ਨਵੀਂ ਦਿੱਲੀ, 26 ਫਰਵਰੀ, ਦੇਸ਼ ਕਲਿੱਕ ਬਿਓਰੋ :
ਸ਼ਰਾਬ ਨੀਤੀ ਮਾਮਲੇ ਵਿੱਚ ਸੀਬੀਆਈ ਵੱਲੋਂ ਅੱਜ ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਇਸ ਦੌਰਾਨ ਆਮ ਆਦਮੀ ਪਾਰਟੀ ਵੱਲੋਂ ਪ੍ਰੈਸ ਕਾਨਫਰੰਸ ਕੀਤੀ ਗਈ। ਆਮ ਆਦਮੀ ਪਾਰਟੀ ਦੇ ਆਗੂ ਤੇ ਰਾਜ ਸਭਾ ਮੈਂਬਰ ਰਾਘਵ ਚੱਢਾ ਨੇ ਕਿਹਾ ਕਿ ਸੱਤਾ ਉਤੇ ਕਬਜ਼ ਕਾਲੇ ਅੰਗਰੇਜ਼ਾਂ ਨਾਲ ਲੜਨ ਲਈ, ਸੱਤਾ ਦੇ ਨਸ਼ੇ ’ਚ ਭਾਜਪਾ ਨੂੰ ਸੱਤਾ ਵਿਚੋਂ ਹਟਾਉਣ ਲਈ ਲੋਕਾਂ ਨੂੰ ਕੁਰਬਾਨੀਆਂ ਦੇਣੀਆਂ ਪੈਣਗੀਆਂ।