ਨਵੀਂ ਦਿੱਲੀ, 19 ਮਈ, ਦੇਸ਼ ਕਲਿਕ ਬਿਊਰੋ :ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅੱਜ ਐਤਵਾਰ 19 ਮਈ ਨੂੰ ਭਾਜਪਾ ਹੈੱਡਕੁਆਰਟਰ ਜਾਣਗੇ। ਆਮ ਆਦਮੀ ਪਾਰਟੀ (ਆਪ) ਦੇ ਸਾਰੇ ਆਗੂ, ਸੰਸਦ ਮੈਂਬਰ ਅਤੇ ਵਿਧਾਇਕ ਵੀ ਉਨ੍ਹਾਂ ਦੇ ਨਾਲ ਹੋਣਗੇ।
ਨਵੀਂ ਦਿੱਲੀ, 18 ਮਈ, ਦੇਸ਼ ਕਲਿਕ ਬਿਊਰੋ :ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਅੱਜ ਸ਼ਨੀਵਾਰ ਨੂੰ ਕਿਹਾ ਕਿ ਭਾਜਪਾ ਜੇਲ੍ਹ-ਜੇਲ੍ਹ ਦੀ ਖੇਡ ਖੇਡਣੀ ਬੰਦ ਕਰੇ। ਕੱਲ੍ਹ ਮੈਂ ਆਪਣੇ ਵੱਡੇ ਨੇਤਾਵਾਂ ਨਾਲ ਦੁਪਹਿਰ 12 ਵਜੇ ਭਾਜਪਾ ਹੈੱਡਕੁਆਰਟਰ ਜਾ ਰਿਹਾ ਹਾਂ।ਤੁਹਾਨੂੰ ਜਿਸ ਨੂੰ ਵੀ ਜੇਲ੍ਹ 'ਚ ਡੱਕਣਾ ਹੈ, ਡੱਕ ਦਿਓ।
ਪਟਨਾ, 18 ਮਈ, ਦੇਸ਼ ਕਲਿਕ ਬਿਊਰੋ :ਪਟਨਾ ਦੇ ਟਿੰਨੀ ਟੌਟ ਅਕੈਡਮੀ ਸਕੂਲ 'ਚ 4 ਸਾਲਾ ਆਯੂਸ਼ ਦੀ ਹੱਤਿਆ ਦੇ ਮਾਮਲੇ 'ਚ ਪੁਲਸ ਨੇ ਪ੍ਰਿੰਸੀਪਲ ਅਤੇ ਉਸ ਦੇ ਬੇਟੇ ਨੂੰ ਗ੍ਰਿਫਤਾਰ ਕਰ ਲਿਆ ਹੈ। ਬੇਟਾ ਸਕੂਲ ਦਾ ਡਾਇਰੈਕਟਰ ਹੈ।
ਨਵੀਂ ਦਿੱਲੀ, 18 ਮਈ, ਦੇਸ਼ ਕਲਿਕ ਬਿਊਰੋ :ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਸਹਿਯੋਗੀ ਬਿਭਵ ਕੁਮਾਰ ਨੂੰ ਦਿੱਲੀ ਪੁਲਿਸ ਨੇ ਹਿਰਾਸਤ ਵਿੱਚ ਲੈ ਲਿਆ ਹੈ। ਰਾਜ ਸਭਾ ਮੈਂਬਰ ਸਵਾਤੀ ਮਾਲੀਵਾਲ ਨਾਲ ਕੁੱਟਮਾਰ ਦੇ ਮਾਮਲੇ 'ਚ ਬਿਭਵ ਕੁਮਾਰ ਨੂੰ ਹਿਰਾਸਤ 'ਚ ਲਿਆ ਗਿਆ ਹੈ।
ਦੇਹਰਾਦੂਨ, 18 ਮਈ, ਦੇਸ਼ ਕਲਿਕ ਬਿਊਰੋ :ਉੱਤਰਾਖੰਡ ਸਰਕਾਰ ਨੇ ਪਤੰਜਲੀ ਆਯੁਰਵੇਦ ਅਤੇ ਦਿਵਿਆ ਫਾਰਮੇਸੀ ਦੇ 14 ਉਤਪਾਦਾਂ ਦੇ ਲਾਇਸੈਂਸ ਨੂੰ ਰੱਦ ਕਰਨ ਦੇ ਆਪਣੇ ਹੁਕਮ 'ਤੇ ਰੋਕ ਲਗਾ ਦਿੱਤੀ ਹੈ।ਸੂਬਾ ਸਰਕਾਰ ਨੇ ਇਸ ਹੁਕਮ 'ਤੇ ਅੰਤਰਿਮ ਰੋਕ ਲਗਾ ਦਿੱਤੀ।
ਨਵੀਂ ਦਿੱਲੀ, 15 ਮਈ, ਦੇਸ਼ ਕਲਿੱਕ ਬਿਓਰੋ :
ਸਲੋਵਾਕੀਆ ਦੇ ਪ੍ਰਧਾਨ ਮੰਤਰੀ ਉਤੇ ਗੋਲੀਆਂ ਚਲਾਉਣ ਦੀ ਖ਼ਬਰ ਸਾਹਮਣੇ ਆਈ ਹੈ।
ਲੋਕ ਸਭਾ ਚੋਣਾਂ ਲਈ ਉਮੀਦਵਾਰ ਆਪਣੇ ਨਾਮਜ਼ਦਗੀ ਦਾਖਲ ਕਰਨ ਲਈ ਮਹਿੰਗੀਆਂ ਗੱਡੀਆਂ ਦੇ ਵੱਡੇ ਵੱਡੇ ਕਾਫਲੇ ਲੈ ਕੇ ਪਹੁੰਚਦੇ ਹਨ, ਪ੍ਰੰਤੂ ਇਕ ਅਜਿਹਾ ਮਾਮਲਾ ਸਾਹਮਣੇ ਆਇਆ ਹੈ ਜਿੱਥੇ ਇਕ ਉਮੀਦਵਾਰ ਆਪਣੇ ਨਾਮਜ਼ਦਗੀ ਦਾਖਲ ਕਰਨ ਲਈ ਅਰਥੀ ਉਤੇ ਚੜ੍ਹਕੇ ਪਹੁੰਚਿਆ।
ਨਵੀਂ ਦਿੱਲੀ, 15 ਮਈ, ਦੇਸ਼ ਕਲਿਕ ਬਿਊਰੋ :ਸੁਪਰੀਮ ਕੋਰਟ ਨੇ ਅੱਜ ਬੁੱਧਵਾਰ ਨੂੰ ਨਿਊਜ਼ਕਲਿਕ ਦੇ ਸੰਸਥਾਪਕ ਅਤੇ ਸੰਪਾਦਕ-ਇਨ-ਚੀਫ ਪ੍ਰਬੀਰ ਪੁਰਕਾਯਸਥ ਨੂੰ ਵਿਦੇਸ਼ੀ ਫੰਡਿੰਗ ਮਾਮਲੇ 'ਚ ਰਿਹਾਅ ਕਰ ਦਿੱਤਾ ਹੈ।