ਬਠਿੰਡਾ, 30 ਮਈ, ਦੇਸ਼ ਕਲਿੱਕ ਬਿਓਰੋ :
ਅੱਜ ਚੋਣ ਪ੍ਰਚਾਰ ਦੇ ਅਖ਼ੀਰਲੇ ਦਿਨ ਪਾਰਲੀਮਾਨੀ ਹਲਕਾ ਬਠਿੰਡਾ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਗੁਰਮੀਤ ਸਿੰਘ ਖੁੱਡੀਆਂ ਨੇ ਤੂਫ਼ਾਨੀ ਦੌਰਾ ਕਰਦਿਆਂ ਤਿੰਨ ਦਰਜਨ ਚੋਣ ਰੈਲੀਆਂ ਨੂੰ ਸੰਬੋਧਨ ਕੀਤਾ। ਉਨ੍ਹਾਂ ਕਿਹਾ ਕਿ ਫ਼ੈਸਲਾਕੁੰਨ ਦਿਨ ਵਿਚਾਲੇ ਸਿਰਫ ਇੱਕ ਦਿਨ ਬਾਕੀ ਹੈ, ਹੁਣ ਪੰਜਾਬ ਦੇ ਅਣਖ਼ੀਲੇ ਲੋਕ ਅਗਲੇ ਪੰਜ ਸਾਲਾਂ ਲਈ ਆਪਣੇ ਹੱਥੀਂ ਆਪਣਾ ਭਵਿੱਖ ਲਿਖ਼ਣਗੇ।