ਨਵੀਂ ਦਿੱਲੀ, 2 ਅਪ੍ਰੈਲ, ਦੇਸ਼ ਕਲਿਕ ਬਿਊਰੋ :
ਇੰਡੀਅਨ ਮੈਡੀਕਲ ਐਸੋਸੀਏਸ਼ਨ ਨੇ ਗੁੰਮਰਾਹਕੁੰਨ ਵਿਗਿਆਪਨ ਦੇ ਮਾਮਲੇ 'ਚ ਪਤੰਜਲੀ ਆਯੁਰਵੇਦ ਖਿਲਾਫ ਸੁਪਰੀਮ ਕੋਰਟ 'ਚ ਪਟੀਸ਼ਨ ਦਾਇਰ ਕੀਤੀ ਹੈ। ਜਸਟਿਸ ਹਿਮਾ ਕੋਹਲੀ ਅਤੇ ਜਸਟਿਸ ਅਹਿਸਾਨੁਦੀਨ ਅਮਾਨਉੱਲ੍ਹਾ ਦੀ ਬੈਂਚ ਨੇ ਅੱਜ ਮੰਗਲਵਾਰ ਨੂੰ ਸੁਣਵਾਈ ਕੀਤੀ। ਬਾਬਾ ਰਾਮਦੇਵ ਅਤੇ ਪਤੰਜਲੀ ਆਯੁਰਵੇਦ ਦੇ ਐੱਮਡੀ ਆਚਾਰੀਆ ਬਾਲਕ੍ਰਿਸ਼ਨ ਮਾਮਲੇ 'ਚ ਨਿੱਜੀ ਪੇਸ਼ੀ ਲਈ ਜਾਰੀ ਸੰਮਨ ਦੇ ਤਹਿਤ ਸੁਪਰੀਮ ਕੋਰਟ ਪਹੁੰਚੇ।