ਨਵੀਂ ਦਿੱਲੀ, 28 ਜੁਲਾਈ, ਦੇਸ਼ ਕਲਿੱਕ ਬਿਓਰੋ :
ਆਈਸੀਡੀਐੱਸ ਅਧੀਨ ਛੇ ਸਾਲ ਤੋਂ ਘੱਟ ਉਮਰ ਦੇ ਲਗਭਗ 8 ਕਰੋੜ ਬੱਚਿਆਂ ਅਤੇ ਲਗਭਗ 2 ਕਰੋੜ ਗਰਭਵਤੀ ਔਰਤਾਂ ਅਤੇ ਦੁੱਧ ਪਿਲਾਉਣ ਵਾਲੀਆਂ ਮਾਵਾਂ ਨੂੰ ਪੋਸ਼ਣ, ਸਿਹਤ ਅਤੇ ਈਸੀਸੀਈ ਦੀਆਂ ਬੁਨਿਆਦੀ ਸੇਵਾਵਾਂ ਪ੍ਰਦਾਨ ਕਰਨ ਵਾਲੀਆਂ ਦੇਸ਼ ਦੀਆਂ 27 ਲੱਖ ਤੋਂ ਜ਼ਿਆਦਾ ਆਂਗਨਵਾੜੀ ਵਰਕਰਾਂ ਅਤੇ ਹੈਲਪਰਾਂ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਦਿੱਲੀ ਵਿੱਚ ਸ਼ੁਰੂ ਕੀਤਾ ਆਂਗਣਵਾੜੀ ਅਧਿਕਾਰ ਮਹਾਂਪੜਾਓ ਅੱਜ ਤੀਜੇ ਵਰਦੇ ਮੀਹ ਵਿਚ ਵੀ ਜਾਰੀ ਹੈ। ਇਸ ਮੌਕੇ ਦੇਸ਼ ਭਰ ਵਿੱਚੋਂ ਪਹੁੰਚੀਆਂ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਨੇ ਕਿਹਾ ਕਿ ਉਨ੍ਹਾਂ ਨੂੰ ਘੱਟੋ-ਘੱਟ ਉਜਰਤ, ਪੈਨਸ਼ਨ ਅਤੇ ਸਮਾਜਿਕ ਸੁਰੱਖਿਆ ਵਾਲੇ ਵਰਕਰਾਂ ਵਾਲਾ ਹੱਕ ਹੋਣਾ ਚਾਹੀਦਾ।