਿਕ ਨੇ ਇਹ ਕਾਰਨਾਮਾ 73 ਕਿੱਲੋ ਭਾਰ ਵਰਗ ਵਿੱਚ ਕੀਤਾ। ਪ੍ਰਿਆ ਨੇ ਵਿਸ਼ਵ ਕੈਡੇਟ ਕੁਸ਼ਤੀ ਚੈਂਪੀਅਨਸ਼ਿਪ ਵਿਚ ਬੇਲਾਰੂਸ ਦੀ ਪਹਿਲਵਾਨ ਨੂੰ 5-0 ਨਾਲ ਹਰਾ ਕੇ ਸੋਨ ਤਮਗਾ ਜਿੱਤਿਆ।
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ਨਿਚਰਵਾਰ ਨੂੰ ਭਾਰਤ ਦੀ ਵੇਟਲਿਫਟਰ ਸਾਈਖੋਮ ਮੀਰਾਬਾਈ ਚਾਨੂ ਵੱਲੋਂ ਟੋਕੀਓ ਓਲੰਪਿਕ ਖੇਡਾਂ ਵਿੱਚ ਪਹਿਲੇ ਹੀ ਦਿਨ ਚਾਂਦੀ ਦਾ ਤਮਗਾ ਜਿੱਤਣ 'ਤੇ ਮੁਬਾਰਕਬਾਦ ਦਿੱਤੀ ਹੈ। ਚਾਨੂ ਨੇ 49 ਕਿਲੋ ਭਾਰ ਵਰਗ ਵਿੱਚ ਚਾਂਦੀ ਦਾ ਤਮਗਾ ਜਿੱਤਿਆ।
ਟੋਕੀਓ ਉਲੰਪਿਕ ‘ਚ ਅੱਜ ਮੀਰਾਬਾਈ ਚਾਨੂ ਨੇ ਵੇਟਲਿਫਟਿੰਗ ਵਿਚ ਮਹਿਲਾਵਾਂ ਦੇ 49 ਕਿੱਲੋ ਵਰਗ ਵਿਚ ਚਾਂਦੀ ਦਾ ਤਮਗਾ ਜਿੱਤਿਆ ਹੈ ।
भारतीय पुरुष हॉकी टीम ने टोक्यो ओलंपिक की हॉकी प्रतियोगिता के पूल-ए के अपने पहले मैच में न्यूजीलैंड को 3-2 से हरा दिया।
ਭਾਰਤੀ ਪੁਰਸ਼ ਹਾਕੀ ਟੀਮ ਨੇ ਟੋਕੀਓ ਓਲੰਪਿਕ ਦੀ ਹਾਕੀ ਪ੍ਰਤੀਯੋਗਤਾ ਦੇ ਪੂਲ ਏ ਦੇ ਆਪਣੇ ਪਹਿਲੇ ਮੈਚ ਵਿੱਚ ਨਿਊਜ਼ੀਲੈਂਡ ਨੂੰ 3–2 ਨਾਲ ਹਰਾ ਦਿੱਤਾ।
ਟੋਕਿਓ : 23 ਜੁਲਾਈ :
ਕੋਰੋਨਾ ਮਹਾਮਾਰੀ ਦੇ ਚਲਦਿਆਂ ਟੋਕਿਓ ਓਲੰਪਿਕ ਦਾ ਆਯੋਜਨ ਸ਼ੁਕਰਵਾਰ ਤੋਂ ਸ਼ੁਰੂ ਹੋਇਆ ਜਿੱਥੇ ਉਦਘਾਟਨ ਸਮਾਰੋਹ ਵਿੱਚ ਭਾਰਤੀ ਪੁਰਸ਼ ਹਾਕੀ ਟੀਮ ਦੇ ਕਪਤਾਨ ਮਨਪ੍ਰੀਤ ਸਿੰਘ ਅਤੇ ਛੇ ਵਾਰ ਵਿਸ਼ਵ ਚੈਪੀਅਨ ਮਹਿਲਾ ਮੁੱਕੇਬਾਜ਼ ਐਮ ਸੀ ਮੈਰੀਕੌਮ ਨੇ ਭਾਰਤੀ ਦਲ ਦੀ ਅਗਵਾਈ ਕੀਤੀ।
ਨਵੀਂ ਦਿੱਲੀ, 15 ਜੁਲਾਈ, ਦੇਸ਼ ਕਲਿੱਕ ਬਿਊਰੋ :
ਇੰਗਲੈਂਡ ਵਿੱਚ 2 ਭਾਰਤੀ ਕ੍ਰਿਕਟਰਾਂ ਨੂੰ ਕੋਰੋਨਾ ਹੋਣ ਸਬੰਧੀ ਖਬਰਾਂ ਹਨ। ਕੋਰੋਨਾ ਪੋਜ਼ੀਟਿਵ ਖਿਡਾਰੀ ਹੁਣ ਡਰਹਮ ਦੀ ਯਾਤਰਾ ਨਹੀਂ ਕਰ ਸਕੇਗਾ। ਜਦੋਂ ਕਿ ਬਾਕੀ ਟੀਮ ਅੱਜ ਦੁਪਹਿਰ ਡਰਹਮ ਵਿੱਚ ਖੇਡ ਰਹੀ ਹੈ।
ਪੰਜਾਬ ਦੇ ਖੇਡ ਅਤੇ ਯੁਵਕ ਸੇਵਾਵਾਂ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੇ ਭਾਰਤੀ ਕ੍ਰਿਕਟਰ ਯਸ਼ਪਾਲ ਸ਼ਰਮਾ ਦੇ ਅਕਾਲ ਚਲਾਣੇ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਉਨ੍ਹਾਂ ਦੀ ਖੇਡ ਵਿਰਾਸਤ ਦੀਆਂ ਪੰਜਾਬ ਵਿੱਚ ਡੂੰਘੀਆਂ ਤੰਦਾਂ ਜੁੜੀਆਂ ਹੋਈਆਂ ਹਨ।
ਦੁਬਈ, 13 ਜੁਲਾਈ :
ਭਾਰਤੀ ਮਹਿਲਾ ਕ੍ਰਿਕਟਰਾਂ ਉਤੇ ਐਤਵਾਰ ਨੂੰ ਇੰਗਲੈਂਡ ਖਿਲਾਫ ਦੂਜੇ ਟੀ20 ਮੈਚ ਵਿੱਚ ਅੱਠ ਦੌੜਾਂ ਦੀ ਜਿੱਤ ਦੌਰਾਨ ਹੌਲੀ ਓਵਰ ਗਤੀ ਲਈ ਮੈਚ ਫੀਸ ਦਾ 20 ਫੀਸਦੀ ਜ਼ੁਰਮਾਨਾ ਲਗਾਇਆ ਗਿਆ ਹੈ। ਇਸ ਵਿੱਚ ਪਾਇਆ ਗਿਆ ਕਿ ਭਾਰਤ ਨੇ ਤੈਅ ਸਮੇਂ ਵਿੱਚ ਇਕ ਓਵਰ ਘੱਟ ਕੀਤਾ ਹੈ। ਇਸ ਨੂੰ ਧਿਆਨ ਵਿੱਚ ਰੱਖਦੇ ਹੋਏ ਮੈਚ ਰੈਫਰੀ ਫਿਲ ਵਿਹਟਿਸੇਜ ਨੇ ਜ਼ੁਰਮਾਨਾ ਲਗਾ ਦਿੱਤਾ ਹੈ। ਭਾਰਤ ਦੀ ਕਪਤਾਨ ਹਰਮਨਪ੍ਰੀਤ ਕੌਰ ਨੇ ਗਲਤੀ ਸਵੀਕਾਰ ਕਰ ਲਈ, ਇਸ ਲਈ ਕੋਈ ਹੋਰ ਸੁਣਵਾਈ ਨਹੀਂ ਹੋਈ।