ਮੋਹਾਲੀ, 28 ਨਵੰਬਰ, ਦੇਸ਼ ਕਲਿੱਕ ਬਿਓਰੋ :
ਜ਼ਿਲ੍ਹਾ ਸਿਹਤ ਵਿਭਾਗ ਨੇ ਲੋਕਾਂ ਨੂੰ ਡੇਂਗੂ ਬੁਖ਼ਾਰ ਤੋਂ ਬਚਾਅ ਲਈ ਇਕ ਵਾਰ ਫਿਰ ਅਪੀਲ ਕੀਤੀ ਹੈ। ਸਿਵਲ ਸਰਜਨ ਡਾ. ਮਹੇਸ਼ ਕੁਮਾਰ ਆਹੂਜਾ ਅਤੇ ਜ਼ਿਲ੍ਹਾ ਐਪੀਡੀਮੋਲੋਜਿਸਟ ਡਾ. ਸੁਭਾਸ਼ ਕੁਮਾਰ ਨੇ ਆਖਿਆ ਕਿ ਭਾਵੇਂ ਮੌਸਮ ਠੰਢਾ ਹੋ ਗਿਆ ਹੈ ਪਰ ਡੇਂਗੂ ਬੁਖ਼ਾਰ ਲਈ ਜ਼ਿੰਮੇਵਾਰ ਮੱਛਰ ਤੋਂ ਬਚਣ ਲਈ ਹਾਲੇ ਵੀ ਅਗਲੇ 15 ਦਿਨ ਚੌਕਸ ਰਹਿਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਘਰਾਂ ਵਿਚ ਮੱਛਰ ਰੋਕਥਾਮ ਦੇ ਉਪਾਅ ਕੀਤੇ ਜਾਣ ਅਤੇ ਪੂਰਾ ਸਰੀਰ ਢਕਣ ਵਾਲੇ ਕੱਪੜੇ ਪਾਏ ਜਾਣ।