ਕੁਰੂਕਸ਼ੇਤਰ, 24 ਸਤੰਬਰ, ਦੇਸ਼ ਕਲਿਕ ਬਿਊਰੋ :
ਹਰਿਆਣਾ 'ਚ ਝੋਨੇ ਦੀ ਸਰਕਾਰੀ ਖਰੀਦ ਨਾ ਹੋਣ ਕਾਰਨ ਗੁੱਸੇ 'ਚ ਆਏ ਕਿਸਾਨ ਕੁਰੂਕਸ਼ੇਤਰ ਦੇ ਸ਼ਾਹਬਾਦ 'ਚ ਦਿੱਲੀ-ਅੰਮ੍ਰਿਤਸਰ ਨੈਸ਼ਨਲ ਹਾਈਵੇ-44 (ਜੀ.ਟੀ. ਰੋਡ) 'ਤੇ ਬੀਤੇ ਕੱਲ੍ਹ ਤੋਂ ਡਟੇ ਹੋਏ ਹਨ। ਉਧਰ ਬੀਕੇਯੂ ਦੇ ਪ੍ਰਧਾਨ ਗੁਰਨਾਮ ਸਿੰਘ ਚੜੂਨੀ ਨੇ ਹਰਿਆਣਾ ਦੇ ਬੰਦ ਦੇ ਸੱਦੇ ਨੂੰ ਫਿਲਹਾਲ ਵਾਪਸ ਲੈ ਲਿਆ ਹੈ।