ਚੰਡੀਗੜ੍ਹ/4ਅਕਤੂਬਰ/ਦੇਸ਼ ਕਲਿਕ ਬਿਊਰੋ:
ਕੈਪਟਨ ਅਮਰਿੰਦਰ ਸਿੰਘ ਵੱਲੋਂ ਕਾਂਗਰਸ 'ਚੋਂ ਅਸਤੀਫ਼ਾ ਦਿੱਤਾ ਗਿਆ ਸੀ।ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੇ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਉਨ੍ਹਾਂ ਦਾ ਅਸਤੀਫਾ ਮਨਜ਼ੂਰ ਕਰ ਲਿਆ ਹੈ। ਪਾਰਟੀ ਦੇ ਜਨਰਲ ਸਕੱਤਰ ਕੇਸੀ ਵੇਣੂਗੋਪਾਲ ਨੇ ਇਹ ਜਾਣਕਾਰੀ ਦਿੱਤੀ। ਅਮਰਿੰਦਰ ਨੇ ਮੰਗਲਵਾਰ ਸ਼ਾਮ ਨੂੰ ਆਪਣਾ ਅਸਤੀਫਾ ਭੇਜਿਆ ਸੀ, ਜਿਸ ਨੂੰ ਬੁੱਧਵਾਰ ਦੇਰ ਰਾਤ ਪ੍ਰਵਾਨ ਕਰ ਲਿਆ ਗਿਆ।
ਜ਼ਿਕਰਯੋਗ ਹੈ ਕਿ ਨਵਜੋਤ ਸਿੱਧੂ ਨੂੰ ਪੰਜਾਬ ਕਾਂਗਰਸ ਪ੍ਰਧਾਨ ਬਣਾਏ ਜਾਣ ਤੋਂ ਬਾਅਦ ਕੈਪਟਨ ਅਮਰਿੰਦਰ ਸਿੰਘ ਨੂੰ ਮੁੱਖ ਮੰਤਰੀ ਦੀ ਕੁਰਸੀ ਤੋਂ ਹਟਾ ਦਿੱਤਾ ਗਿਆ ਸੀ, ਜਿਸ ਤੋਂ ਬਾਅਦ ਉਹ ਪਾਰਟੀ ਤੋਂ ਨਾਰਾਜ਼ ਹੋ ਗਏ ਸਨ। 18 ਸਤੰਬਰ ਨੂੰ ਉਨ੍ਹਾਂ ਨੇ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਸੀ। ਇਸ ਤੋਂ ਬਾਅਦ ਅਮਰਿੰਦਰ ਦਿੱਲੀ ਗਏ ਅਤੇ ਉੱਥੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਰਾਸ਼ਟਰੀ ਸੁਰੱਖਿਆ ਸਲਾਹਕਾਰ ਅਜੀਤ ਡੋਭਾਲ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਉਨ੍ਹਾਂ ਕਿਹਾ ਸੀ ਕਿ ਉਹ ਹੁਣ ਕਾਂਗਰਸ ਵਿੱਚ ਨਹੀਂ ਰਹਿਣਗੇ।