ਭੋਪਾਲ, 12 ਦਸੰਬਰ, ਦੇਸ਼ ਕਲਿਕ ਬਿਊਰੋ :
ਮੱਧ ਪ੍ਰਦੇਸ਼ ਦੇ ਕਾਂਗਰਸ ਨੇਤਾ ਅਤੇ ਸਾਬਕਾ ਮੰਤਰੀ ਰਾਜਾ ਪਟੇਰੀਆ ਦਾ ਇੱਕ ਵੀਡੀਓ ਵਾਇਰਲ ਹੋ ਰਿਹਾ ਹੈ। ਇਸ ਵਿੱਚ ਉਹ ਲੋਕਾਂ ਨੂੰ ਪ੍ਰਧਾਨ ਮੰਤਰੀ ਮੋਦੀ ਨੂੰ ਮਾਰਨ ਲਈ ਤਿਆਰ ਰਹਿਣ ਲਈ ਕਹਿ ਰਹੇ ਹਨ। ਪਟੇਰੀਆ ਵਰਕਰਾਂ ਨੂੰ ਕਹਿੰਦੇ ਨਜ਼ਰ ਆ ਰਹੇ ਹਨ ਕਿ ਮੋਦੀ ਚੋਣਾਂ ਖਤਮ ਕਰ ਦੇਣਗੇ, ਮੋਦੀ ਧਰਮ, ਜਾਤ, ਭਾਸ਼ਾ ਦੇ ਆਧਾਰ 'ਤੇ ਵੰਡ ਦੇਣਗੇ। ਦਲਿਤਾਂ, ਆਦਿਵਾਸੀਆਂ ਅਤੇ ਘੱਟ ਗਿਣਤੀਆਂ ਦੀ ਜਾਨ ਨੂੰ ਖਤਰਾ ਹੈ।