ਚੰਡੀਗੜ੍ਹ,2 ਜਨਵਰੀ,ਦੇਸ਼ ਕਲਿਕ ਬਿਊਰੋ:
ਪੰਜਾਬ ਦੇ ਸਕੂਲਾਂ ਵਿੱਚ ਵਿਦਿਆਰਥੀਆਂ ਨੂੰ ਜੀ-20 ਦਾ ਸੁਨੇਹਾ ਦਿੱਤਾ ਜਾਵੇਗਾ। ਅਧਿਆਪਕ ਸਵੇਰ ਦੀ ਪ੍ਰਾਰਥਨਾ ਸਭਾ ਵਿੱਚ ਖੁਦ ਵਿਦਿਆਰਥੀਆਂ ਨੂੰ ਇਸ ਬਾਰੇ ਜਾਗਰੂਕ ਕਰਨਗੇ। ਇਹ ਹੁਕਮ ਸਿੱਖਿਆ ਵਿਭਾਗ ਵੱਲੋਂ ਜਾਰੀ ਕੀਤਾ ਗਿਆ ਹੈ। ਇਸ ਦੇ ਨਾਲ ਹੀ ਸਕੂਲ ਦੀ ਲਾਇਬ੍ਰੇਰੀ ਵਿੱਚ ਜੀ-20 ਨਾਲ ਸਬੰਧਤ ਜਾਣਕਾਰੀ ਵੀ ਪ੍ਰਦਰਸ਼ਿਤ ਕੀਤੀ ਜਾਵੇਗੀ। ਹੁਕਮਾਂ ਨੂੰ ਲਾਗੂ ਕਰਵਾਉਣ ਲਈ ਸਕੂਲ ਮੁਖੀਆਂ ਦੀ ਅਹਿਮ ਭੂਮਿਕਾ ਹੋਵੇਗੀ।ਇਸ ਤੋਂ ਇਲਾਵਾ ਵਿਭਾਗ ਦੀਆਂ ਟੀਮਾਂ ਵੀ ਅਚਨਚੇਤ ਦੌਰਾ ਕਰਕੇ ਇਸ ਬਾਰੇ ਜਾਇਜ਼ਾ ਲੈਣਗੀਆਂ। ਸਿੱਖਿਆ ਵਿਭਾਗ ਦੇ ਹੁਕਮਾਂ ਅਨੁਸਾਰ ਇਹ ਦੇਸ਼ ਲਈ ਖੁਸ਼ੀ ਦੀ ਗੱਲ ਹੈ ਕਿ ਅਸੀਂ ਜੀ-20 ਦੀ ਪ੍ਰਧਾਨਗੀ ਕਰ ਰਹੇ ਹਾਂ।