ਨਵੀਂ ਦਿੱਲੀ, 14 ਅਕਤੂਬਰ, ਦੇਸ਼ ਕਲਿੱਕ ਬਿਓਰੋ:
ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਵੀਰਵਾਰ ਨੂੰ ਉਪ ਰਾਜਪਾਲ ਅਨਿਲ ਬੈਜਲ ਨੂੰ ਚਿੱਠੀ ਲਿਖੀ ਕਿ ਰਾਸ਼ਟਰੀ ਰਾਜਧਾਨੀ ਵਿੱਚ ਕੋਵਿਡ -19 ਪ੍ਰੋਟੋਕੋਲ ਦੀ ਸਖਤੀ ਨਾਲ ਪਾਲਣਾ ਦੇ ਨਾਲ ਛਠ ਪੂਜਾ ਦੇ ਜਸ਼ਨਾਂ ਦੀ ਆਗਿਆ ਦਿੱਤੀ ਜਾਵੇ। ਮੁੱਖ ਮੰਤਰੀ ਨੇ ਪੱਤਰ ਵਿੱਚ ਲਿਖਿਆ, “ਕਿਉਂਕਿ ਪਿਛਲੇ ਤਿੰਨ ਮਹੀਨਿਆਂ ਤੋਂ ਦਿੱਲੀ ਵਿੱਚ ਕੋਵਿਡ ਦੇ ਮਾਮਲੇ ਕੰਟਰੋਲ ਵਿੱਚ ਹਨ, ਮੇਰੇ ਖਿਆਲ ਵਿੱਚ ਸਾਨੂੰ ਕੋਵਿਡ -19 ਦੇ ਨਿਯਮਾਂ ਦੀ ਪਾਲਣਾ ਕਰਦਿਆਂ ਛਠ ਪੂਜਾ ਮਨਾਉਣ ਦੀ ਆਗਿਆ ਦੇਣੀ ਚਾਹੀਦੀ ਹੈ।” ਉਨ੍ਹਾਂ ਕਿਹਾ ਕਿ ਗੁਆਂਢੀ ਰਾਜਾਂ ਉੱਤਰ ਪ੍ਰਦੇਸ਼, ਹਰਿਆਣਾ ਅਤੇ ਰਾਜਸਥਾਨ ਨੇ ਵੀ ਤਿਉਹਾਰਾਂ ਨੂੰ ਸੁਰੱਖਿਅਤ ਢੰਗ ਨਾਲ ਨੇਪਰੇ ਚਾੜ੍ਹਨ ਦਾ ਰਾਹ ਪੱਧਰਾ ਕੀਤਾ ਹੈ।