ਚੰਡੀਗੜ੍ਹ : 18 ਅਕਤੂਬਰ, ਦੇਸ਼ ਕਲਿੱਕ ਬਿਓਰੋ
ਪੰਜਾਬ ਸਰਕਾਰ ਨੇ ਡੇਂਗੂ ਦੇ ਮਾਮਲਿਆਂ ਵਿੱਚ ਮਰੀਜ਼ਾਂ ਨੂੰ ਪ੍ਰਾਈਵੇਟ ਹਸਪਤਾਲਾਂ ਦੀ ਲੁੱਟ ਤੋਂ ਬਚਾਉਣ ਲਈ ਹਸਪਤਾਲਾਂ ਨੂੰ ਨਿਰਦੇਸ਼ ਜਾਰੀ ਕੀਤੇ ਹਨ । ਜਿਸ ਤਹਿਤ ਡੇਂਗੂ ਟੈਸਟ ਲਈ 600 ਰੁਪਏ ਤੋਂ ਵੱਧ ਚਾਰਜ ਨਹੀਂ ਕਰਨਗੇ। ਸਰਕਾਰੀ ਹਸਪਤਾਲਾਂ 'ਚ ਡੇਂਗੂ ਟੈਸਟ ਮੁਫ਼ਤ ਉਪਲਬਧ ਹੋਣਗੇ। ਪੰਜਾਬ ਵਿਚ ਹੁਣ ਤੱਕ ਡੇਂਗੂ ਦੇ 8500 ਮਾਮਲੇ ਆ ਚੁੱਕੇ ਹਨ।