ਲਖਨਊ, 25 ਅਪ੍ਰੈਲ, ਦੇਸ਼ ਕਲਿਕ ਬਿਊਰੋ :ਵੀਰ ਬਹਾਦਰ ਸਿੰਘ ਪੂਰਵਾਂਚਲ ਯੂਨੀਵਰਸਿਟੀ ਵਿੱਚ ਪ੍ਰੀਖਿਆਵਾਂ ਕਿਵੇਂ ਹੋ ਰਹੀਆਂ ਹਨ ਅਤੇ ਪ੍ਰੀਖਿਆਵਾਂ ਦਾ ਮੁਲਾਂਕਣ ਕਿਵੇਂ ਕੀਤਾ ਜਾ ਰਿਹਾ ਹੈ, ਇਸ ਦਾ ਖੁਲਾਸਾ ਸੂਚਨਾ ਦੇ ਅਧਿਕਾਰ (RTI) ਤਹਿਤ ਕੀਤਾ ਗਿਆ ਹੈ। ਇੱਥੇ ਫਾਰਮੇਸੀ ਦੇ ਪਹਿਲੇ ਸਾਲ ਦੇ ਚਾਰ ਵਿਦਿਆਰਥੀ ਆਪਣੇ ਪੇਪਰਾਂ ਵਿੱਚ ਜੈ ਸ਼੍ਰੀ ਰਾਮ ਅਤੇ ਭਾਰਤੀ ਕ੍ਰਿਕਟਰਾਂ ਦੇ ਨਾਂ ਲਿਖ ਕੇ 56 ਫੀਸਦੀ ਅੰਕਾਂ ਨਾਲ ਪਾਸ ਹੋ ਗਏ।ਮਾਮਲਾ ਸਾਹਮਣੇ ਆਉਣ ਤੋਂ ਬਾਅਦ ਯੂਨੀਵਰਸਿਟੀ ਪ੍ਰਸ਼ਾਸਨ ‘ਚ ਹੜਕੰਪ ਮਚ ਗਿਆ।
ਨਵੀਂ ਦਿੱਲੀ, 25 ਅਪ੍ਰੈਲ, ਦੇਸ਼ ਕਲਿੱਕ ਬਿਓਰੋ :
ਬਿਹਾਰ ਦੀ ਰਾਜਧਾਨੀ ਵਿੱਚ ਜੇਡੀਯੂ ਦੇ ਆਗੂ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ। ਜੇਡੀਯੂ ਦੇ ਆਗੂ ਸੌਰਵ ਕੁਮਾਰ ਨੂੰ ਬੁੱਧਵਾਰ ਦੀ ਦੇਰ ਰਾਤ ਮੋਟਰਸਾਈਕਲ ਸਵਾਰਾਂ ਨੇ ਗੋਲੀਆਂ ਮਾਰ ਕੇ ਮੌਤ ਦੇ ਘਾਟ ਉਤਾਰ ਦਿੱਤਾ।
ਨਵੀਂ ਦਿੱਲੀ, 24 ਅਪ੍ਰੈਲ, ਦੇਸ਼ ਕਲਿਕ ਬਿਊਰੋ :ਇਲੈਕਟ੍ਰਾਨਿਕ ਵੋਟਿੰਗ ਮਸ਼ੀਨ (EVM) ਵੋਟਾਂ ਅਤੇ ਵੋਟਰ ਵੈਰੀਫਾਈਬਲ ਪੇਪਰ ਆਡਿਟ ਟ੍ਰੇਲ (VVPAT) ਸਲਿੱਪਾਂ ਦੀ 100% ਕਰਾਸ-ਚੈਕਿੰਗ ਦੀ ਮੰਗ ਨੂੰ ਲੈ ਕੇ ਸੁਪਰੀਮ ਕੋਰਟ 'ਚ ਦਾਇਰ ਪਟੀਸ਼ਨ 'ਤੇ ਅੱਜ ਫੈਸਲਾ ਸੁਣਾਇਆ ਜਾਵੇਗਾ।
ਨਵੀਂ ਦਿੱਲੀ, 24 ਅਪ੍ਰੈਲ, ਦੇਸ਼ ਕਲਿਕ ਬਿਊਰੋ :MDH ਅਤੇ ਐਵਰੈਸਟ ਮਸਾਲਿਆਂ 'ਤੇ ਪਾਬੰਦੀ ਦੇ ਮਾਮਲੇ 'ਚ ਭਾਰਤ ਨੇ ਸਿੰਗਾਪੁਰ ਅਤੇ ਹਾਂਗਕਾਂਗ ਦੇ ਖੁਰਾਕ ਰੈਗੂਲੇਟਰਾਂ ਤੋਂ ਵੇਰਵੇ ਮੰਗੇ ਹਨ। ਵਣਜ ਮੰਤਰਾਲੇ ਨੇ ਸਿੰਗਾਪੁਰ ਅਤੇ ਹਾਂਗਕਾਂਗ ਵਿਚਲੇ ਭਾਰਤੀ ਦੂਤਾਵਾਸਾਂ ਨੂੰ ਵੀ ਇਸ ਮਾਮਲੇ 'ਤੇ ਵਿਸਥਾਰਤ ਰਿਪੋਰਟ ਭੇਜਣ ਦੇ ਨਿਰਦੇਸ਼ ਦਿੱਤੇ ਹਨ।