Hindi English Monday, 24 February 2025 🕑
BREAKING
4000 ਰੁਪਏ ਰਿਸ਼ਵਤ ਮੰਗਣ ਦੇ ਦੋਸ਼ ਹੇਠ PSPCL ਦੇ ਲਾਈਨਮੈਨ ਵਿਰੁੱਧ ਵਿਜੀਲੈਂਸ ਬਿਊਰੋ ਵੱਲੋਂ ਭ੍ਰਿਸ਼ਟਾਚਾਰ ਦਾ ਮਾਮਲਾ ਦਰਜ ਪੰਚਾਇਤੀ ਚੋਣਾਂ : ਮੋਹਾਲੀ ਜ਼ਿਲ੍ਹੇ ਵਿੱਚ ਸਰਪੰਚੀ ਲਈ ਰਾਖਵੀਆਂ ਸੀਟਾਂ ਦਾ ਐਲਾਨ ਸਾਬਕਾ ਫੌਜੀ ਨੇ ਪੁੱਤ ਨਾਲ ਮਿਲ ਕੇ ਕੀਤਾ ਬਜ਼ੁਰਗ ਨੰਬਰਦਾਰ ਦਾ ਕਤਲ ਪੰਜਾਬ ‘ਚ APP ਆਗੂ ਤੇ ਸਾਥੀਆਂ ‘ਤੇ ਕਾਤਲਾਨਾ ਹਮਲਾ ਫਿਰ ਲੱਗੇ ਭੂਚਾਲ ਦੇ ਝਟਕੇ ਪੀਸੀਐਸ ਅਧਿਕਾਰੀ ਨੂੰ ਦਿੱਤਾ ਸਿੱਖਿਆ ਬੋਰਡ ਦੇ ਸਕੱਤਰ ਦਾ ਵਾਧੂ ਚਾਰਜ ਸ਼ਰਮਨਾਕ : ਪੰਜਾਬ ‘ਚ 85 ਸਾਲਾ ਹੈਵਾਨ ਵਲੋਂ ਮਾਸੂਮ ਨਾਲ ਬਲਾਤਕਾਰ ਦਿਲਜੀਤ ਦੋਸਾਂਝ ਨੂੰ ਝਟਕਾ, ਸ਼ੈਂਸਰ ਬੋਰਡ ਨੇ ਨਵੀਂ ਫਿਲਮ ‘ਪੰਜਾਬ 95’ ’ਤੇ ਚਲਾਈ ਕੈਂਚੀ ਡਿਪਟੀ ਕਮਿਸ਼ਨਰ ਵੱਲੋ ਪੰਚਾਇਤੀ ਚੋਣਾਂ ਲਈ ਸਰਪੰਚਾਂ ਦੀ ਰਿਜਰਵੇਸ਼ਨ ਸਬੰਧੀ ਨੋਟੀਫਿਕੇਸ਼ਨ ਜਾਰੀ ਕੀਤੀ ਲਾਡੋਵਾਲ ਟੋਲ ਪਲਾਜ਼ਾ ਭਲਕੇ ਤੋਂ ਫਿਰ ਹੋਵੇਗਾ ਮੁਫ਼ਤ

ਮਨੋਰੰਜਨ

More News

ਪੁਰਾਤਨ ਸੱਭਿਆਚਾਰ, ਰੀਤ ਰਿਵਾਜ਼ਾਂ ਅਤੇ ਸੰਗੀਤ ਨਾਲ ਜੁੜੀ ਕਾਮੇਡੀ ਤੇ ਰੁਮਾਂਟਿਕਤਾ ਭਰਪੂਰ ਹੋਵੇਗੀ ਫ਼ਿਲਮ 'ਪਾਣੀ 'ਚ ਮਧਾਣੀ'

Updated on Monday, October 25, 2021 15:45 PM IST

 ਚੰਡੀਗੜ੍ਹ: 25 ਅਕਤੂਬਰ, ਹਰਜਿੰਦਰ ਸਿੰਘ ਜਵੰਦਾ

   ਪੰਜਾਬੀ ਸੰਗੀਤ ਹੱਦਾਂ ਪਾਰ ਕਰ ਰਿਹਾ ਹੈ, ਇਸਦਾ ਤੋੜ ਮਿਲਣਾ ਮੁਸ਼ਕਿਲ ਹੀ ਨਹੀਂ ਬਲਕਿ ਕਦੇ ਨਾ ਹੋਣ ਵਾਲੀ ਗੱਲ ਹੈ, ਸਾਨੂੰ ਇਹ ਗੱਲ ਸਾਬਿਤ ਕਰਨ ਦੀ ਲੋੜ ਨਹੀਂ ਕਿ ਇਹ ਨੌਜਵਾਨਾਂ ਦੇ ਨਾਲ-ਨਾਲ ਹਿੰਦੀ ਫਿਲਮ ਜਗਤ ਤੇ ਵੀ ਕਿੰਨਾ ਪ੍ਰਭਾਵ ਪਾਉਂਦਾ ਆ ਰਿਹਾ ਹੈ।  ਇਸ ਵਿਰਾਸਤ ਨੂੰ ਬਰਕਰਾਰ ਰੱਖਣ ਲਈ, ਆਉਣ ਵਾਲੀ ਫਿਲਮ 'ਪਾਣੀ 'ਚ ਮਧਾਣੀ' 5 ਨਵੰਬਰ 2021 ਨੂੰ ਸਿਨੇਮਾਘਰਾਂ ਦੇ ਵਿਚ ਰਿਲੀਜ਼ ਹੋਵੇਗੀ। ਇਹ ਫਿਲਮ 1980 ਦੇ ਦਹਾਕੇ ਦੇ ਸਮੇਂ ਦੀ ਹੈ, ਜਦੋਂ ਲੋਕਾਂ ਨੇ ਚਮਕੀਲਾ, ਕੁਲਦੀਪ ਮਾਣਕ ਅਤੇ ਹੋਰ ਬਹੁਤ ਗਾਇਕਾਂ ਨੂੰ ਸੁਣਨਾ ਪਸੰਦ ਕੀਤਾ ਅਤੇ ਉਹਨਾਂ ਨੂੰ ਮਸ਼ਹੂਰ ਵੀ ਕੀਤਾ।ਕਿਉਂਕਿ ਇਹ ਫਿਲਮ ਸੰਗੀਤ 'ਤੇ ਅਧਾਰਤ ਹੈ, ਤੁਸੀਂ ਹੰਬਲ ਮਿਯੂਜ਼ਿਕ ਅੰਦਰ ਛੇ ਵੱਖੋ-ਵੱਖਰੇ ਗੀਤਾਂ ਦਾ ਅਨੰਦ ਲਓਗੇ ਜੋ ਕਿ ਗਿੱਪੀ ਗਰੇਵਾਲ ਅਤੇ ਨੀਰੂ ਬਾਜਵਾ 'ਤੇ ਚਿੱਤਰਤ ਕੀਤੇ ਗਏ ਹਨ, ਜਿਨ੍ਹਾਂ ਨੂੰ ਖੁਦ ਫਿਲਮ ਵਿੱਚ ਗਾਇਕਾਂ ਵਜੋਂ ਪੇਸ਼ ਕੀਤਾ ਜਾਵੇਗਾ।  ਇਕ ਫਿਲਮ ਨੂੰ ਸੰਗੀਤ ਦੇ ਨਾਲ-ਨਾਲ ਨਿਰਦੇਸ਼ਨ ਪੱਖੋਂ ਵੀ ਧਿਆਨ ‘ਚ ਦੇਣਾ ਬਹੁਤ ਹੀ ਵੱਡੀ ਗੱਲ ਹੈ, ਖਾਸ ਤੌਰ ਤੇ ਜਦੋਂ ਇਕ ਫਿਲਮ ਪੁਰਾਣੇ ਵੇਲੇਆਂ ਤੇ ਅਧਾਰਤ ਹੋਵੇ, ਤੇ ਇਸ ਫਿਲਮ ਦੇ ਨਿਰਦੇਸ਼ਕ ਅਤੇ ਸੰਗੀਤਕਾਰ ਇਸ ਗੱਲ ਨੂੰ ਲੈ ਕੇ ਬਹੁਤ ਹੀ ਮਾਹਿਰ ਹਨ ।ਸੰਗੀਤ ਦਾ ਨਿਰਦੇਸ਼ਨ ਪ੍ਰਸਿੱਧ ਅਤੇ ਪ੍ਰਤਿਭਾਸ਼ਾਲੀ ਸੰਗੀਤਕਾਰ, ਜਤਿੰਦਰ ਸ਼ਾਹ ਦੁਆਰਾ ਕੀਤਾ ਗਿਆ ਹੈ । ਗਿੱਪੀ ਗਰੇਵਾਲ ਅਤੇ ਸ਼ਾਹ ਜੀ ਹੁਣ ਘੱਟੋ ਘੱਟ 14 ਸਾਲਾਂ ਤੋਂ ਇਕੱਠੇ ਕੰਮ ਕਰ ਰਹੇ ਹਨ, ਸ਼ਾਇਦ ਇਹੀ ਕਾਰਨ ਹੈ ਕਿ ਉਨ੍ਹਾਂ ਨੂੰ ਸ਼ਾਹ ਜੀ ਵਿੱਚ ਬਹੁਤ ਵਿਸ਼ਵਾਸ  ਹੈ ਅਤੇ ਉਨ੍ਹਾਂ ਨੂੰ ਇਹ ਬੇਮਿਸਾਲ ਪ੍ਰੋਜੈਕਟ ਦਿੱਤਾ । ਸ਼ਾਹ ਜੀ ਇਸ ਪ੍ਰੋਜੈਕਟ ਨੂੰ ਕਰਕੇ ਆਪਣੇ ਆਪ ਨੂੰ ਬਹੁਤ  ਖੁਸ਼ਕਿਸਮਤ ਮਹਿਸੂਸ ਕਰਦੇ ਹਨ ਅਤੇ ਓਹਨਾ ਨੇ ਕਿਹਾ ਹੈ ਕਿ, "ਅਸੀਂ ਲੋਕ-ਸੰਗੀਤ ਸੁਣਦੇ ਹੋਏ ਹੀ ਵੱਡੇ ਹੋਏ ਹਾਂ ਇਸ ਲਈ ਮੇਰੇ ਇਸ ਤਜੁਰਬੇ ਨੇ ਸੰਗੀਤ ਦੀ ਹਰ ਛੋਟੀ ਤੋਂ ਛੋਟੀ ਬਰੀਕੀ ਨੂੰ ਓਸੇ ਸ਼ੈਲੀ ਅਤੇ ਓਸੇ ਢੰਗ ਨਾਲ ਬਣਾਉਣ ਵਿੱਚ ਸਾਡੀ ਸਹਾਇਤਾ ਕੀਤੀ"।ਜਿਵੇਂ ਕਿ ਅਸੀਂ ਫਿਲਮ ਦੇ ਟ੍ਰੇਲਰ ਨੂੰ ਵੇਖਦੇ ਹਾਂ ਅਤੇ ਇਸਦਾ ਸੰਗੀਤ ਸੁਣਦੇ ਹਾਂ, ਅਸੀਂ ਅਸਾਨੀ ਨਾਲ ਇਹ ਸਮਝ ਸਕਦੇ ਹਾਂ ਕਿ ਸੰਗੀਤ ਬਹੁਤ ਹੀ ਮਿਹਨਤ ਨਾਲ ਬਣਾਇਆ ਗਿਆ ਹੈ। ਗੀਤਾਂ ਨੂੰ ਸਾਡੇ ਕੁਝ ਮਨਪਸੰਦ ਗਾਇਕ ਜਿਵੇਂ ਗਿੱਪੀ ਗਰੇਵਾਲ, ਅਫਸਾਨਾ ਖਾਨ, ਰਣਜੀਤ ਬਾਵਾ ਅਤੇ ਜਸਬੀਰ ਜੱਸੀ ਵੱਲੋਂ ਬਹੁਤ ਹੀ ਖੂਬਸੂਰਤੀ ਨਾਲ ਗਾਇਆ ਗਿਆ ਹੈ। ਇਹ ਪਹਿਲੀ ਵਾਰ ਹੋਵੇਗਾ ਕਿ ਅਸੀਂ ਉਨ੍ਹਾਂ ਸਾਰਿਆਂ ਨੂੰ ਇੱਕ ਐਲਬਮ ਦੇ ਅੰਦਰ ਇੱਕੋ ਟੀਮ ਦੇ ਰੂਪ ਵਿੱਚ ਸੁਣਾਂਗੇ ਅਤੇ ਨਿਸ਼ਚਤ ਰੂਪ ਤੋਂ ਦਰਸ਼ਕਾਂ ਦਾ ਮਨੋਰੰਜਨ ਵੀ ਹੋਵੇਗਾ।ਸ਼ਾਹ ਜੀ ਅੱਗੇ ਕਹਿੰਦੇ ਹਨ, "ਅੱਜ ਜੋ ਗਾਣਾ ਰਿਲੀਜ਼ ਹੋਇਆ ਹੈ, ਉਸ ਵਿਚ ਬਹੁਤ ਹੀ ਔਖੀਆਂ ਧੁਨਾਂ ਤੇ ਕੰਮ ਕੀਤਾ ਗਿਆ ਹੈ ਜੋ ਕਿ ਤਕਰੀਬਨ 40 ਸਾਲ ਪਹਿਲਾਂ ਸੁਣਨ ਨੂੰ ਮਿਲਦੀਆਂ ਸੀ, ਅਤੇ ਇਸ ਵਿਚ ਬਹੁਤ ਸਾਰੇ ਕਲਾਸੀਕਲ ਸਾਜ ਇਹੋ ਜਿਹੇ ਵੀ ਹਨ ਜਿਨ੍ਹਾਂ ਦੇ ਨਾਂ ਸ਼ਾਇਦ ਬਹੁਤੇ ਲੋਕਾਂ ਨੇ ਸੁਣੇ ਵੀ ਨਹੀਂ ਹੋਣਗੇ । ਜਿਵੇਂ-ਜਿਵੇਂ ਅੱਜਕਲ ਦੇ ਮਾਹੌਲ ਤੇ ਸਰੋਤਿਆਂ ਦੀ ਮੰਗ ਨਾਲ ਸੰਗੀਤ ਵੀ ਡਿਜਟਲ ਹੁੰਦਾ ਜਾ ਰਿਹਾ ਹੈ ਇਸ ਤਰ੍ਹਾਂ ਦੀ ਫ਼ਿਲਮ ਦਾ ਬਣਨਾ ਜ਼ਰੂਰੀ ਵੀ ਹੈ ਤਾਂ ਜੋ ਸਾਡੀ ਵਿਰਾਸਤ ਸਾਡੇ ਸਾਜ ਸਾਡਾ ਸੰਗੀਤ ਜ਼ਿੰਦਾ ਰਹਿ ਸਕੇ । ਫਿਲਮ ਦੇ ਗੀਤ ਲੇਖਕ ਹੈਪੀ ਰਾਏਕੋਟੀ ਦੁਆਰਾ ਲਿਖੇ ਗਏ ਹਨ।

ਹਰਜਿੰਦਰ ਸਿੰਘ ਜਵੰਦਾ 9463828000

ਵੀਡੀਓ

ਹੋਰ
Have something to say? Post your comment
X