ਬੰਬਈ ਹਾਈ ਕੋਰਟ ਨੇ ਅੱਜ ਵੀਰਵਾਰ ਨੂੰ ਆਰੀਅਨ ਖਾਨ, ਅਰਬਾਜ਼ ਮਰਚੈਂਟ ਅਤੇ ਮੁਨਮੁਨ ਧਮੇਚਾ ਨੂੰ ਜ਼ਮਾਨਤ ਦੇ ਦਿੱਤੀ ਹੈ, ਜਿਨ੍ਹਾਂ ਨੂੰ ਨਾਰਕੋਟਿਕਸ ਕੰਟਰੋਲ ਬਿਊਰੋ ਦੁਆਰਾ ਛਾਪੇਮਾਰੀ ਦੌਰਾਨ ਕਰੂਜ਼ ਸ਼ਿਪ ਰੇਵ ਪਾਰਟੀ ਵਿੱਚ ਗ੍ਰਿਫਤਾਰ ਕੀਤਾ ਗਿਆ ਸੀ।
ਬੀਤੇ ਰਾਤ ਨਾਰਕੋਟਿਕਸ ਕੰਟਰੋਲ ਬਿਊਰੋ (NCB) ਵੱਲੋਂ ਮੁੰਬਈ ਵਿੱਚ ਇੱਕ ਕਰੂਜ਼ ਵਿੱਚ ਕੀਤੀ ਛਾਪੇਮਾਰੀ ਦੌਰਾਨ ਨਸ਼ੀਲੇ ਪਦਾਰਥ ਜ਼ਬਤ ਕੀਤੇ ਹਨ। ਇਸ ਮਾਮਲੇ ਵਿੱਚ ਐਨਸੀਬੀ ਵੱਲੋਂ ਸੁਪਰ–ਸਟਾਰ ਸ਼ਾਹਰੁਖ ਖਾਨ ਦੇ ਪੁੱਤਰ ਆਰੀਅਨ ਖਾਨ ਤੋਂ ਵੀ ਪੁੱਛਗਿੱਛ ਕੀਤੀ ਜਾ ਰਹੀ ਹੈ।