ਕੋਰੋਨਾ ਵਾਇਰਸ ਕਾਰਨ ਦੇਸ਼ ਭਰ ਵਿਚ ਲਾਕਡਾਊਨ ਦੇ ਚਲਦਿਆਂ ਮਜ਼ਦੂਰ ਸੜਕਾਂ ਉਤੇ ਰੁਲ ਰਹੇ ਹਨ। ਸੈਂਕੜੇ ਕਿਲੋਮੀਟਰ ਦਾ ਫਾਸਲਾ ਮਜ਼ਦੂਰਾਂ ਵੱਲੋਂ ਆਪਣੇ ਬੱਚਿਆਂ ਸਮੇਤ ਪੈਦਲ ਤੈਅ ਕੀਤਾ ਜਾ ਰਿਹਾ ਹੈ। ਇਸ ਦੌਰਾਨ ਵੱਡੀ ਗਿਣਤੀ ਮਜ਼ਦੂਰਾਂ ਦੀ ਮੌਤ ਹੋ ਚੁੱਕੀ ਹੈ। ਅਜਿਹੇ ਸਮੇਂ ਵਿਚ ਪੰਜਾਬੀ ਇਨਕਲਾਬੀ ਕਵੀ ‘ਸੰਤ ਰਾਮ ਉਦਾਸੀ’ ਵੱਲੋਂ ਲਿਖਿਆ ਗਿਆ ਗੀਤ ਪੰਜਾਬੀ ਗਾਇਕ ਜਸਬੀਰ ਜੱਸੀ ਵੱਲੋਂ ਗਾਇਆ ਗਿਆ ਹੈ। ਜਿਸ ਨੂੰ ਲੋਕਾਂ ਵੱਲੋਂ ਖੂਬ ਪਸੰਦ ਕੀਤਾ ਜਾ ਰਿਹਾ ਹੈ।