ਚੰਡੀਗੜ੍ਹ/ਗੁਜਰਾਤ, 4 ਮਈ, ਦੇਸ਼ ਕਲਿੱਕ ਬਿਓਰੋ :
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਸ਼ਨੀਵਾਰ ਨੂੰ ਗੁਜਰਾਤ ਦੇ ਭਰੂਚ ਵਿਖੇ ਪਹੁੰਚ ਕੇ 'ਆਪ' ਉਮੀਦਵਾਰ ਚੈਤਰ ਵਸਾਵਾ ਲਈ ਚੋਣ ਪ੍ਰਚਾਰ ਕੀਤਾ। ਭਗਵੰਤ ਮਾਨ ਨੇ ਰੋਡ-ਸ਼ੋਅ ਕੱਢਿਆ ਅਤੇ ਵਾਗਰਾ, ਜੰਬੂਸਾਰ ਅਤੇ ਕਰਜਨ ਵਿਖੇ ਲੋਕਾਂ ਨੂੰ ਸੰਬੋਧਨ ਕੀਤਾ। ਇਸ ਮੌਕੇ ਹਜ਼ਾਰਾਂ ਦੀ ਗਿਣਤੀ 'ਚ ਲੋਕ ਉਨ੍ਹਾਂ ਨੂੰ ਸੁਣਨ ਲਈ ਇਕੱਠੇ ਹੋਏ। ਭੀੜ ਨੇ ‘ਗੁਜਰਾਤ ਮੈਂ ਭੀ ਕੇਜਰੀਵਾਲ’, ‘ਲੜੇਂਗੇ ਔਰ ਜੀਤੇਂਗੇ’ ਅਤੇ ‘ਇਨਕਲਾਬ ਜ਼ਿੰਦਾਬਾਦ’ ਦੇ ਨਾਅਰੇ ਲਾਏ।