ਨਵੀਂ ਦਿੱਲੀ, 1 ਜਨਵਰੀ, ਦੇਸ਼ ਕਲਿਕ ਬਿਊਰੋ:
ਨਵੇਂ ਸਾਲ ਦੇ ਪਹਿਲੇ ਹੀ ਦਿਨ ਲੋਕਾਂ ਨੂੰ ਮਹਿੰਗਾਈ ਦਾ ਤੋਹਫ਼ਾ ਮਿਲਿਆ ਹੈ। ਤੇਲ ਕੰਪਨੀਆਂ ਨੇ ਵਪਾਰਕ ਰਸੋਈ ਗੈਸ ਦੀਆਂ ਕੀਮਤਾਂ ਵਿੱਚ 25 ਰੁਪਏ ਦਾ ਵਾਧਾ ਕੀਤਾ ਹੈ। ਹਾਲਾਂਕਿ ਤੇਲ ਕੰਪਨੀਆਂ ਨੇ ਘਰੇਲੂ ਰਸੋਈ ਗੈਸ ਦੀਆਂ ਕੀਮਤਾਂ 'ਚ ਵਾਧਾ ਨਹੀਂ ਕੀਤਾ ਹੈ।