ਅੰਮ੍ਰਿਤਸਰ, 16 ਅਕਤੂਬਰ, ਦੇਸ਼ ਕਲਿਕ ਬਿਊਰੋ :ਏਅਰ ਇੰਡੀਆ ਐਕਸਪ੍ਰੈਸ ਦੀ ਫਲਾਈਟ ਨੰਬਰ IX-192, ਜਿਸ ਨੇ ਦੁਬਈ ਤੋਂ ਉਡਾਣ ਭਰੀ ਸੀ, ਨੂੰ ਹਾਲ ਹੀ ਵਿੱਚ ਪਾਕਿਸਤਾਨ ਦੇ ਕਰਾਚੀ ਵਿੱਚ ਐਮਰਜੈਂਸੀ ਲੈਂਡਿੰਗ ਕਰਨੀ ਪਈ। ਇਹ ਇੱਕ ਮੈਡੀਕਲ ਐਮਰਜੈਂਸੀ ਸੀ।
ਨਵੀਂ ਦਿੱਲੀ, 15 ਅਕਤੂਬਰ, ਦੇਸ਼ ਕਲਿਕ ਬਿਊਰੋ :ਕਾਂਗਰਸ ਨੇ ਤਿੰਨ ਰਾਜਾਂ ਮੱਧ ਪ੍ਰਦੇਸ਼, ਛੱਤੀਸਗੜ੍ਹ ਅਤੇ ਤੇਲੰਗਾਨਾ ਵਿੱਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕਰ ਦਿੱਤੀ ਹੈ। ਕੁੱਲ 229 ਉਮੀਦਵਾਰਾਂ ਦੇ ਨਾਵਾਂ ਨੂੰ ਤੈਅ ਕੀਤਾ ਗਿਆ ਹੈ।
ਮੁੰਬਈ, 15 ਅਕਤੂਬਰ, ਦੇਸ਼ ਕਲਿਕ ਬਿਊਰੋ :ਮਹਾਰਾਸ਼ਟਰ ਦੇ ਛਤਰਪਤੀ ਸੰਭਾਜੀਨਗਰ 'ਚ ਸਮਰਿਧੀ ਐਕਸਪ੍ਰੈਸ ਵੇਅ 'ਤੇ ਇਕ ਮਿੰਨੀ ਬੱਸ ਅਤੇ ਇਕ ਟਰਾਲੇ ਦੀ ਟੱਕਰ ਹੋ ਗਈ। ਇਸ 'ਚ 12 ਲੋਕਾਂ ਦੀ ਮੌਤ ਹੋ ਗਈ, ਜਦਕਿ 23 ਲੋਕ ਜ਼ਖਮੀ ਹੋ ਗਏ।
ਨਵੀਂ ਦਿੱਲੀ, 13 ਅਕਤੂਬਰ, ਦੇਸ਼ ਕਲਿਕ ਬਿਊਰੋ :ਇਜ਼ਰਾਈਲ-ਹਮਾਸ ਜੰਗ ਦਾ ਅੱਜ 7ਵਾਂ ਦਿਨ ਹੈ। ਇਸ ਦੌਰਾਨ ਭਾਰਤ ਸਰਕਾਰ ਨੇ ਆਪਰੇਸ਼ਨ ਅਜੇ ਤਹਿਤ ਇਜ਼ਰਾਈਲ ਵਿੱਚ ਫਸੇ 212 ਭਾਰਤੀ ਨਾਗਰਿਕਾਂ ਨੂੰ ਬਚਾਇਆ ਹੈ। ਅੱਜ ਸਵੇਰੇ ਏਅਰ ਇੰਡੀਆ ਦੀ ਫਲਾਈਟ ਭਾਰਤੀ ਨਾਗਰਿਕਾਂ ਨੂੰ ਲੈ ਕੇ ਦਿੱਲੀ ਪਹੁੰਚੀ।ਦਿੱਲੀ ਏਅਰਪੋਰਟ 'ਤੇ ਕੇਂਦਰੀ ਮੰਤਰੀ ਰਾਜੀਵ ਚੰਦਰਸ਼ੇਖਰ ਨੇ ਸਾਰਿਆਂ ਦਾ ਸਵਾਗਤ ਕੀਤਾ।
ਲਖਨਊ, 11 ਅਕਤੂਬਰ, ਦੇਸ਼ ਕਲਿਕ ਬਿਊਰੋ ਬਿਊਰੋ :ਉੱਤਰ ਪ੍ਰਦੇਸ਼ ਦੇ ਬਰੇਲੀ 'ਚ 12ਵੀਂ ਜਮਾਤ ਦੀ ਵਿਦਿਆਰਥਣ ਨੂੰ ਛੇੜਛਾੜ ਦਾ ਵਿਰੋਧ ਕਰਨ 'ਤੇ ਰੇਲ ਗੱਡੀ ਅੱਗੇ ਸੁੱਟ ਦਿੱਤਾ ਗਿਆ। ਟਰੇਨ ਦੀ ਲਪੇਟ 'ਚ ਆਉਣ ਤੋਂ ਬਾਅਦ ਉਸ ਦੀਆਂ ਦੋਵੇਂ ਲੱਤਾਂ ਅਤੇ ਇਕ ਹੱਥ ਕੱਟੇ ਗਏ।