Hindi English Thursday, 01 May 2025 🕑
BREAKING
4000 ਰੁਪਏ ਰਿਸ਼ਵਤ ਮੰਗਣ ਦੇ ਦੋਸ਼ ਹੇਠ PSPCL ਦੇ ਲਾਈਨਮੈਨ ਵਿਰੁੱਧ ਵਿਜੀਲੈਂਸ ਬਿਊਰੋ ਵੱਲੋਂ ਭ੍ਰਿਸ਼ਟਾਚਾਰ ਦਾ ਮਾਮਲਾ ਦਰਜ ਪੰਚਾਇਤੀ ਚੋਣਾਂ : ਮੋਹਾਲੀ ਜ਼ਿਲ੍ਹੇ ਵਿੱਚ ਸਰਪੰਚੀ ਲਈ ਰਾਖਵੀਆਂ ਸੀਟਾਂ ਦਾ ਐਲਾਨ ਸਾਬਕਾ ਫੌਜੀ ਨੇ ਪੁੱਤ ਨਾਲ ਮਿਲ ਕੇ ਕੀਤਾ ਬਜ਼ੁਰਗ ਨੰਬਰਦਾਰ ਦਾ ਕਤਲ ਪੰਜਾਬ ‘ਚ APP ਆਗੂ ਤੇ ਸਾਥੀਆਂ ‘ਤੇ ਕਾਤਲਾਨਾ ਹਮਲਾ ਫਿਰ ਲੱਗੇ ਭੂਚਾਲ ਦੇ ਝਟਕੇ ਪੀਸੀਐਸ ਅਧਿਕਾਰੀ ਨੂੰ ਦਿੱਤਾ ਸਿੱਖਿਆ ਬੋਰਡ ਦੇ ਸਕੱਤਰ ਦਾ ਵਾਧੂ ਚਾਰਜ ਸ਼ਰਮਨਾਕ : ਪੰਜਾਬ ‘ਚ 85 ਸਾਲਾ ਹੈਵਾਨ ਵਲੋਂ ਮਾਸੂਮ ਨਾਲ ਬਲਾਤਕਾਰ ਦਿਲਜੀਤ ਦੋਸਾਂਝ ਨੂੰ ਝਟਕਾ, ਸ਼ੈਂਸਰ ਬੋਰਡ ਨੇ ਨਵੀਂ ਫਿਲਮ ‘ਪੰਜਾਬ 95’ ’ਤੇ ਚਲਾਈ ਕੈਂਚੀ ਡਿਪਟੀ ਕਮਿਸ਼ਨਰ ਵੱਲੋ ਪੰਚਾਇਤੀ ਚੋਣਾਂ ਲਈ ਸਰਪੰਚਾਂ ਦੀ ਰਿਜਰਵੇਸ਼ਨ ਸਬੰਧੀ ਨੋਟੀਫਿਕੇਸ਼ਨ ਜਾਰੀ ਕੀਤੀ ਲਾਡੋਵਾਲ ਟੋਲ ਪਲਾਜ਼ਾ ਭਲਕੇ ਤੋਂ ਫਿਰ ਹੋਵੇਗਾ ਮੁਫ਼ਤ

ਸਿਹਤ/ਪਰਿਵਾਰ

More News

ਡੇਂਗੂ ਰੋਕਥਾਮ :ਡਿਪਟੀ ਡਾਇਰੈਕਟਰ ਡਾ.ਰਾਜੂ ਧੀਰ ਵਲੋਂ ਜ਼ਿਲ੍ਹੇ ਦੇ ਸਾਰੇ ਉਚ-ਜੋਖਮ ਖੇਤਰਾਂ ਦਾ ਦੌਰਾ

Updated on Sunday, October 31, 2021 17:46 PM IST

ਕਿਹਾ-ਜ਼ਿਲ੍ਹਾ ਮੋਹਾਲੀ ’ਚ ਟੈਸਟ ਕਿੱਟਾਂ, ਦਵਾਈਆਂ ਅਤੇ ਮਰੀਜ਼ਾਂ ਲਈ ਬਿਸਤਰਿਆਂ ਕੋਈ ਕਮੀ ਨਹੀਂ


  ਮੋਹਾਲੀ, 31 ਅਕਤੂਬਰ, ਦੇਸ਼ ਕਲਿੱਕ ਬਿਓਰੋ :

ਸਿਹਤ ਅਤੇ ਪਰਵਾਰ ਭਲਾਈ ਵਿਭਾਗ ਦੇ ਡਿਪਟੀ ਡਾਇਰੈਕਟਰ ਡਾ. ਰਾਜੂ ਧੀਰ ਨੇ ਜ਼ਿਲ੍ਹਾ ਮੋਹਾਲੀ ਵਿਚ ਡੇਂਗੂ ਦੀ ਰੋਕਥਾਮ ਦੇ ਮੰਤਵ ਨਾਲ ਪਿਛਲੇ ਇਕ ਹਫ਼ਤੇ ਦੌਰਾਨ ਜ਼ਿਲ੍ਹੇ ਦੇ ਸਾਰੇ ਉਚ-ਜੋਖਮ ਵਾਲੇ ਖੇਤਰਾਂ ਦਾ ਦੌਰਾ ਕੀਤਾ ਹੈ। ਜ਼ਿਕਰਯੋਗ ਹੈ ਕਿ ਸਿਹਤ ਮੰਤਰੀ ਸ੍ਰੀ ਓ.ਪੀ. ਸੋਨੀ ਦੀਆਂ ਹਦਾਇਤਾਂ ’ਤੇ ਡਾ. ਰਾਜੂ ਧੀਰ ਨੂੰ ਜ਼ਿਲ੍ਹਾ ਮੋਹਾਲੀ ਲਈ ਵਿਸ਼ੇਸ਼ ਆਬਜ਼ਰਵਰ ਨਿਯੁਕਤ ਕੀਤਾ ਗਿਆ ਹੈ। ਡਾ. ਰਾਜੂ ਧੀਰ ਨੇ ਦਸਿਆ ਕਿ ਉਨ੍ਹਾਂ ਪਿਛਲੇ ਇਕ ਹਫ਼ਤੇ ਦੌਰਾਨ ਡੇਰਾਬੱਸੀ, ਜ਼ੀਰਕਪੁਰ, ਲਾਲੜੂ, ਬਨੂੜ, ਮੋਹਾਲੀ, ਖਰੜ, ਕੁਰਾਲੀ, ਬੂਥਗੜ੍ਹ ਆਦਿ ਦੇ ਸਾਰੇ ਉਚ-ਜੋਖਮ ਖੇਤਰਾਂ ਨੂੰ ਕਵਰ ਕੀਤਾ ਅਤੇ ਡੇਂਗੂ ਦੀ ਰੋਕਥਾਮ ਲਈ ਕੀਤੀਆਂ ਜਾ ਰਹੀਆਂ ਗਤੀਵਿਧੀਆਂ ਬਾਰੇ ਜਾਣਕਾਰੀ ਲਈ ਤੇ ਜ਼ਰੂਰੀ ਹਦਾਇਤਾਂ ਵੀ ਦਿਤੀਆਂ। ਦੌਰਾ ਮੁਕੰਮਲ ਕਰਨ ਮਗਰੋਂ ਹਰ ਰੋਜ਼ ਸ਼ਾਮ ਨੂੰ ਸੀਨੀਅਰ ਸਿਹਤ ਅਧਿਕਾਰੀਆਂ ਨਾਲ ਮੀਟਿੰਗਾਂ ਕਰ ਕੇ ਵਿਚਾਰ-ਵਟਾਂਦਰਾ ਵੀ ਕੀਤਾ ਜਾਂਦਾ ਰਿਹਾ ਹੈ। ਉਨ੍ਹਾਂ ਦਸਿਆ ਕਿ ਦੌਰੇ ਦੌਰਾਨ ਜਿਥੇ ਕਿਤੇ ਕਮੀਆਂ ਵੇਖਣ ਨੂੰ ਮਿਲੀਆਂ, ਉਨ੍ਹਾਂ ਨੂੰ ਦੂਰ ਕਰਨ ਲਈ ਮੌਕੇ ’ਤੇ ਹੀ ਹਦਾਇਤਾਂ ਦਿਤੀਆਂ ਗਈਆਂ।
        ਜ਼ਿਲ੍ਹਾ ਮੋਹਾਲੀ ਵਿਚ ਡੇਂਗੂ ਤੋਂ ਲੋਕਾਂ ਨੂੰ ਬਚਾਉਣ ਲਈ ਕੀਤੇ ਗਏ ਪ੍ਰਬੰਧਾਂ ’ਤੇ ਤਸੱਲੀ ਪ੍ਰਗਟ ਕਰਦਿਆਂ ਉਨ੍ਹਾਂ ਆਖਿਆ ਕਿ ਸਿਹਤ ਸੰਸਥਾਵਾਂ ਵਿਚ ਡੇਂਗੂ ਦੇ ਟੈਸਟ ਲਈ ਕਿੱਟਾਂ, ਦਵਾਈਆਂ ਅਤੇ ਮਰੀਜ਼ਾਂ ਲਈ ਬਿਸਤਰਿਆਂ ਆਦਿ ਦੀ ਕੋਈ ਕਮੀ ਨਹੀਂ ਹੈ। ਉਨ੍ਹਾਂ ਦਸਿਆ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਮੁਤਾਬਕ ਸਰਕਾਰੀ ਸਿਹਤ ਸੰਸਥਾਵਾਂ ਵਿਚ ਡੇਂਗੂ ਮਰੀਜ਼ਾਂ ਦਾ ਮੁਫ਼ਤ ਇਲਾਜ ਕੀਤਾ ਜਾ ਰਿਹਾ ਹੈ ਅਤੇ ਉਨ੍ਹਾਂ ਨੂੰ ਦਵਾਈਆਂ ਵੀ ਅੰਦਰੋਂ ਹੀ ਦਿਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਸਿਹਤ ਵਿਭਾਗ ਡੇਂਗੂ ਦੀ ਰੋਕਥਾਮ ਲਈ ਪਹਿਲੇ ਦਿਨ ਤੋਂ ਹੀ ਪੂਰੀ ਤਰ੍ਹਾਂ ਸਰਗਰਮ ਹੈ ਅਤੇ ਇਸ ਮਾਰੂ ਬੀਮਾਰੀ ਦੇ ਮੁਕਾਬਲੇ ਲਈ ਪ੍ਰਭਾਵਸ਼ਾਲੀ ਤਰੀਕੇ ਨਾਲ ਯਤਨ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਐਸ.ਏ.ਐਸ. ਨਗਰ ਵਿਚ ਸਥਿਤੀ ਪੂਰੀ ਤਰ੍ਹਾਂ ਕਾਬੂ ਹੇਠ ਹੈ ਅਤੇ ਜਿਥੇ ਕਿਤੇ ਵੀ ਕੇਸ ਸਾਹਮਣੇ ਆ ਰਹੇ ਹਨ, ਉਸ ਇਲਾਕੇ ਵਿਚ ਸਰਵੇ, ਫ਼ੌਗਿੰਗ ਅਤੇ ਜਾਗਰੂਕਤਾ ਦਾ ਕੰਮ ਜ਼ੋਰਦਾਰ ਤਰੀਕੇ ਨਾਲ ਕੀਤਾ ਜਾ ਰਿਹਾ ਹੈ। ਡਾ. ਧੀਰ ਨੇ ਦੌਰਿਆਂ ਦੌਰਾਨ ਹਸਪਤਾਲਾਂ ਵਿਚ ਦਾਖ਼ਲ ਡੇਂਗੂ ਦੇ ਮਰੀਜ਼ਾਂ ਦਾ ਹਾਲ ਵੀ ਜਾਣਿਆ । ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਅਪਣੇ ਘਰਾਂ ਅਤੇ ਆਲੇ-ਦੁਆਲੇ ਕਿਤੇ ਵੀ ਪਾਣੀ ਖੜਾ ਨਾ ਹੋਣ ਦੇਣ ਕਿਉਂਕਿ ਇਹ ਇਕ ਸਾਵਧਾਨੀ ਡੇਂਗੂ ਜਿਹੀ ਜਾਨਲੇਵਾ ਬੀਮਾਰੀ ਤੋਂ ਬਚਾਉਣ ’ਚ ਕਾਫ਼ੀ ਕਾਰਗਰ ਸਾਬਤ ਹੁੰਦੀ ਹੈ।

ਵੀਡੀਓ

ਹੋਰ
Have something to say? Post your comment
X