ਚੰਡੀਗੜ੍ਹ, 28 ਦਸੰਬਰ, ਦੇਸ਼ ਕਲਿੱਕ ਬਿਓਰੋ :
ਭਾਰਤੀ ਜਨਤਾ ਪਾਰਟੀ ਦੀ ਸੂਬਾ ਜਨਰਲ ਸਕੱਤਰ ਸ਼੍ਰੀਮਤੀ ਮੋਨਾ ਜੈਸਵਾਲ ਨੇ ਦਿੱਲੀ ਦੀ ਕੇਜਰੀਵਾਲ ਸਰਕਾਰ ਦੀ ਪੋਲ ਖੋਲਦਿਆਂ ਕਿਹਾ ਕਿ ਦਿੱਲੀ ਵਿਚ ਆਮ ਆਦਮੀ ਪਾਰਟੀ ਝੂਠ ਬੋਲ ਕੇ ਅਤੇ ਝੂਠੇ ਅੰਕੜੇ ਪੇਸ਼ ਕਰ ਕੇ ਦੇਸ਼ ਅਤੇ ਦਿੱਲੀ ਦੀ ਜਨਤਾ ਨੂੰ ਮੂਰਖ ਬਣਾਉਂਦੀ ਆ ਰਹੀ ਹੈI ਜਦਕਿ ਸੱਚਾਈ ਇਸ ਦੇ ਉਲਟ ਹੈI ਉਹਨਾਂ ਕੇਜਰੀਵਾਲ ਸਰਕਾਰ ਦੇ ਝੂਠ ਤੋਂ ਪਰਦਾ ਚੁੱਕਦੇ ਹੋਏ ਕਿਹਾ ਕਿ ਦਿੱਲੀ ‘ਚ ਬਿਨਾਂ ਰੈਣ ਬਸੇਰਿਆ ‘ਤੋਂ ਸੜਕਾਂ ਦੇ ਫੁੱਟਪਾਥਾਂ ਤੇ ਰਹਿਣ ਵਾਲੇ ਕਰੀਬ 10 ਤੋਂ ਜਿਆਦਾ ਲੋਕਾਂ ਦੀਆਂ ਜਾਨਾਂ ਚਲੀਆਂ ਗਈਆਂ ਹਨI ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਉਹਨਾਂ ਦੇ ਮੰਤਰੀ ਜਾਂ ਕਿਸੇ ਹੋਰ ਆਗੂ ਨੇ ਇਸ ਬਾਰੇ ਇੱਕ ਸ਼ਬਦ ਵੀ ਨਹੀਂ ਬੋਲਿਆ ਹੈ।