ਪੰਜਾਬ ਕੋਲ ਕੋਵੀਸ਼ਿਲਡ ਦਾ ਸਟਾਕ ਖਤਮ ਅਤੇ ਕੋਵੋਕਸਿਨ ਦਾ ਸਿਰਫ ਇਕ ਦਿਨ ਦਾ ਰਹਿ ਗਿਆ ਹੈ, ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ੁੱਕਰਵਾਰ ਨੂੰ ਫਿਰ ਕੇਂਦਰ ਨੂੰ ਵੈਕਸੀਨ ਦੀ ਸਪਲਾਈ ਵਧਾਉਣ ਦੀ ਲੋੜ 'ਤੇ ਜ਼ੋਰ ਦਿੱਤਾ।
ਡਿਪਟੀ ਕਮਿਸ਼ਨਰ ਸ਼੍ਰੀ ਮਹਿੰਦਰ ਪਾਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਕੋਰੋਨਾ ਮਹਾਂਮਾਰੀ ਨਾਲ ਨਜਿੱਠਣ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਚਲਾਈ ਵਿਸ਼ੇਸ ਟੀਕਾਕਰਨ ਮੁਹਿੰਮ ਦੇ ਸਾਰਥਕ ਨਤੀਜੇ ਸਾਹਮਣੇ ਆ ਰਹੇ ਹਨ
ਜ਼ਿਲ੍ਹਾ ਮੋਹਾਲੀ ਦੀਆਂ ਸਰਕਾਰੀ ਸਿਹਤ ਸੰਸਥਾਵਾਂ ਵਿਚ ਅੱਜ ਵਿਸ਼ਵ ਜ਼ੂਨੋਸਿਸ (ਜਾਨਵਰਾਂ ਤੋਂ ਪੈਦਾ ਹੋਣ ਵਾਲੇ ਰੋਗ) ਦਿਵਸ ਮਨਾਇਆ ਗਿਆ।
ਸੂਬੇ ਭਰ ਵਿੱਚ ਵੱਧ ਤੋਂ ਵੱਧ ਲੋਕਾਂ ਨੂੰ ਕੋਵਿਡ ਟੀਕਾ ਲਗਵਾਉਣ ਦੇ ਮੱਦੇਨਜ਼ਰ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸ਼ਨਿਚਰਵਾਰ ਨੂੰ ‘ਵਿਆਪਕ ਟੀਕਾਕਰਣ ਮੁਹਿੰਮ’ ਦੀ ਸ਼ੁਰੂਆਤ ਕੀਤੀ, ਜਿਸ ਤਹਿਤ ਇੱਕ ਦਿਨ ਵਿੱਚ 5.5 ਲੱਖ ਵਿਅਕਤੀਆਂ ਨੂੰ ਟੀਕਾ ਲਗਾਇਆ ਗਿਆ ਅਤੇ ਇਸ ਸਬੰਧੀ ਹੋਰ ਤਾਜ਼ਾ ਵੇਰਵੇ ਤਿਆਰ ਕੀਤੇ ਜਾ ਰਹੇ ਹਨ।
ਮੋਹਾਲੀ, 3 ਜੁਲਾਈ :
ਆਈਵੀ ਹਸਪਤਾਲ ਮੋਹਾਲੀ ਵਿਚ ਅੱਜ 'ਨੈਸ਼ਨਲ ਡਾਕਟਰਸ ਡੇ' ਦੇ ਮੌਕੇ ਤੇ, ਡਾਕਟਰਾਂ ਅਤੇ ਪੈਰਾ ਮੈਡੀਕਲ ਸਟਾਫ ਦੇ ਕਰੋਨਾ ਮਹਾਮਾਰੀ ਦੇ ਦੌਰਾਨ ਕੀਤੇ ਗਏ ਕੰਮਾਂ ਲਈ ਸ਼ਲਾਘਾ ਕੀਤੀ ਗਈ।
ਉਹਨਾਂ ਕਿਹਾ ਕਿ ਪਿਛਲੇ ਕੁਝ ਦਿਨਾਂ ਤੋਂ ਕੋਵਿਡ-19 ਦੇ ਕੇਸਾਂ ਵਿੱਚ ਆਈ ਗਿਰਾਵਟ ਦੇ ਮੱਦੇਨਜ਼ਰ ਸਿਹਤ ਸੰਭਾਲ ਪ੍ਰਣਾਲੀ 'ਤੇ ਦਬਾਅ ਘਟਣ ਨਾਲ ਬੀ.ਐਫ.ਐਨ.ਏ. ਆਪਣੀ ਡਿਊਟੀ ਫੌਜ ਵਿੱਚ ਵਾਪਸ ਸੰਭਾਲ ਲੈਣਗੇ।
ਸਿਹਤ ਤੇ ਪਰਿਵਾਰ ਭਲਾਈ ਮੰਤਰੀ ਸ. ਬਲਬੀਰ ਸਿੰਘ ਸਿੱਧੂ ਨੇ ਅੱਜ 128 ਮੈਡੀਕਲ ਮਾਹਿਰਾਂ ਨੂੰ ਨਿਯੁਕਤੀ ਪੱਤਰ ਸੌਂਪੇ।
ਡੈਲਟਾ ਪਲੱਸ ਦੇ ਕੇਸ ਸਾਹਮਣੇ ਆਉਣ ਉਤੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੋਵਿਡ ਸਬੰਧੀ ਰੋਕਾਂ ਵਿਚ 10 ਜੁਲਾਈ ਤੱਕ ਵਾਧਾ ਕਰਨ ਦੇ ਹੁਕਮ ਦਿੱਤੇ ਹਨ। ਇਸ ਦੇ ਨਾਲ ਹੀ ਬਾਰ, ਪੱਬ ਅਤੇ ਅਹਾਤੇ 50 ਫੀਸਦੀ ਸਮਰੱਥਾ ਨਾਲ ਇਕ ਜੁਲਾਈ ਤੋਂ ਖੋਲ੍ਹਣ ਦੀ ਆਗਿਆ ਦੇਣ ਸਮੇਤ ਕੁਝ ਹੋਰ ਢਿੱਲ ਵੀ ਦਿੱਤੀ ਹੈ।
ਪੰਜਾਬ ਦੇ ਸਰਕਾਰੀ ਡਾਕਟਰਾਂ 6ਵੇਂ ਪੇ ਕਮਿਸ਼ਨ ਦੇ ਵਿਰੋਧ ਵਿੱਚ 3 ਦਿਨ ਲਈ ਹਰ ਰੋਜ਼ ਦੋ ਘੰਟੇ ਹੜਤਾਲ ‘ਤੇ ਰਹਿਣਗੇ। ਐਮਰਜੈਂਸੀ ਸੇਵਾਵਾਂ ਨੂੰ ਛੱਡ ਕੇ ਓ ਪੀ ਡੀਜ਼ ਬੰਦ ਰਹਿਣਗੀਆਂ।