ਨਵੀਂ ਦਿੱਲੀ, 3 ਨਵੰਬਰ, ਦੇਸ਼ ਕਲਿਕ ਬਿਊਰੋ:
ਗੁਜਰਾਤ ਵਿਧਾਨ ਸਭਾ ਚੋਣਾਂ ਦਾ ਅੱਜ ਐਲਾਨ ਹੋ ਸਕਦਾ ਹੈ। ਚੋਣ ਕਮਿਸ਼ਨ ਅੱਜ ਦੁਪਹਿਰ 12 ਵਜੇ ਪ੍ਰੈਸ ਕਾਨਫਰੰਸ ਕਰੇਗਾ। ਇਸ ਕਾਨਫਰੰਸ ਵਿੱਚ ਗੁਜਰਾਤ ਚੋਣਾਂ ਦਾ ਐਲਾਨ ਹੋ ਸਕਦਾ ਹੈ, ਰਿਪੋਰਟਾਂ ਮੁਤਾਬਕ ਗੁਜਰਾਤ ਵਿੱਚ ਦੋ ਪੜਾਵਾਂ ਵਿੱਚ ਚੋਣਾਂ ਹੋ ਸਕਦੀਆਂ ਹਨ। ਦਸੰਬਰ ਦੇ ਪਹਿਲੇ ਹਫ਼ਤੇ ਵੋਟਿੰਗ ਹੋ ਸਕਦੀ ਹੈ।ਪਿਛਲੀ ਵਾਰ ਗੁਜਰਾਤ ਵਿੱਚ ਦੋ ਪੜਾਵਾਂ ਵਿੱਚ ਚੋਣਾਂ ਹੋਈਆਂ ਸਨ। ਚੋਣਾਂ ਦੀਆਂ ਤਰੀਕਾਂ ਦਾ ਐਲਾਨ 25 ਅਕਤੂਬਰ 2017 ਨੂੰ ਕੀਤਾ ਗਿਆ ਸੀ।