ਨਵੀਂ ਦਿੱਲੀ, 7 ਜਨਵਰੀ, ਦੇਸ਼ ਕਲਿਕ ਬਿਊਰੋ :ਭਾਰਤੀ ਸਟਾਰ ਟੈਨਿਸ ਖਿਡਾਰਨ ਸਾਨੀਆ ਮਿਰਜ਼ਾ ਨੇ ਪੇਸ਼ੇਵਰ ਟੈਨਿਸ ਤੋਂ ਸੰਨਿਆਸ ਲੈਣ ਦਾ ਐਲਾਨ ਕਰ ਦਿੱਤਾ ਹੈ। ਉਹ ਅਗਲੇ ਮਹੀਨੇ ਦੁਬਈ ਟੈਨਿਸ ਚੈਂਪੀਅਨਸ਼ਿਪ 'ਚ ਆਖਰੀ ਵਾਰ ਖੇਡਦੀ ਨਜ਼ਰ ਆਵੇਗੀ।ਸਾਨੀਆ ਮਿਰਜ਼ਾ ਦਾ ਇਹ ਬਿਆਨ ਕ੍ਰਿਕਟਰ ਸ਼ੋਏਬ ਮਲਿਕ ਤੋਂ ਤਲਾਕ ਦੀਆਂ ਖਬਰਾਂ ਵਿਚਾਲੇ ਆਇਆ ਹੈ।