ਚੇਨਈ, 8 ਅਕਤੂਬਰ, ਦੇਸ਼ ਕਲਿਕ ਬਿਊਰੋ :
ਟੀਮ ਇੰਡੀਆ ਨੇ ਵਨਡੇ ਵਿਸ਼ਵ ਕੱਪ 2023 'ਚ ਆਪਣੇ ਮਿਸ਼ਨ ਦੀ ਸ਼ੁਰੂਆਤ ਜਿੱਤ ਨਾਲ ਕੀਤੀ ਹੈ। ਚੇਨਈ ਦੇ ਐਮਏ ਚਿਦੰਬਰਮ ਸਟੇਡੀਅਮ ਵਿੱਚ ਭਾਰਤ ਨੇ ਆਪਣੇ ਪਹਿਲੇ ਮੈਚ ਵਿੱਚ ਆਸਟਰੇਲੀਆ ਨੂੰ 6 ਵਿਕਟਾਂ ਨਾਲ ਹਰਾਇਆ।ਆਸਟ੍ਰੇਲੀਆ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਦਿਆਂ ਭਾਰਤ ਨੂੰ 200 ਦੌੜਾਂ ਦਾ ਟੀਚਾ ਦਿੱਤਾ।