ਚੰਡੀਗੜ, 29 ਅਕਤੂਬਰ, ਦੇਸ਼ ਕਲਿੱਕ ਬਿਓਰੋ:
ਪੰਜਾਬ ਸਰਕਾਰ ਦੇ ਇੱਕ ਬੁਲਾਰੇ ਨੇ ਦੱਸਿਆ ਕਿ ਹਰਿਆਣਾ ਨਾਲ ਲੱਗਦੇ ਖੇਤਰ ਵਿੱਚ ਸਥਿਤ ਫੈਕਟੀਆਂ ’ਚ ਕੰਮ ਕਰਦੇ ਕਰਮਚਾਰੀਆਂ, ਜੋ ਹਰਿਆਣਾ ਦੇ ਵੋਟਰ ਹਨ, ਨੂੰ ਹਰਿਆਣਾ ਵਿੱਚ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕਰਨ ਵਾਸਤੇ 30 ਅਕਤੂਬਰ, 2021 ਨੂੰ ਤਨਖ਼ਾਹ ਸਮੇਤ ਛੁੱਟੀ ਦਾ ਐਲਾਨ ਕੀਤਾ ਗਿਆ ਹੈ।ਇਹ ਫੈਸਲਾ ਜਨਹਿੱਤ ਵਿੱਚ ਲਿਆ ਗਿਆ ਹੈ।