ਨਵੀਂ ਦਿੱਲੀ,26 ਅਕਤੂਬਰ,ਦੇਸ਼ ਕਲਿਕ ਬਿਊਰੋ:
ਕਾਂਗਰਸ ਦੇ ਨਵੇਂ ਚੁਣੇ ਪ੍ਰਧਾਨ ਮਲਿਕਾਰਜੁਨ ਖੜਗੇ ਅੱਜ ਆਪਣਾ ਅਹੁਦਾ ਸੰਭਾਲਣਗੇ।24 ਸਾਲਾਂ ਬਾਅਦ ਗੈਰ-ਗਾਂਧੀ ਪ੍ਰਧਾਨ ਦੇ ਸਮਾਗਮ ਵਿੱਚ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਅਤੇ ਪ੍ਰਿਯੰਕਾ ਗਾਂਧੀ ਵੀ ਸ਼ਾਮਲ ਹੋਣਗੇ। ਦੀਵਾਲੀ ਦੇ ਕਾਰਨ ਰਾਹੁਲ ਗਾਂਧੀ ਦੀ ਭਾਰਤ ਜੋੜੀ ਯਾਤਰਾ ਨੂੰ ਦੋ ਦਿਨਾਂ ਲਈ ਮੁਲਤਵੀ ਕਰਨ ਦੇ ਨਾਲ, ਪਾਰਟੀ ਨੇ ਨਵੇਂ ਪ੍ਰਧਾਨ ਦੇ ਅਹੁਦਾ ਸੰਭਾਲਣ ਦੀ ਰਸਮ ਲਈ ਭਾਰਤ ਜੋੜੋ ਯਾਤਰਾ ਨੂੰ ਇੱਕ ਦਿਨ ਲਈ ਅੱਗੇ ਪਾ ਦਿੱਤਾ ਹੈ।