ਚੰਡੀਗੜ੍ਹ, 4 ਅਗਸਤ, ਦੇਸ਼ ਕਲਿੱਕ ਬਿਓਰੋ :
ਪੰਜਾਬੀ ਅਤੇ ਹਿੰਦੀ ਫਿਲਮਾਂ ਦੀ ਨਾਮਵਰ ਅਦਾਕਾਰਾ ਉਪਾਸਨਾਸਿੰਘ ਨੇ ਚੰਡੀਗੜ੍ਹ ਦੀ ਜ਼ਿਲ੍ਹਾ ਅਦਾਲਤ ਵਿੱਚ ਮਿਸ ਯੂਨੀਵਰਸ 2021 ਹਰਨਾਜ ਕੌਰ ਸੰਧੂ ਖ਼ਿਲਾਫ਼ ਇਕ ਪਟੀਸ਼ਨ ਦਾਇਰ ਕੀਤੀ ਹੈ। ਉਪਾਸਨਾ ਸਿੰਘ ਨੇ ਆਪਣੇ ਵਕੀਲ ਕਰਨ ਸੱਚਦੇਵਾ ਅਤੇ ਇਰਵਿਨਨੀਤ ਕੌਰ ਜ਼ਰੀਏ ਸਿਵਲ ਅਦਾਲਤ ਵਿੱਚ ਪਟੀਸ਼ਨ ਦਾਇਰ ਕਰਦਿਆਂ ਮਾਣਯੋਗ ਅਦਾਲਤ ਨੂੰ ਦੱਸਿਆ ਕਿ ਹਰਨਾਜ ਕੌਰ ਸੰਧੂ ਉਹਨਾਂ ਦੀ 19 ਅਗਸਤ ਨੂੰ ਰਿਲੀਜ਼ ਹੋ ਰਹੀ ਪੰਜਾਬੀ ਫ਼ਿਲਮ ‘ਬਾਈ ਜੀ ਕੁੱਟਣਗੇ’ ਦੀ ਹੀਰੋਇਨ ਹੈ ।