ਮੋਹਾਲੀ, 1 ਜੂਨ, ਦੇਸ਼ ਕਲਿੱਕ ਬਿਊਰੋ :
ਸਿੱਖਿਆ ਸਕੱਤਰ ਕ੍ਰਿਸ਼ਨ ਕੁਮਾਰ ਵੱਲੋਂ ਅੱਜ ਮੁੱਖ ਦਫ਼ਤਰ ਵਿਖੇ “ਮਿਹਨਤ ਦੇ ਨਾਲ ਖਿੜਦਾ ਫੁੱਲ ਗੁਲਾਬ ਦਾ, ਮਹਿਕਾਂ ਵੰਡੇ ਸਮਾਰਟ ਸਕੂਲ ਪੰਜਾਬ ਦਾ" ਗੀਤ ਰਿਲੀਜ਼ ਕੀਤਾ ਗਿਆ। ਇਸ ਬਾਰੇ ਜਾਣਕਾਰੀ ਦਿੰਦਿਆਂ ਸਿੱਖਿਆ ਵਿਭਾਗ ਦੇ ਬੁਲਾਰੇ ਨੇ ਦੱਸਿਆ ਕਿ ਸਿੱਖਿਆ ਵਿਭਾਗ ਦੀ ਅਗਵਾਈ ਅਧੀਨ ਅਧਿਆਪਕਾਂ ਵੱਲੋਂ ਵੱਖ-ਵੱਖ ਢੰਗਾਂ ਨਾਲ ਸਿੱਖਿਆ ਦੇ ਵਿਕਾਸ ਲਈ ਯਤਨ ਕੀਤੇ ਜਾ ਰਹੇ ਹਨ।