Hindi English Wednesday, 30 April 2025 🕑
BREAKING
4000 ਰੁਪਏ ਰਿਸ਼ਵਤ ਮੰਗਣ ਦੇ ਦੋਸ਼ ਹੇਠ PSPCL ਦੇ ਲਾਈਨਮੈਨ ਵਿਰੁੱਧ ਵਿਜੀਲੈਂਸ ਬਿਊਰੋ ਵੱਲੋਂ ਭ੍ਰਿਸ਼ਟਾਚਾਰ ਦਾ ਮਾਮਲਾ ਦਰਜ ਪੰਚਾਇਤੀ ਚੋਣਾਂ : ਮੋਹਾਲੀ ਜ਼ਿਲ੍ਹੇ ਵਿੱਚ ਸਰਪੰਚੀ ਲਈ ਰਾਖਵੀਆਂ ਸੀਟਾਂ ਦਾ ਐਲਾਨ ਸਾਬਕਾ ਫੌਜੀ ਨੇ ਪੁੱਤ ਨਾਲ ਮਿਲ ਕੇ ਕੀਤਾ ਬਜ਼ੁਰਗ ਨੰਬਰਦਾਰ ਦਾ ਕਤਲ ਪੰਜਾਬ ‘ਚ APP ਆਗੂ ਤੇ ਸਾਥੀਆਂ ‘ਤੇ ਕਾਤਲਾਨਾ ਹਮਲਾ ਫਿਰ ਲੱਗੇ ਭੂਚਾਲ ਦੇ ਝਟਕੇ ਪੀਸੀਐਸ ਅਧਿਕਾਰੀ ਨੂੰ ਦਿੱਤਾ ਸਿੱਖਿਆ ਬੋਰਡ ਦੇ ਸਕੱਤਰ ਦਾ ਵਾਧੂ ਚਾਰਜ ਸ਼ਰਮਨਾਕ : ਪੰਜਾਬ ‘ਚ 85 ਸਾਲਾ ਹੈਵਾਨ ਵਲੋਂ ਮਾਸੂਮ ਨਾਲ ਬਲਾਤਕਾਰ ਦਿਲਜੀਤ ਦੋਸਾਂਝ ਨੂੰ ਝਟਕਾ, ਸ਼ੈਂਸਰ ਬੋਰਡ ਨੇ ਨਵੀਂ ਫਿਲਮ ‘ਪੰਜਾਬ 95’ ’ਤੇ ਚਲਾਈ ਕੈਂਚੀ ਡਿਪਟੀ ਕਮਿਸ਼ਨਰ ਵੱਲੋ ਪੰਚਾਇਤੀ ਚੋਣਾਂ ਲਈ ਸਰਪੰਚਾਂ ਦੀ ਰਿਜਰਵੇਸ਼ਨ ਸਬੰਧੀ ਨੋਟੀਫਿਕੇਸ਼ਨ ਜਾਰੀ ਕੀਤੀ ਲਾਡੋਵਾਲ ਟੋਲ ਪਲਾਜ਼ਾ ਭਲਕੇ ਤੋਂ ਫਿਰ ਹੋਵੇਗਾ ਮੁਫ਼ਤ

ਦਿੱਲੀ

More News

ਸਰਕਾਰ ਨੰਗੇ ਚਿੱਟੇ ਜਬਰ 'ਤੇ ਉਤਰੀ; ਕੱਲ੍ਹ ਰਾਤ ਟਿਕਰੀ ਬਾਰਡਰ ਖਾਲੀ ਕਰਵਾਉਣ ਦੀ ਕੋਸ਼ਿਸ਼ ਬਹੁਤ ਘਿਣਾਉਣੀ: ਕਿਸਾਨ ਆਗੂ

Updated on Saturday, October 30, 2021 20:42 PM IST
 
ਕੇਂਦਰ ਸਰਕਾਰ ਸੜਕੀ ਰਸਤਿਆਂ ਦੇ ਨਾਲ ਗੱਲ-ਬਾਤ ਦਾ ਰਾਹ ਵੀ ਖੋਲ੍ਹੇ: ਕਿਸਾਨ ਆਗੂ
 
ਕੱਲ੍ਹ ਰਾਤ ਦੇ ਪੁਲਿਸੀਆ ਜ਼ਬਰ ਨੇ ਕਿਸਾਨਾਂ ਦਾ ਗੁੱਸਾ ਅਸਮਾਨੀਂ ਚਾੜ੍ਹਿਆ; ਕਿਸਾਨਾਂ ਦੇ ਵੱਡੇ ਕਾਫਲੇ ਦਿੱਲੀ ਵੱਲ ਕੂਚ ਕਰਨ ਲੱਗੇ
 
ਕਿਸਾਨਾਂ ਨੇ ਵੱਖ-ਵੱਖ ਥਾਵਾਂ 'ਤੇ ਕੇਂਦਰ-ਸਰਕਾਰ ਦੀ ਅਰਥੀ ਫੂਕੀ 
 
ਪੁਲਿਸ ਨੇ ਬੈਰੀਕੇਡ ਹਟਾਏ; ਸੰਯੁਕਤ ਕਿਸਾਨ ਮੋਰਚੇ ਦੇ ਸਟੈਂਡ ਦੀ ਪੁਸ਼ਟੀ ਹੋਈ 
 
ਗੁਲਾਬੀ ਸੁੰਡੀ ਪੀੜ੍ਹਤ ਨਰਮਾ ਉਤਪਾਦਕਾਂ ਨੂੰ ਮੁਆਵਜ਼ੇ ਦੀਆਂ ਅਫਵਾਹਾਂ; ਇਕਤਰਫਾ ਫੈਸਲਾ ਪ੍ਰਵਾਨ ਨਹੀਂ ਕਰਾਂਗੇ
 
ਦਲਜੀਤ ਕੌਰ ਭਵਾਨੀਗੜ੍ਹ
 
ਚੰਡੀਗੜ੍ਹ, 30 ਅਕਤੂਬਰ, 2021 : ਬੱਤੀ ਜਥੇਬੰਦੀਆਂ 'ਤੇ ਆਧਾਰਿਤ ਸੰਯੁਕਤ ਕਿਸਾਨ ਮੋਰਚੇ ਵੱਲੋਂ ਤਿੰਨ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਅਤੇ ਐੱਮਐੱਸਪੀ ਦੀ ਗਾਰੰਟੀ ਦੇਣ ਵਾਲਾ ਨਵਾਂ ਕਾਨੂੰਨ ਬਣਵਾਉਣ ਲਈ ਪੰਜਾਬ ਵਿੱਚ ਲਾਏ ਧਰਨੇ ਅੱਜ 395ਵੇਂ ਦਿਨ ਵੀ ਪੂਰੇ ਜੋਸ਼ੋ-ਖਰੋਸ਼ ਨਾਲ ਜਾਰੀ ਰਹੇ। 
 
ਪੰਜਾਬ ਵਿੱਚ ਵੱਖ-ਵੱਖ ਥਾਵਾਂ ਤੇ ਬੁਲਾਰਿਆਂ ਨੇ ਦੱਸਿਆ ਕਿ ਕੱਲ੍ਹ ਰਾਤ ਦਿੱਲੀ ਪੁਲਿਸ ਨੇ ਬਲ ਪ੍ਰਯੋਗ ਕਰਕੇ ਟਿਕਰੀ ਬਾਰਡਰ ਮੋਰਚੇ ਦੇ ਰਸਤੇ ਵਪਾਰਕ ਆਵਾਜਾਈ ਲਈ ਪੂਰੀ ਤਰ੍ਹਾਂ ਖੋਲ੍ਹ ਦੇਣ ਦੀ ਘਿਣਾਉਣੀ ਕੋਸ਼ਿਸ਼ ਕੀਤੀ, ਪਰ ਸੁਚੱਜੀ ਤੇ ਚੌਕਸ ਲੀਡਰਸ਼ਿਪ ਨੇ ਸਮੇਂ ਸਿਰ ਪਹੁੰਚ ਕੇ ਕਿਸਾਨਾਂ ਨੂੰ ਜਥੇਬੰਦ ਕੀਤਾ ਅਤੇ ਪੁਲਿਸ ਦੀ ਜਬਰਦਸਤੀ ਨੂੰ ਠੱਲ ਪਾਈ। 
 
ਕਿਸਾਨ ਮੋਰਚੇ ਦੇ ਆਗੂਆਂ  ਬੂਟਾ ਸਿੰਘ ਬੁਰਜ਼ਗਿੱਲ ਅਤੇ ਜਗਮੋਹਨ ਸਿੰਘ ਪਟਿਆਲਾ ਨੇ ਦੱਸਿਆ ਕਿ ਕੱਲ੍ਹ ਦਿਨ ਸਮੇਂ ਸੰਯੁਕਤ ਕਿਸਾਨ ਮੋਰਚੇ ਨਾਲ ਹੋਈਆਂ ਮੀਟਿੰਗਾਂ ਵਿੱਚ ਪ੍ਰਸ਼ਾਸਨ ਨੇ ਮੰਨਿਆ ਸੀ ਕਿ ਟੂ-ਵੀਲ੍ਹਰਾਂ ਅਤੇ ਐਂਬੂਲੈਂਸਾਂ ਲਈ ਸਿਰਫ ਪੰਜ ਫੁੱਟ ਚੌੜਾ ਰਸਤਾ ਖੋਲਿਆ ਜਾਵੇਗਾ। ਇਸ ਤੋਂ ਵੱਧ ਚੌੜਾ ਰਸਤਾ ਵਪਾਰਕ ਵਾਹਨਾਂ ਲਈ ਵਰਤਿਆ ਜਾ ਸਕਦਾ ਹੈ ਜਿਸ ਕਾਰਨ ਧਰਨੇ 'ਤੇ ਬੈਠੇ ਕਿਸਾਨਾਂ ਲਈ ਖਤਰਾ ਖੜ੍ਹਾ ਹੋ ਸਕਦਾ ਹੈ, ਪਰ ਪ੍ਰਸ਼ਾਸਨ ਨੇ ਇਸ ਸਹਿਮਤੀ ਦੇ ਬਾਵਜੂਦ ਰਾਤ ਸਮੇਂ ਬਲ ਪ੍ਰਯੋਗ ਕਰੇ ਪੂਰਾ ਰਸਤਾ ਖੋਲ੍ਹਣ ਦੀ ਕੋਸ਼ਿਸ਼ ਕੀਤੀ।ਅਸੀਂ ਸਰਕਾਰ ਨੂੰ ਪੂਰਾ ਰਸਤਾ ਖੋਲਣ ਇਜਾਜ਼ਤ ਬਿਲਕੁੱਲ ਨਹੀਂ ਦੇਵਾਂਗੇ।
 
ਕਿਸਾਨ ਮੋਰਚੇ ਦੇ ਆਗੂਆਂ ਨੇ ਕਿਹਾ ਕਿ ਕੱਲ੍ਹ ਰਾਤ ਟਿਕਰੀ ਬਾਰਡਰ 'ਤੇ ਪੁਲਿਸ ਵੱਲੋਂ ਕੀਤੀ ਘਿਣਾਉਣੀ ਤੇ ਜਬਰੀ ਕਾਰਵਾਈ ਵਿਰੁੱਧ ਕਿਸਾਨਾਂ ਦਾ ਗੁੱਸਾ ਸੱਤਵੇਂ ਅਸਮਾਨ 'ਤੇ ਪਹੁੰਚ ਗਿਆ ਹੈ। ਆਗੂਆਂ ਨੇ ਕਿਹਾ ਅਸੀਂ ਸਰਕਾਰ ਨੂੰ ਬਲ ਪ੍ਰਯੋਗ ਕਰਕੇ ਆਪਣੇ ਆਪਣੇ ਮੋਰਚੇ ਖਾਲੀ ਨਹੀਂ ਕਰਨ ਦੇਵਾਂਗੇ। ਸਾਉਣੀ ਤੇ ਹਾੜ੍ਹੀ ਦੀਆਂ ਫਸਲਾਂ ਦੀ ਕਟਾਈ/ ਬਿਜਾਈ ਵਿਚ ਰੁੱਝੇ ਹੋਣ ਦੇ ਬਾਵਜੂਦ ਅਸੀਂ ਵੱਡੇ ਕਾਫਲੇ ਦਿੱਲੀ ਮੋਰਚਿਆਂ 'ਤੇ ਭੇਜਾਂਗੇ। ਕਿਸਾਨ ਦਿੱਲੀ ਵੱਲ ਕੂਚ ਕਰਨ ਲਈ ਆਪ-ਮੁਹਾਰੇ ਅੱਗੇ ਆ ਰਹੇ ਹਨ। ਅਸੀਂ ਸਰਕਾਰ ਦੇ ਸਾਰੇ ਭਰਮ-ਭੁਲੇਖੇ ਦੂਰ ਕਰ ਦੇਵਾਂਗੇ। ਇਸ ਦੇ ਰੋਸ਼ ਵਜੋਂ ਪੰਜਾਬ ਵਿੱਚ ਵੱਖ-ਵੱਖ ਥਾਵਾਂ 'ਤੇ ਕਿਸਾਨਾਂ ਵੱਲੋਂ ਕੇਂਦਰ ਸਰਕਾਰ ਦੀ ਅਰਥੀ ਫੂਕੀ ਗਈ। 
 
ਅੱਜ ਬੁਲਾਰਿਆਂ ਨੇ ਕਿਹਾ ਕਿ ਦਿੱਲੀ ਪੁਲਿਸ ਵੱਲੋਂ ਬਾਰਡਰਾਂ ਤੋਂ ਬੈਰੀਕੇਡ ਹਟਾਉਣ ਬਾਰੇ ਵੀ ਚਰਚਾ ਕੀਤੀ। ਆਗੂਆਂ ਨੇ ਕਿਹਾ ਕਿ ਸੰਯੁਕਤ ਮੋਰਚਾ ਤਾਂ ਪਹਿਲੇ ਦਿਨ ਤੋਂ ਹੀ ਕਹਿ ਰਿਹਾ ਹੈ ਕਿ ਰਸਤੇ ਕਿਸਾਨਾਂ ਨੇ ਨਹੀਂ, ਪੁਲਿਸ ਨੇ ਬੰਦ ਕੀਤੇ ਹਨ। ਸੁਪਰੀਮ ਕੋਰਟ ਹੋਈ ਤਾਜ਼ਾ ਸੁਣਵਾਈ ਦੌਰਾਨ ਇਹ ਗੱਲ ਬਿਲਕੁਲ ਸੱਪਸ਼ਟ ਹੋ ਗਈ। ਹੁਣ ਪੁਲਿਸ ਵੱਲੋਂ ਬੈਰੀਕੇਡ ਹਟਾਉਣ ਵਾਲੀ ਕਾਰਵਾਈ ਨੇ ਕਿਸਾਨਾਂ ਦੇ ਇਸ ਸਟੈਂਡ ਦੀ ਪੁਸ਼ਟੀ ਕਰ ਦਿੱਤੀ ਹੈ।
 
ਬੁਲਾਰਿਆਂ ਨੇ ਅੱਜ ਪੰਜਾਬ ਸਰਕਾਰ ਵੱਲੋਂ ਗੁਲਾਬੀ ਸੁੰਡੀ ਪੀੜ੍ਹਤ ਕਿਸਾਨਾਂ ਨੂੰ 12000 ਪ੍ਰਤੀ ਏਕੜ ਦਾ ਮੁਆਵਜ਼ਾ ਦੇਣ ਦੀਆਂ ਅਫਵਾਹਾਂ ਦੀ ਚਰਚਾ ਕੀਤੀ। ਬੁਲਾਰਿਆਂ ਨੇ ਕਿਹਾ ਇੰਨਾ ਨਿਗੂਣਾ ਮੁਆਵਜ਼ਾ ਕਿਸਾਨਾਂ ਦੇ ਜਖਮਾਂ 'ਤੇ ਨਮਕ ਛਿੜਕਣ ਦੇ ਤੁੱਲ ਹੋਵੇਗਾ। ਸਰਕਾਰ ਦਾ ਇਹ ਇਕਤਰਫਾ ਫੈਸਲਾ ਸਾਨੂੰ ਕਦੇ ਵੀ ਮਨਜੂਰ ਨਹੀਂ ਹੋਵੇਗਾ। ਸਰਕਾਰ ਫੈਸਲਾ ਕਰਨ ਤੋਂ ਪਹਿਲਾਂ ਕਿਸਾਨਾਂ ਨਾਲ ਗੱਲ ਕਰੇ।

ਵੀਡੀਓ

ਹੋਰ
Have something to say? Post your comment
ਦਿੱਲੀ: ਫੈਕਟਰੀ ‘ਚ ਅੱਗ ਲੱਗਣ ਕਾਰਨ 3 ਮਜ਼ਦੂਰਾਂ ਦੀ ਮੌਤ, ਛੇ ਜ਼ਖਮੀ

: ਦਿੱਲੀ: ਫੈਕਟਰੀ ‘ਚ ਅੱਗ ਲੱਗਣ ਕਾਰਨ 3 ਮਜ਼ਦੂਰਾਂ ਦੀ ਮੌਤ, ਛੇ ਜ਼ਖਮੀ

ਦਿੱਲੀ ‘ਚ ਪਾਣੀ ਸੰਕਟ ਮਾਮਲੇ ਦੀ ਅੱਜ ਸੁਪਰੀਮ ਕੋਰਟ ਵਿੱਚ ਹੋਵੇਗੀ ਸੁਣਵਾਈ

: ਦਿੱਲੀ ‘ਚ ਪਾਣੀ ਸੰਕਟ ਮਾਮਲੇ ਦੀ ਅੱਜ ਸੁਪਰੀਮ ਕੋਰਟ ਵਿੱਚ ਹੋਵੇਗੀ ਸੁਣਵਾਈ

ਸੱਤਾ ਦਾ ਲਾਲਚ ਨਹੀਂ, ਲੋਕ ਸੇਵਾ ਹੀ ਉਦੇਸ਼ ਹੈ: ਗੁਰਮੀਤ ਖੁੱਡੀਆਂ

: ਸੱਤਾ ਦਾ ਲਾਲਚ ਨਹੀਂ, ਲੋਕ ਸੇਵਾ ਹੀ ਉਦੇਸ਼ ਹੈ: ਗੁਰਮੀਤ ਖੁੱਡੀਆਂ

ਸ਼ਰਾਬ ਨੀਤੀ ਮਾਮਲੇ ‘ਚ ਮਨੀਸ਼ ਸਿਸੋਦੀਆ ਬਾਰੇ ਅਦਾਲਤ ‘ਚ ਅੱਜ ਫਿਰ ਹੋਵੇਗੀ ਸੁਣਵਾਈ

: ਸ਼ਰਾਬ ਨੀਤੀ ਮਾਮਲੇ ‘ਚ ਮਨੀਸ਼ ਸਿਸੋਦੀਆ ਬਾਰੇ ਅਦਾਲਤ ‘ਚ ਅੱਜ ਫਿਰ ਹੋਵੇਗੀ ਸੁਣਵਾਈ

ਹਾਈਕੋਰਟ ‘ਚ ਅੱਜ ਹੋਵੇਗੀ ਮਨੀਸ਼ ਸਿਸੋਦੀਆ ਦੀ ਜ਼ਮਾਨਤ ਪਟੀਸ਼ਨ 'ਤੇ ਸੁਣਵਾਈ

: ਹਾਈਕੋਰਟ ‘ਚ ਅੱਜ ਹੋਵੇਗੀ ਮਨੀਸ਼ ਸਿਸੋਦੀਆ ਦੀ ਜ਼ਮਾਨਤ ਪਟੀਸ਼ਨ 'ਤੇ ਸੁਣਵਾਈ

ਮਨੀਸ਼ ਸਿਸੋਦੀਆ ਦੀ ਜ਼ਮਾਨਤ ਪਟੀਸ਼ਨ 'ਤੇ ਅੱਜ ਦਿੱਲੀ ਹਾਈਕੋਰਟ 'ਚ ਹੋਵੇਗੀ ਸੁਣਵਾਈ

: ਮਨੀਸ਼ ਸਿਸੋਦੀਆ ਦੀ ਜ਼ਮਾਨਤ ਪਟੀਸ਼ਨ 'ਤੇ ਅੱਜ ਦਿੱਲੀ ਹਾਈਕੋਰਟ 'ਚ ਹੋਵੇਗੀ ਸੁਣਵਾਈ

ਕੇਜਰੀਵਾਲ ਦੀ ਜ਼ਮਾਨਤ ਬਾਰੇ ਸੁਪਰੀਮ ਕੋਰਟ ‘ਚ ਬਹਿਸ ਮੁਕੰਮਲ, ਫੈਸਲਾ ਕਿਸੇ ਵੇਲੇ ਵੀ ਸੰਭਵ

: ਕੇਜਰੀਵਾਲ ਦੀ ਜ਼ਮਾਨਤ ਬਾਰੇ ਸੁਪਰੀਮ ਕੋਰਟ ‘ਚ ਬਹਿਸ ਮੁਕੰਮਲ, ਫੈਸਲਾ ਕਿਸੇ ਵੇਲੇ ਵੀ ਸੰਭਵ

ਦਿੱਲੀ ਮਹਿਲਾ ਕਮਿਸ਼ਨ ਦੇ 223 ਕਰਮਚਾਰੀ ਬਰਖਾਸਤ

: ਦਿੱਲੀ ਮਹਿਲਾ ਕਮਿਸ਼ਨ ਦੇ 223 ਕਰਮਚਾਰੀ ਬਰਖਾਸਤ

ਸੁਪਰੀਮ ਕੋਰਟ ‘ਚ ਅੱਜ ਫਿਰ ਹੋਵੇਗੀ ਅਰਵਿੰਦ ਕੇਜਰੀਵਾਲ ਦੀ ਗ੍ਰਿਫ਼ਤਾਰੀ ਬਾਰੇ ਸੁਣਵਾਈ

: ਸੁਪਰੀਮ ਕੋਰਟ ‘ਚ ਅੱਜ ਫਿਰ ਹੋਵੇਗੀ ਅਰਵਿੰਦ ਕੇਜਰੀਵਾਲ ਦੀ ਗ੍ਰਿਫ਼ਤਾਰੀ ਬਾਰੇ ਸੁਣਵਾਈ

ਅਰਵਿੰਦ ਕੇਜਰੀਵਾਲ ਨੂੰ ਅੱਜ ਜ਼ੇਲ੍ਹ ‘ਚ ਨਹੀਂ ਮਿਲ ਸਕੇਗੀ ਪਤਨੀ ਸੁਨੀਤਾ, ਤਿਹਾੜ ਪ੍ਰਸ਼ਾਸਨ ਨੇ ਨਹੀਂ ਦਿੱਤੀ ਇਜਾਜ਼ਤ

: ਅਰਵਿੰਦ ਕੇਜਰੀਵਾਲ ਨੂੰ ਅੱਜ ਜ਼ੇਲ੍ਹ ‘ਚ ਨਹੀਂ ਮਿਲ ਸਕੇਗੀ ਪਤਨੀ ਸੁਨੀਤਾ, ਤਿਹਾੜ ਪ੍ਰਸ਼ਾਸਨ ਨੇ ਨਹੀਂ ਦਿੱਤੀ ਇਜਾਜ਼ਤ

X