ਅੰਮ੍ਰਿਤਸਰ, 11 ਨਵੰਬਰ, ਦੇਸ਼ ਕਲਿਕ ਬਿਊਰੋ :
ਪਾਕਿਸਤਾਨ ਸਰਕਾਰ ਨੇ ਅੱਜ ਸ਼ਨੀਵਾਰ ਨੂੰ ਅੰਮ੍ਰਿਤਸਰ ਦੇ ਅਟਾਰੀ ਵਾਹਗਾ ਬਾਰਡਰ ਤੋਂ 80 ਮਛੇਰਿਆਂ ਨੂੰ ਰਿਹਾਅ ਕਰ ਦਿੱਤਾ ਹੈ। ਬੀਐਸਐਫ ਰੇਂਜ ਅਟਾਰੀ ਵਾਹਗਾ ਬਾਰਡਰ ਤੋਂ ਬੀਐਸਐਫ ਅਧਿਕਾਰੀ ਵੱਲੋਂ ਦੇਰ ਰਾਤ 80 ਮਛੇਰਿਆਂ ਨੂੰ ਅੰਮ੍ਰਿਤਸਰ ਦੇ ਰਣਜੀਤ ਐਵੀਨਿਊ ਵਿੱਚ ਭੇਜਿਆ ਗਿਆ।