ਚੰਡੀਗੜ੍ਹ, 8 ਮਈ, ਦੇਸ਼ ਕਲਿੱਕ ਬਿਓਰੋ :
ਮੌਸਮ ਵਿਭਾਗ ਵੱਲੋਂ ਆਗਾਮੀ ਦਿਨਾਂ ਵਿੱਚ ਤਾਪਮਾਨ ਵਿੱਚ ਹੋਣ ਵਾਲੇ ਵਾਧੇ ਸਬੰਧੀ ਲਗਾਏ ਅਨੁਮਾਨ ਨੂੰ ਧਿਆਨ ਵਿੱਚ ਰੱਖਦਿਆਂ ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਨੇ ਅੱਜ ਲੋਕਾਂ ਨੂੰ ਗਰਮੀ ਦੀਆਂ ਲਹਿਰਾਂ ਤੋਂ ਬਚਾਉਣ ਲਈ ਐਡਵਾਈਜ਼ਰੀ ਜਾਰੀ ਕੀਤੀ ਹੈ। ਇਹ ਐਡਵਾਈਜ਼ਰੀ ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਦੀਆਂ ਵਿਸ਼ੇਸ਼ ਹਦਾਇਤਾਂ 'ਤੇ ਜਾਰੀ ਕੀਤੀ ਗਈ ਹੈ ਤਾਂ ਜੋ ਲੋਕ ਗਰਮੀ ਦੇ ਮੌਸਮ ਦੌਰਾਨ ਵਧੇਰੇ ਗਰਮੀ ਕਾਰਨ ਹੋਣ ਵਾਲੀਆਂ ਬਿਮਾਰੀਆਂ ਤੋਂ ਆਪਣੇ ਆਪ ਨੂੰ ਬਚਾ ਸਕਣ।