Hindi English Sunday, 23 February 2025 🕑
BREAKING
4000 ਰੁਪਏ ਰਿਸ਼ਵਤ ਮੰਗਣ ਦੇ ਦੋਸ਼ ਹੇਠ PSPCL ਦੇ ਲਾਈਨਮੈਨ ਵਿਰੁੱਧ ਵਿਜੀਲੈਂਸ ਬਿਊਰੋ ਵੱਲੋਂ ਭ੍ਰਿਸ਼ਟਾਚਾਰ ਦਾ ਮਾਮਲਾ ਦਰਜ ਪੰਚਾਇਤੀ ਚੋਣਾਂ : ਮੋਹਾਲੀ ਜ਼ਿਲ੍ਹੇ ਵਿੱਚ ਸਰਪੰਚੀ ਲਈ ਰਾਖਵੀਆਂ ਸੀਟਾਂ ਦਾ ਐਲਾਨ ਸਾਬਕਾ ਫੌਜੀ ਨੇ ਪੁੱਤ ਨਾਲ ਮਿਲ ਕੇ ਕੀਤਾ ਬਜ਼ੁਰਗ ਨੰਬਰਦਾਰ ਦਾ ਕਤਲ ਪੰਜਾਬ ‘ਚ APP ਆਗੂ ਤੇ ਸਾਥੀਆਂ ‘ਤੇ ਕਾਤਲਾਨਾ ਹਮਲਾ ਫਿਰ ਲੱਗੇ ਭੂਚਾਲ ਦੇ ਝਟਕੇ ਪੀਸੀਐਸ ਅਧਿਕਾਰੀ ਨੂੰ ਦਿੱਤਾ ਸਿੱਖਿਆ ਬੋਰਡ ਦੇ ਸਕੱਤਰ ਦਾ ਵਾਧੂ ਚਾਰਜ ਸ਼ਰਮਨਾਕ : ਪੰਜਾਬ ‘ਚ 85 ਸਾਲਾ ਹੈਵਾਨ ਵਲੋਂ ਮਾਸੂਮ ਨਾਲ ਬਲਾਤਕਾਰ ਦਿਲਜੀਤ ਦੋਸਾਂਝ ਨੂੰ ਝਟਕਾ, ਸ਼ੈਂਸਰ ਬੋਰਡ ਨੇ ਨਵੀਂ ਫਿਲਮ ‘ਪੰਜਾਬ 95’ ’ਤੇ ਚਲਾਈ ਕੈਂਚੀ ਡਿਪਟੀ ਕਮਿਸ਼ਨਰ ਵੱਲੋ ਪੰਚਾਇਤੀ ਚੋਣਾਂ ਲਈ ਸਰਪੰਚਾਂ ਦੀ ਰਿਜਰਵੇਸ਼ਨ ਸਬੰਧੀ ਨੋਟੀਫਿਕੇਸ਼ਨ ਜਾਰੀ ਕੀਤੀ ਲਾਡੋਵਾਲ ਟੋਲ ਪਲਾਜ਼ਾ ਭਲਕੇ ਤੋਂ ਫਿਰ ਹੋਵੇਗਾ ਮੁਫ਼ਤ

ਹਿਮਾਚਲ

More News

ਬੀਬੀ ਸੁਪਿੰਦਰ ਕੌਰ ਦੀ ਅੰਤਿਮ ਅਰਦਾਸ ਵਿੱਚ ਸ: ਸੁਖਦੇਵ ਸਿੰਘ ਢੀਂਡਸਾ ਨੇ ਉਚੇਚੇ ਤੌਰ `ਤੇ ਕੀਤੀ ਸ਼ਮੂਲੀਅਤ

Updated on Wednesday, October 13, 2021 18:21 PM IST
 
ਸਿੱਖਾਂ ਵੱਲੋਂ ਮਨੁੱਖਤਾ ਦੀ ਭਲਾਈ ਲਈ ਦਿੱਤੀਆਂ ਕੁਰਬਾਨੀਆਂ ਸਮਾਜ ਨੂੰ ਭੁੱਲਣੀਆਂ ਨਹੀ ਚਾਹੀਦੀਆਂ : ਸ: ਢੀਂਡਸਾ
 
ਸ਼੍ਰੀਨਗਰ 13 ਅਕਤੂਬਰ, ਦੇਸ਼ ਕਲਿੱਕ ਬਿਓਰੋ:
ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਪ੍ਰਧਾਨ ਅਤੇ ਰਾਜ ਸਭਾ ਮੈਂਬਰ ਸ: ਸੁਖਦੇਵ ਸਿੰਘ ਢੀਂਡਸਾ ਅੱਜ ਸ਼੍ਰੀਨਗਰ ਵਿਖੇ ਬੀਤੇ ਦਿਨੀ ਦਹਿਸ਼ਤਗਰਦਾਂ ਵੱਲੋਂ ਕੀਤੇ ਗਏ ਹਮਲੇ ਵਿੱਚ ਹਲਾਕ ਹੋਈ ਸਕੂਲ ਪ੍ਰਿੰਸੀਪਲ ਬੀਬੀ ਸੁਪਿੰਦਰ ਕੌਰ ਦੀ ਅੰਤਿਮ ਅਰਦਾਸ ਵਿੱਚ ਸ਼ਾਮਿਲ ਹੋਏ। ਇਸ ਤੋਂ ਪਹਿਲਾਂ ਬੀਤੇ ਮੰਗਲਵਾਰ ਸ: ਢੀਂਡਸਾ ਵੱਲੋਂ ਬੀਬੀ ਸੁਪਿੰਦਰ ਕੌਰ ਦੇ ਪਰਿਵਾਰ ਨਾਲ ਮੁਲਾਕਾਤ ਕਰਕੇ ਦੁੱਖ ਸਾਂਝਾ ਕੀਤਾ ਗਿਆ ਅਤੇ ਉਨ੍ਹਾਂ ਨੂੰ ਹਰ ਸੰਭਵ ਮੱਦਦ ਦੇਣ ਦਾ ਵੀ ਭਰੋਸਾ ਦਿੱਤਾ।
               ਬੀਬੀ ਸੁਪਿੰਦਰ ਕੌਰ ਦੀ ਅੰਤਿਮ ਅਰਦਾਸ ਦੌਰਾਨ ਵੱਡੀ ਗਿਣਤੀ ਵਿੱਚ ਸਿੱਖ ਭਾਈਚਾਰੇ ਅਤੇ ਹਰ ਵਰਗ ਦੇ ਲੋਕ ਇਕੱਤਰ ਹੋਏ। ਇਸ ਮੌਕੇ `ਤੇ ਬੀਬੀ ਸੁਪਿੰਦਰ ਕੌਰ ਨੂੰ ਸ਼ਰਧਾ ਦੇ ਫੁੱਲ ਭੇਂਟ ਕਰਦਿਆਂ ਸ: ਸੁਖਦੇਵ ਸਿੰਘ ਢੀਂਡਸਾ ਨੇ ਨੇਕ ਦਿਲ ਬੀਬੀ ਸੁਪਿੰਦਰ ਕੌਰ ਵੱਲੋਂ ਸਮਾਜ ਦੀ ਬਿਹਤਰੀ ਲਈ ਕੀਤੇ ਗਏ ਕੰਮਾਂ ਲਈ ਉਨ੍ਹਾਂ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬਾਨ ਦੀਆਂ ਸਿੱਖਿਆਵਾਂ ਦੇ ਅਨੁਸਾਰ ਸਿੱਖ ਕੌਮ ਹਮੇਸ਼ਾ ਮਨੁੱਖਤਾ ਦੇ ਭਲੇ ਲਈ ਆਪਣਾ ਸਭ ਕੁੱਝ ਕੁਰਬਾਨ ਕਰਦੀ ਆਈ ਹੈ ਅਤੇ ਇਤਿਹਾਸ ਗ਼ਵਾਹ ਹੈ ਕਿ ਦੁਨੀਆਂ ਵਿੱਚ ਜਿਥੇ ਵੀ ਕੋਈ ਮੁਸੀਬਤ ਆਈ ਸਿੱਖਾਂ ਨੇ ਆਪ ਮੂਹਰੇ ਹੋ ਕੇ ਉਸਦਾ ਸਾਹਮਣਾ ਕੀਤਾ ਪਰ ਅਫਸੋਸ ਸਮਾਜ ਵੱਲੋਂ ਸਿੱਖ ਕੌਮ ਦੀ ਮਨੁੱਖਤਾ ਨੂੰ ਦਿੱਤੀ ਦੇਣ ਨੂੰ ਹਮੇਸ਼ਾ ਨਜਰਅੰਦਾਜ਼ ਹੀ ਕੀਤਾ ਗਿਆ। ਸ: ਢੀਂਡਸਾ ਨੇ ਕਿਹਾ ਕਿ ਬੀਬੀ ਸੁਪਿੰਦਰ ਕੌਰ ਦੀ ਹਰ ਵਰਗ ਨਾਲ ਭਾਈਚਾਰਕ ਸਾਂਝ ਸੀ ਅਤੇ ਉਹ ਹਰੇਕ ਵਰਗ ਦੇ ਦੁੱਖ-ਸੁੱਖ ਵਿੱਚ ਸ਼ਾਮਿਲ ਹੁੰਦੇ ਸਨ। ਉਨ੍ਹਾਂ ਦੀ ਨੇਕ-ਦਿਲੀ ਦਾ ਤਾਂ ਇਥੋਂ ਹੀ ਪਤਾ ਲਗਦਾ ਹੈ ਕਿ ਉਹ ਇਕ ਜ਼ਰੂਰਤਮੰਦ ਮੁਸਲਮਾਨ ਬੱਚੀ ਦੀ ਪੜ੍ਹਾਈ ਲਈ ਪਿਛਲੇ ਲੰਮੇ ਸਮੇਂ ਤੋਂ ਆਪਣੀ ਤਨਖ਼ਾਹ ਵਿੱਚੋਂ ਉਸਦੀ ਫੀਸ ਭਰਦੀ ਆ ਰਹੀ ਸੀ। 
ਸ: ਢੀਂਡਸਾ ਨੇ ਕਿਹਾ ਕਿ ਮਨੁੱਖਤਾ ਦੀ ਭਲਾਈ ਲਈ ਕੰਮ ਕਰ ਰਹੀ ਬੀਬੀ ਸੁਪਿੰਦਰ ਕੌਰ ਵਰਗੀ ਮਹਾਨ ਸਖਸ਼ੀਅਤ ਦੀ ਕਿਸੇ ਨਾਲ ਕੀ ਦੁਸ਼ਮਣੀ ਹੋ ਸਕਦੀ ਹੈ? ਸ: ਢੀਂਡਸਾ ਨੇ ਕਿਹਾ ਕਿ ਦੁਨੀਆ ਨੂੰ ਸਿੱਖਾਂ ਵੱਲੋਂ ਸਮਾਜ ਨੂੰ ਦਿੱਤੀ ਦੇਣ ਕਦੇ ਭੁੱਲਣੀ ਨਹੀ ਚਾਹੀਦੀ ਹੈ। ਸ: ਢੀਂਡਸਾ ਨੇ ਬੀਬੀ ਸੁਪਿੰਦਰ ਕੌਰ ਅਤੇ ਕਸ਼ਮੀਰ ਦੇ ਹੋਰ ਪੀੜਤ ਪਰਿਵਾਰਾਂ ਦੇ ਬੱਚਿਆਂ ਨੂੰ ਸੰਤ ਅਤਰ ਸਿੰਘ ਮਸਤੂਆਣਾ ਸਾਹਿਬ ਟਰੱਸਟ ਵੱਲੋਂ ਮੁਫ਼ਤ ਰਿਹਾਇਸ਼ ਅਤੇ ਸਿੱਖਿਆ ਦੇਣ ਦੀ ਪੇਸ਼ਕਸ਼ ਕੀਤੀ ਹੈ। ਇਸ ਦੌਰਾਨ ਪਾਰਟੀ ਦੇ ਸੀਨੀਅਰ ਆਗੂ ਜਨਾਬ ਤੁਫ਼ੈਲ ਮੁੁਹੰਮਦ, ਸ: ਢੀਂਡਸਾ ਦੇ ਸਿਆਸੀ ਸਲਾਹਕਾਰ ਸ: ਦਵਿੰਦਰ ਸਿੰਘ ਸੋਢੀ ਅਤੇ ਓ.ਐੱਸ.ਡੀ ਸ: ਜਸਵਿੰਦਰ ਸਿੰਘ ਵੀ ਮੌਜੂਦ ਸਨ।

ਵੀਡੀਓ

ਹੋਰ
Have something to say? Post your comment
ਹਿਮਾਚਲ ਪ੍ਰਦੇਸ਼ 'ਚ ਆਪਣੀ ਹੀ ਸਰਕਾਰ ਵਿਰੁੱਧ ਬਗਾਵਤ ਕਰਨ ਵਾਲੇ 6 ਕਾਂਗਰਸੀ ਵਿਧਾਇਕਾਂ ਦੇ ਮਾਮਲੇ ਦੀ ਸੁਪਰੀਮ ਕੋਰਟ 'ਚ ਸੁਣਵਾਈ ਭਲਕੇ

: ਹਿਮਾਚਲ ਪ੍ਰਦੇਸ਼ 'ਚ ਆਪਣੀ ਹੀ ਸਰਕਾਰ ਵਿਰੁੱਧ ਬਗਾਵਤ ਕਰਨ ਵਾਲੇ 6 ਕਾਂਗਰਸੀ ਵਿਧਾਇਕਾਂ ਦੇ ਮਾਮਲੇ ਦੀ ਸੁਪਰੀਮ ਕੋਰਟ 'ਚ ਸੁਣਵਾਈ ਭਲਕੇ

ਹਿਮਾਚਲ ਪ੍ਰਦੇਸ਼ ‘ਚ ਆਇਆ ਭੂਚਾਲ

: ਹਿਮਾਚਲ ਪ੍ਰਦੇਸ਼ ‘ਚ ਆਇਆ ਭੂਚਾਲ

ਹਿਮਾਚਲ ਵਿਧਾਨ ਸਭਾ ਸਪੀਕਰ ਵੱਲੋਂ 6 ਕਾਂਗਰਸੀ ਵਿਧਾਇਕਾਂ ਦੀ ਮੈਂਬਰਸ਼ਿਪ ਰੱਦ

: ਹਿਮਾਚਲ ਵਿਧਾਨ ਸਭਾ ਸਪੀਕਰ ਵੱਲੋਂ 6 ਕਾਂਗਰਸੀ ਵਿਧਾਇਕਾਂ ਦੀ ਮੈਂਬਰਸ਼ਿਪ ਰੱਦ

ਸ਼ਿਮਲਾ ‘ਚ ਪੰਜ ਮੰਜ਼ਿਲਾ ਇਮਾਰਤ ਡਿੱਗੀ

: ਸ਼ਿਮਲਾ ‘ਚ ਪੰਜ ਮੰਜ਼ਿਲਾ ਇਮਾਰਤ ਡਿੱਗੀ

ਜ਼ਮੀਨ ਖਿਸਕਣ ਕਾਰਨ ਹਿਮਾਚਲ ‘ਚ ਰਾਸ਼ਟਰੀ ਰਾਜਮਾਰਗ-5 ਬੰਦ, ਵਾਹਨਾਂ ਦੀਆਂ ਲੰਬੀਆਂ ਲਾਈਨਾਂ ਲੱਗੀਆਂ

: ਜ਼ਮੀਨ ਖਿਸਕਣ ਕਾਰਨ ਹਿਮਾਚਲ ‘ਚ ਰਾਸ਼ਟਰੀ ਰਾਜਮਾਰਗ-5 ਬੰਦ, ਵਾਹਨਾਂ ਦੀਆਂ ਲੰਬੀਆਂ ਲਾਈਨਾਂ ਲੱਗੀਆਂ

ਮਨੀਪੁਰ 'ਚ ਤਲਾਸ਼ੀ ਮੁਹਿੰਮ ਦੌਰਾਨ ਗੋਲ਼ੀ ਲੱਗਣ ਕਾਰਨ ਇਕ ਜਵਾਨ ਸ਼ਹੀਦ,ਦੋ ਜ਼ਖਮੀ

: ਮਨੀਪੁਰ 'ਚ ਤਲਾਸ਼ੀ ਮੁਹਿੰਮ ਦੌਰਾਨ ਗੋਲ਼ੀ ਲੱਗਣ ਕਾਰਨ ਇਕ ਜਵਾਨ ਸ਼ਹੀਦ,ਦੋ ਜ਼ਖਮੀ

ਸ਼ਿਮਲਾ 'ਚ ਕਾਰ ਖਾਈ ਵਿਚ ਡਿੱਗੀ, ਤਿੰਨ ਪੰਜਾਬੀਆਂ ਦੀ ਮੌਤ

: ਸ਼ਿਮਲਾ 'ਚ ਕਾਰ ਖਾਈ ਵਿਚ ਡਿੱਗੀ, ਤਿੰਨ ਪੰਜਾਬੀਆਂ ਦੀ ਮੌਤ

ਰਾਹੁਲ ਗਾਂਧੀ ਦੀ ਭਾਰਤ ਜੋੜੋ ਯਾਤਰਾ ਅੱਜ ਹਿਮਾਚਲ ਪ੍ਰਦੇਸ਼ ਪਹੁੰਚੀ

: ਰਾਹੁਲ ਗਾਂਧੀ ਦੀ ਭਾਰਤ ਜੋੜੋ ਯਾਤਰਾ ਅੱਜ ਹਿਮਾਚਲ ਪ੍ਰਦੇਸ਼ ਪਹੁੰਚੀ

ਹਿਮਾਚਲ ਦੇ ਕਾਂਗੜਾ ਜ਼ਿਲੇ ‘ਚ ਭੂਚਾਲ ਦੇ ਝਟਕੇ

: ਹਿਮਾਚਲ ਦੇ ਕਾਂਗੜਾ ਜ਼ਿਲੇ ‘ਚ ਭੂਚਾਲ ਦੇ ਝਟਕੇ

ਪੁਰਾਣੀ ਪੈਨਸ਼ਨ ਬਹਾਲ ਕੀਤੀ ਜਾਵੇਗੀ : ਮੁੱਖ ਮੰਤਰੀ ਸੁੱਖੂ

: ਪੁਰਾਣੀ ਪੈਨਸ਼ਨ ਬਹਾਲ ਕੀਤੀ ਜਾਵੇਗੀ : ਮੁੱਖ ਮੰਤਰੀ ਸੁੱਖੂ

X