ਮੋਹਾਲੀ: 2 ਨਵੰਬਰ, ਦੇਸ਼ ਕਲਿੱਕ ਬਿਓਰੋ
ਗਿਆਨ ਜਯੋਤੀ ਗਲੋਬਲ ਸਕੂਲ ਫੇਜ਼ -2 ਮੁਹਾਲੀ ਵਿਚ ਦੀਵਾਲੀ ਦਾ ਤਿਉਹਾਰ ਬਹੁਤ ਹੀ ਧੂਮਧਾਮ ਨਾਲ ਮਨਾਇਆ ਗਿਆ। ਇਸ ਮੌਕੇ ਤੇ ਬੱਚਿਆਂ ਨੇ ਵੱਖ- ਵੱਖ ਸਭਿਆਚਾਰਕ ਗਤੀਵਿਧੀਆਂ ਵਿੱਚ ਹਿੱਸਾ ਲਿਆ । ਵਿਦਿਆਰਥੀਆਂ ਤੇ ਅਧਿਆਪਕਾਂ ਵੱਲੋਂ ਪੂਰੇ ਸਕੂਲ ਨੂੰ ਹੀ ਬਹੁਤ ਹੀ ਖੂਬਸੂਰਤ ਢੰਗ ਨਾਲ ਸਜਾਇਆ ਗਿਆ । ਗਿਆਨ ਜਯੋਤੀ ਗਲੋਬਲ ਸਕੂਲ ਦੇ ਵੱਖ -ਵੱਖ ਜਮਾਤਾਂ ਦੇ ਬੱਚਿਆਂ ਵੱਲੋਂ ਤੋਰਨ ਬਣਾਉਣਾ, ਰੰਗੋਲੀ ,ਬਿਨਾਂ ਅੱਗ ਦੇ ਪਕਵਾਨ ਬਣਾਉਣਾ , ਥਾਲੀ ਨੂੰ ਸਜਾਉਣਾ ਆਦਿ ਗਤੀਵਿਧੀਆਂ ਵਿੱਚ ਵੀ ਹਿੱਸਾ ਲਿਆ ਗਿਆ ।
(MOREPIC3)
ਛੇਵੀ, ਸੱਤਵੀਂ ਤੇ ਅੱਠਵੀਂ ਜਮਾਤ ਦੇ ਵਿਦਿਆਰਥੀਆਂ ਵੱਲੋਂ ਪੰਜਾਬ ਦਾ ਰੰਗਾ ਰੰਗ ਲੋਕ ਨਾਚ ਭੰਗੜਾ ਪੇਸ਼ ਕੀਤਾ ਗਿਆ ਤੇ ਇਸ ਤੋਂ ਇਲਾਵਾ ਕੱਵਾਲੀ ਦੀ ਮਹਿਫ਼ਿਲ ਵੀ ਸਜਾਈ ਗਈ । ਤੇ ਇਕ ਨਾਟਕ ਵੀ ਖੇਡਿਆ ਗਿਆ। ਜਿਸ ਵਿੱਚ ਪਟਾਕਿਆਂ ਦੀ ਵਰਤੋਂ ਨਾ ਕਰਦੇ ਹੋਏ ਬੱਚਿਆਂ ਨੂੰ ਹਰੀ ਦੀਵਾਲੀ ਮਨਾਉਣ ਲਈ ਉਤਸ਼ਾਹਿਤ ਕੀਤਾ ਗਿਆ।ਅੱਠਵੀਂ ਜਮਾਤ ਦੇ ਰਵਨੀਤ ਸਿੰਘ ਤੇ ਤੁਸ਼ਾਰ ਨੇ ਬੰਦੀ ਛੋੜ ਦਿਵਸ ਤੇ ਇਕ ਕਵਿਤਾ ਬੋਲ ਕੇ ਵਿਦਿਆਰਥੀਆਂ ਨੂੰ ਇਤਿਹਾਸ ਦੇ ਪਿਛੋਕੜ ਤੋਂ ਜਾਣੂ ਕਰਵਾਇਆ ।(MOREPIC2)(MOREPIC4)
ਇਸ ਮੌਕੇ ਤੇ ਸਕੂਲ ਦੇ ਪ੍ਰਿੰਸੀਪਲ ਸ੍ਰੀਮਤੀ ਗਿਆਨ ਜਯੋਤ ਜੀ ਨੇ ਕਿਹਾ ਕਿ ਕੋਵਿਡ ਮਹਾਂਮਾਰੀ ਤੋਂ ਬਾਅਦ ਕਾਫ਼ੀ ਸਮੇਂ ਬਾਅਦ ਤਿਉਹਾਰ ਮਨਾਉਣ ਕਾਰਨ ਜੋ ਬੱਚਿਆਂ ਦੇ ਚਿਹਰੇ ਤੇ ਮੁਸਕਰਾਹਟ ਤੇ ਉਤਸ਼ਾਹ ਹੈ ਉਸ ਨੂੰ ਵੇਖ ਕੇ ਮੈਨੂੰ ਬਹੁਤ ਖੁਸ਼ੀ ਹੋਈ ਹੈ । ਉਨ੍ਹਾਂ ਨੇ ਬੱਚਿਆਂ ਨੂੰ ਵੱਖ ਵੱਖ ਤਰ੍ਹਾਂ ਦੀਆਂ ਗਤੀਵਿਧੀਆਂ ਵਿਚ ਹਿੱਸਾ ਲੈਣ ਤੇ ਵਧਾਈ ਦਿੱਤੀ ਤੇ ਨਾਲ ਹੀ ਕਿਹਾ ਕਿ ਸਾਨੂੰ ਆਪਣੇ ਵਾਤਾਵਰਣ ਨੂੰ ਪ੍ਰਦੂਸ਼ਣ ਰਹਿਤ ਬਣਾਉਣ ਲਈ ਹਰੀ ਦੀਵਾਲੀ ਹੀ ਮਨਾਉਣੀ ਚਾਹੀਦੀ ਹੈ। ਉਨ੍ਹਾਂ ਨੇ ਕਿਹਾ ਕਿ ਇਸ ਤਰ੍ਹਾਂ ਦੀ ਗਤੀਵਿਧੀ ਬੱਚਿਆਂ ਨੂੰ ਉਨ੍ਹਾਂ ਦੇ ਇਤਿਹਾਸਕ ਪਿਛੋਕੜ ਤੋਂ ਜਾਣੂ ਕਰਵਾਉਂਦੀਆਂ ਹਨ ਤੇ ਉਨ੍ਹਾਂ ਦੇ ਮਨਾਂ ਵਿੱਚ ਪ੍ਰੇਮ ਪਿਆਰ ਤੇ ਭਾਈਚਾਰੇ ਦੀ ਭਾਵਨਾ ਨੂੰ ਪੈਦਾ ਕਰਦੀਆਂ ਹਨ ।ਉਨ੍ਹਾਂ ਨੇ ਗਿਆਨ ਜਯੋਤੀ ਗਲੋਬਲ ਸਕੂਲ ਦੇ ਸਾਰੇ ਅਧਿਆਪਕਾਂ ਤੇ ਵਿਦਿਆਰਥੀਆਂ ਨੂੰ ਦੀਵਾਲੀ ਦੀ ਵਧਾਈ ਦਿੱਤੀ ਤੇ ਪ੍ਰਮਾਤਮਾ ਅੱਗੇ ਅਰਦਾਸ ਕੀਤੀ ਕਿ ਰੱਬ ਕਰੇ ਸਾਰੇ ਚਿਹਰੇ ਇਸੇ ਤਰ੍ਹਾਂ ਖਿੜਖਿੜਾਉਂਦੇ ਰਹਿਣ ਤੇ ਹਰ ਸਾਲ ਇਸੇ ਤਰ੍ਹਾਂ ਦੀਵਾਲੀ ਦਾ ਤਿਉਹਾਰ ਮਨਾਉਂਦੇ ਰਹਿਣ।