ਮਾਨਸਾ, 14 ਅਕਤੂਬਰ, ਦੇਸ਼ ਕਲਿੱਕ ਬਿਓਰੋ :
ਸਿੱਖਿਆ ਵਿਭਾਗ ਪੰਜਾਬ ਦੀਆਂ ਹਦਾਇਤਾਂ ਅਤੇ ਡਿਪਟੀ ਕਮਿਸ਼ਨਰ ਸ਼੍ਰੀ ਮਹਿੰਦਰ ਪਾਲ ਅਤੇ ਜ਼ਿਲ੍ਹਾ ਸਿੱਖਿਆ ਅਫਸਰ (ਸ) ਸ਼੍ਰੀਮਤੀ ਅੰਜੂ ਗੁਪਤਾ ਦੇ ਦਿਸ਼ਾ-ਨਿਰਦੇਸ਼ਾਂ ਹੇਠ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਭਾਦੜਾ ਵਿਖੇ ਆਜਾਦੀ ਕਾ ਅੰਮ੍ਰਿਤ ਮਹਾਂਉਤਸਵ ਮੁਹਿੰਮ ਦੇ ਤਹਿਤ ਡਰਾਇੰਗ ਮੁਕਾਬਲੇ ਕਰਵਾਏ ਗਏ। ਉਨ੍ਹਾਂ ਦੱਸਿਆ ਕਿ ਇਹ ਮੁਕਾਬਲੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਮਾਨਸਾ ਦੀ ਦੇਖ-ਰੇਖ ਹੇਠ ਚੱਲ ਰਹੇ ਕਾਨੂੰਨੀ ਸਾਖ਼ਰਤਾ ਕਲੱਬ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਭਾਦੜਾ ਵਲੋਂ ਕਰਵਾਏ ਗਏ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਸਿੱਖਿਆ ਅਫ਼ਸਰ ਨੇ ਦੱਸਿਆ ਕਿ ਇਨ੍ਹਾਂ ਮੁਕਾਬਲਿਆਂ ਵਿਚ ਸਿਗਰਟ ਛੱਡੋ, ਤੰਬਾਕੂ ਛੱਡੋ, ਨਸ਼ੇ ਛੱਡੋ, ਔਰਤ ਸਸ਼ਕਤੀਕਰਨ, ਵਾਤਾਵਰਣ ਬਚਾਓ, ਕਾਨੂੰਨੀ ਜਾਗਰੂਕਤਾ, ਦਹੇਜ ਪ੍ਰਥਾ ਆਦਿ ਵਿਸ਼ਿਆਂ ’ਤੇ ਮੁਕਾਬਲੇ ਕਰਵਾਏ ਗਏ ਅਤੇ ਇਸ ਮੁਕਾਬਲੇ ਵਿੱਚ ਵਿਦਿਆਰਥੀਆਂ ਨੇ ਬਹੁਤ ਹੀ ਉਤਸ਼ਾਹ ਨਾਲ ਭਾਗ ਲਿਆ । ਜਸਵੰਤ ਸਿੰਘ ਆਰਟ ਐਂਡ ਕਰਾਫਟ ਟੀਚਰ ਨੇ ਵਿਦਿਆਰਥੀਆਂ ਵੱਲੋਂ ਬਣਾਈਆਂ ਗਈਆਂ ਪੇਂਟਿੰਗਜ਼ ਦਾ ਨਤੀਜਾ ਘੋਸ਼ਿਤ ਕੀਤਾ।
ਉਨ੍ਹਾਂ ਦੱਸਿਆ ਕਿ ਇਸ ਮੌਕੇ ਪਹਿਲੀ, ਦੂਜੀ ਅਤੇ ਤੀਜੀ ਪੁਜੀਸ਼ਨ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਦੀ ਹੌਂਸਲਾ ਅਫ਼ਜਾਈ ਕੀਤੀ ਗਈ। ਇਸ ਮੌਕੇ ਕਾਨੂੰਨੀ ਸਾਖ਼ਰਤਾ ਕਲੱਬ ਇੰਚਾਰਜ ਹਰਮੀਕ ਸਿੰਘ ਹਿੰਦੀ ਮਾਸਟਰ ਵੱਲੋਂ ਮੁਫ਼ਤ ਕਾਨੂੰਨੀ ਅਧਿਕਾਰਾਂ ਬਾਰੇ ਜਾਣਕਾਰੀ ਦਿੱਤੀ ਗਈ। ਪਿ੍ਰੰਸੀਪਲ ਸ੍ਰੀ ਰਾਜੇਸ਼ ਕੁਮਾਰ ਜੀ ਵੱਲੋਂ ਵਿਦਿਆਰਥੀਆਂ ਨੂੰ ਇਨ੍ਹਾਂ ਮੁਕਾਬਲਿਆਂ ਵਿੱਚ ਵੱਧ ਚੜ੍ਹ ਕੇ ਹਿੱਸਾ ਲੈਣ ਲਈ ਪ੍ਰੇਰਿਤ ਕੀਤਾ ਗਿਆ ਅਤੇ ਜੇਤੂਆਂ ਨੂੰ ਇਨਾਮ ਵੀ ਵੰਡੇ ਗਏ ।(advt53)