ਨਵੀਂ ਦਿੱਲੀ, 2 ਸਤੰਬਰ, ਦੇਸ਼ ਕਲਿਕ ਬਿਊਰੋ:
ਅੱਜ ਭਾਰਤੀ ਜਲ ਸੈਨਾ ਲਈ ਮਹੱਤਵਪੂਰਨ ਦਿਨ ਹੈ। ਪਹਿਲੇ ਸਵਦੇਸ਼ੀ ਜਹਾਜ਼ ਕੈਰੀਅਰ ਆਈਐਨਐਸ ਵਿਕਰਾਂਤ ਨੂੰ ਜਲ ਸੈਨਾ ਵਿੱਚ ਸ਼ਾਮਲ ਕੀਤਾ ਗਿਆ ਹੈ।
ਸ਼੍ਰੀਨਗਰ, 2 ਸਤੰਬਰ, ਦੇਸ਼ ਕਲਿਕ ਬਿਊਰੋ:
ਜੰਮੂ-ਕਸ਼ਮੀਰ ਦੇ ਪੁਲਵਾਮਾ 'ਚ ਅੱਤਵਾਦੀਆਂ ਨੇ ਇਕ ਮਜ਼ਦੂਰ 'ਤੇ ਅੰਨ੍ਹੇਵਾਹ ਗੋਲੀਆਂ ਚਲਾਈਆਂ। ਗੋਲੀ ਲੱਗਣ ਨਾਲ ਮਜ਼ਦੂਰ ਗੰਭੀਰ ਜ਼ਖ਼ਮੀ ਹੋ ਗਿਆ। ਜ਼ਖਮੀ ਨੂੰ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਹੈ।
ਨਵੀਂ ਦਿੱਲੀ, 2 ਸਤੰਬਰ, ਦੇਸ਼ ਕਲਿੱਕ ਬਿਓਰੋ :
ਗੁਜਰਾਤ ਵਿੱਚ ਇਕ ਭਿਆਨਕ ਸੜਕ ਹਾਦਸੇ ਵਿੱਚ 7 ਲੋਕਾਂ ਦੀ ਮੌਤ ਹੋ ਗਈ ਅਤੇ ਕਈ ਹੋਰ ਜ਼ਖਮੀ ਹੋ ਗਏ। ਮਿਲੀ ਜਾਣਕਾਰੀ ਅਨੁਸਾਰ ਗੁਜਰਾਤ ਦੇ ਅਰਾਵਲੀ ਜਿਲ੍ਹੇ ਦੇ ਮਾਲਪੁਰ ਨੇੜੇ ਇਕ ਇਨੌਵਾ ਕਾਰ ਨੇ 7 ਲੋਕਾਂ ਨੂੰ ਕੁਚਲ ਦਿੱਤਾ। 7 ਵਿਅਕਤੀ ਪੈਦਲ ਅੰਬਾਜੀ ਜਾ ਰਹੇ ਸਨ।