ਦੁਬਈ, 5 ਨਵੰਬਰ (ਏਜੰਸੀ)
ਆਈਸੀਸੀ ਟੀ-20 ਵਿਸ਼ਵ ਕੱਪ ਦੇ ਸੁਪਰ 12 ਵਿੱਚ ਸ਼ੁੱਕਰਵਾਰ ਨੂੰ ਇੱਥੇ ਦੁਬਈ ਅੰਤਰਰਾਸ਼ਟਰੀ ਕ੍ਰਿਕਟ ਸਟੇਡੀਅਮ ਵਿੱਚ ਖੇਡੇ ਜਾ ਰਹੇ ਅਹਿਮ ਮੈਚ ਵਿੱਚ ਭਾਰਤ ਨੇ ਸਕਾਟਲੈਂਡ ਖ਼ਿਲਾਫ਼ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ ਹੈ। ਭਾਰਤ ਨੇ ਟੂਰਨਾਮੈਂਟ ਵਿੱਚ ਆਪਣੇ ਤਿੰਨ ਮੈਚਾਂ ਵਿੱਚੋਂ ਇੱਕ ਵਿੱਚ ਜਿੱਤ ਦਰਜ ਕੀਤੀ ਹੈ। ਇਸ ਦੇ ਨਾਲ ਹੀ ਸਕਾਟਲੈਂਡ ਵੀ ਆਪਣੀ ਪਹਿਲੀ ਜਿੱਤ ਦਾ ਇੰਤਜ਼ਾਰ ਕਰ ਰਿਹਾ ਹੈ। ਟੀਮਾਂ ਇਸ ਪ੍ਰਕਾਰ ਹਨ-
ਭਾਰਤੀ ਟੀਮ: ਵਿਰਾਟ ਕੋਹਲੀ (ਕਪਤਾਨ), ਰੋਹਿਤ ਸ਼ਰਮਾ, ਕੇਐਲ ਰਾਹੁਲ, ਸੂਰਿਆ ਕੁਮਾਰ ਯਾਦਵ, ਰਿਸ਼ਭ ਪੰਤ (ਡਬਲਯੂ ਕੇ), ਹਾਰਦਿਕ ਪੰਡਯਾ, ਰਵਿੰਦਰ ਜਡੇਜਾ, ਆਰ ਅਸ਼ਵਿਨ, ਸ਼ਾਰਦੁਲ ਠਾਕੁਰ, ਮੁਹੰਮਦ ਸ਼ਮੀ, ਜਸਪ੍ਰੀਤ ਬੁਮਰਾਹ।
ਸਕਾਟਲੈਂਡ ਦੀ ਟੀਮ: ਕਾਇਲ ਕੋਏਟਜ਼ਰ (ਕਪਤਾਨ), ਜਾਰਜ ਮੁਨਸੀ, ਮੈਥਿਊ ਕਰਾਸ (ਡਬਲਯੂ.ਕੇ.), ਰਿਚੀ ਬੇਰਿੰਗਟਨ, ਕੈਲਮ ਮੈਕਲਿਓਡ, ਮਾਈਕਲ ਲੀਸਕ, ਕ੍ਰਿਸ ਗ੍ਰੀਵਜ਼, ਮਾਰਕ ਵਾਟਸ, ਸਫਯਾਨ ਸ਼ਰੀਫ, ਅਲਾਸਡੇਇਰ ਇਵਾਨਸ, ਬ੍ਰੈਡਲੀ ਵ੍ਹੀਲ।