ਨਵੀਂ ਦਿੱਲੀ, 29 ਜਨਵਰੀ- ਭਾਰਤੀ ਬੈਡਮਿੰਟਨ ਸਟਾਰ ਸਾਇਨਾ ਨੇਹਵਾਲ ਵੀ ਸਿਆਸਤ 'ਚ ਉਤਰ ਗਈ ਹੈ। ਓਲੰਪਿਕ 'ਚ ਕਾਂਸੇ ਦਾ ਤਮਗ਼ਾ ਜਿੱਤਣ ਵਾਲੀ ਸਾਇਨਾ ਅੱਜ ਭਾਜਪਾ 'ਚ ਸ਼ਾਮਲ ਹੋਈ ਗਈ। ਸਾਇਨਾ ਨੇ ਦਿੱਲੀ ਸਥਿਤ ਭਾਜਪਾ
ਦਫ਼ਤਰ 'ਚ ਪਾਰਟੀ ਦੇ ਕੌਮੀ ਜਨਰਲ ਸਕੱਤਰ ਅਰੁਣ ਸਿੰਘ ਦੀ ਮੌਜੂਦਗੀ 'ਚ ਭਾਜਪਾ ਦੀ ਮੈਂਬਰਸ਼ਿਪ ਗ੍ਰਹਿਣ ਕੀਤੀ। ਸਾਇਨਾ ਤੋਂ ਇਲਾਵਾ ਉਨ੍ਹਾਂ ਦੀ ਭੈਣ ਚੰਦਰਾਂਸ਼ੂ ਵੀ ਅੱਜ ਭਾਜਪਾ 'ਚ ਸ਼ਾਮਲ ਹੋ ਗਈ।