ਗਾਂਧੀਨਗਰ, 1 ਦਸੰਬਰ, ਦੇਸ਼ ਕਲਿਕ ਬਿਊਰੋ :
ਗੁਜਰਾਤ ਵਿਧਾਨ ਸਭਾ ਚੋਣਾਂ ਦੇ ਪਹਿਲੇ ਪੜਾਅ ਲਈ ਵੋਟਿੰਗ ਸ਼ੁਰੂ ਹੋ ਗਈ ਹੈ। ਭਾਰਤੀ ਕ੍ਰਿਕਟਰ ਰਵਿੰਦਰ ਜਡੇਜਾ ਦੀ ਪਤਨੀ ਰਿਵਾਬਾ ਜਡੇਜਾ ਸਵੇਰੇ 8 ਵਜੇ ਰਾਜਕੋਟ ਦੇ ਪੋਲਿੰਗ ਬੂਥ 'ਤੇ ਪਹੁੰਚੀ ਅਤੇ ਆਪਣੀ ਵੋਟ ਪਾਈ।ਗੁਜਰਾਤ ‘ਚ ਪਹਿਲੇ ਪੜਾਅ ਵਿੱਚ 19 ਜ਼ਿਲ੍ਹਿਆਂ ਦੀਆਂ 89 ਸੀਟਾਂ ਲਈ ਕੁੱਲ 2,39,76,670 ਵੋਟਰ ਆਪਣੀ ਵੋਟ ਦਾ ਇਸਤੇਮਾਲ ਕਰ ਸਕਣਗੇ। ਇਸ ਨਾਲ 788 ਉਮੀਦਵਾਰਾਂ ਦੀ ਕਿਸਮਤ ਈਵੀਐਮ ਵਿੱਚ ਸੀਲ ਹੋ ਜਾਵੇਗੀ।