ਨਵੀਂ ਦਿੱਲੀ: 26 ਅਕਤੂਬਰ, ਦੇਸ਼ ਕਲਿੱਕ ਬਿਓਰੋ
ਕਾਂਗਰਸ ਪਾਰਟੀ ਦੀ ਕੇਂਦਰੀ ਪ੍ਰਧਾਨ ਸੋਨੀਆਂ ਵੱਲੋਂ ਅੱਜ ਪਾਰਟੀ ਹੈਡਕੁਆਟਰ ਵਿਖੇ ਮੀਟਿੰਗ ਕੀਤੀ ਜਾ ਰਹੀ ਹੈ। ਪੰਜਾਬ ਸਮੇਤ ਪੰਜ ਰਾਜਾਂ ਦੀਆਂ ਅਗਲੇ ਸਾਲ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਅੱਜ ਕਾਂਗਰਸ ਦੀ ਰਾਸ਼ਟਰੀ ਪ੍ਰਧਾਨ ਸੋਨੀਆ ਗਾਂਧੀ ਅਤੇ ਰਾਹੁਲ ਗਾਂਧੀ ਦੀ ਅਗਵਾਈ ਵਿੱਚ ਪੰਜ ਰਾਜਾਂ ਦੇ ਪਾਰਟੀ ਇੰਚਾਰਜਾਂ ਅਤੇ ਪ੍ਰਧਾਨਾਂ ਨਾਲ ਹਾਈਕਮਾਨ ਵੱਲੋਂ ਮੀਟਿੰਗ ਕੀਤੀ ਜਾ ਰਹੀ ਹੈ। ਇਸ ਮੀਟਿੰਗ ਵਿੱਚ ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਅਤੇ ਨਵੇਂ ਨਿਯੁਕਤ ਪਾਰਟੀ ਇੰਚਾਰਜ ਹਰੀਸ਼ ਚੌਧਰੀ ਵੀ ਮੌਜੂਦ ਹਨ।