ਨਵੀਂ ਦਿੱਲੀ, 29 ਜੁਲਾਈ, ਦੇਸ਼ ਕਲਿੱਕ ਬਿਓਰੋ :
ਮੁਹੱਰਮ ਦਾ ਜਲੂਸ ਕੱਢਦੇ ਸਮੇਂ ਝਾਰਖੰਡ ਵਿੱਚ ਬਿਜਲੀ ਦੀ ਹਾਈਟੈਂਸ਼ਨ ਲਾਈਨ ਦੀ ਲਪੇਟ ਵਿੱਚ ਆਉਣ ਕਾਰਨ ਵਾਪਰੇ ਭਿਆਨਕ ਹਾਦਸੇ ਵਿੱਚ 13 ਲੋਕ ਬੁਰੀ ਤਰ੍ਹਾਂ ਝੁਲਸ ਗਏ, ਜਿਸ ਵਿਚੋਂ ਚਾਰ ਲੋਕਾਂ ਦੀ ਮੌਤ ਹੋ ਗਈ, ਜਦੋਂ ਕਿ 9 ਹੋਰ ਦੀ ਹਾਲਾਤ ਗੰਭੀਰ ਦੱਸੀ ਜਾ ਰਹੀ ਹੈ।