ਮਾਨਸਾ, 13 ਸਤੰਬਰ, ਦੇਸ਼ ਕਲਿੱਕ ਬਿਓਰੋ :
ਡਿਪਟੀ ਕਮਿਸ਼ਨਰ ਸ਼੍ਰੀ ਮਹਿੰਦਰ ਪਾਲ ਦੀਆਂ ਹਦਾਇਤਾਂ ਅਤੇ ਸਿਵਲ ਸਰਜਨ ਡਾ. ਹਿਤਿੰਦਰ ਕੌਰ ਦੇ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਦੇ ਹੋਏ ਜ਼ਿਲਾ ਟੀਕਾਕਰਨ ਅਫਸਰ ਡਾ. ਸੰਜੀਵ ਓਬਰਾਏ ਅਤੇ ਡਾ. ਰਣਜੀਤ ਸਿੰਘ ਰਾਏ ਨੋਡਲ ਅਫਸਰ ਕੋਵਿਡ-19 ਸੈਪਲਿੰਗ ਨੇ ਬਲਾਕ ਬੁਢਲਾਡਾ ਵਿਖੇ ਵੈਕਸੀਨ ਕੈਂਪਾਂ ਦੀ ਸਪੋਰਟਿੰਗ ਸੁਪਰਵਿਜ਼ਨ ਕੀਤੀ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਨੇ ਦੱਸਿਆ ਕਿ ਟੀਮ ਵੱਲੋਂ ਪਿੰਡ ਬੱਛੋਆਣਾ, ਦੋਦੜਾ ਅਤੇ ਬੁਢਲਾਡਾ ਵਿਖੇ ਕੈਂਪਾਂ ਦਾ ਨਿਰੀਖਣ ਕੀਤਾ ਗਿਆ। ਉਨਾਂ ਦੱਸਿਆ ਕਿ ਇਸ ਮੌਕੇ ਵੈਕਸੀਨ ਲਗਵਾਉਣ ਵਾਲਿਆਂ ਵਿੱਚ ਉਤਸ਼ਾਹ ਪਾਇਆ ਗਿਆ।
ਕੈਂਪਾਂ ਵਿੱਚ ਹਾਜ਼ਰ ਲੋਕਾਂ ਨੂੰ ਜਾਗਰੂਕ ਕਰਦਿਆਂ ਡਾ. ਸੰਜੀਵ ਓਬਰਾਏ ਅਤੇ ਡਾ. ਰਣਜੀਤ ਸਿੰਘ ਰਾਏ ਨੇ ਕਿਹਾ ਕਿ ਜਿਨਾਂ ਨੇ ਅਜੇ ਤੱਕ ਵੈਕਸੀਨ ਨਹੀਂ ਲਗਵਾਈ, ਉਹ ਜਲਦੀ ਹੀ ਵੈਕਸੀਨ ਲਗਵਾ ਕੇ ਆਪਣੇ ਆਪ ਨੂੰ ਸੁਰੱਖਿਅਤ ਕਰਨ। ਇਸ ਮੌਕੇ ਸਮੂਹ ਪੰਚਾਇਤਾਂ ਅਤੇ ਕਲੱਬ ਮੈਂਬਰਾਂ ਨੂੰ ਵੀ ਇਹਨਾਂ ਕੈਂਪਾਂ ਵਿੱਚ ਲਾਭਪਾਤਰੀਆਂ ਨੂੰ ਲਿਆਉਣ ਲਈ ਕਿਹਾ ਗਿਆ।
ਜ਼ਿਲਾ ਮਾਸ ਮੀਡੀਆ ਤੇ ਸੂਚਨਾ ਅਫ਼ਸਰ ਸ਼੍ਰੀ ਵਿਜੈ ਕੁਮਾਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਦਰਸ਼ਾਈਆਂ ਹਦਾਇਤਾਂ ਦੀ ਇੰਨ-ਬਿੰਨ ਪਾਲਣਾ ਕਰਕੇ, ਜਿਵੇਂ ਕਿ ਮਾਸਕ ਦੀ ਵਰਤੋਂ, ਹੱਥਾਂ ਨੂੰ ਵਾਰ-ਵਾਰ ਸਾਬਣ ਪਾਣੀ ਨਾਲ ਧੋਣਾ ਜਾਂ ਸੈਨੇਟਾਈਜਰ ਦੀ ਵਰਤੋਂ ਕਰਨੀ ਅਤੇ ਸਮਾਜਿਕ ਦੂਰੀ ਨੂੰ ਬਣਾ ਕੇ ਰੱਖਣਾ ਚਾਹੀਦਾ ਹੈ।(advt53)