ਨਵੀਂ ਦਿੱਲੀ/8ਨਵੰਬਰ/ਦੇਸ਼ ਕਲਿਕ ਬਿਊਰੋ:
ਅੱਜ ਰਾਸ਼ਟਰਪਤੀ ਭਵਨ ਵਿੱਚ ਆਯੋਜਿਤ ਇੱਕ ਸ਼ਾਨਦਾਰ ਸਮਾਰੋਹ ਵਿੱਚ 119 ਸ਼ਖ਼ਸੀਅਤਾਂ ਨੂੰ ਪਦਮ ਪੁਰਸਕਾਰਾਂ ਨਾਲ ਸਨਮਾਨਿਤ ਕੀਤਾ ਗਿਆ। ਇਹ ਸਨਮਾਨ 2020 ਲਈ ਦਿੱਤਾ ਗਿਆ ਹੈ। ਸੁਸ਼ਮਾ ਸਵਰਾਜ, ਅਰੁਣ ਜੇਤਲੀ ਅਤੇ ਛਨੂ ਲਾਲ ਮਿਸ਼ਰਾ ਦੇ ਨਾਮ ਪਦਮ ਵਿਭੂਸ਼ਣ ਪ੍ਰਾਪਤ ਕਰਨ ਵਾਲਿਆਂ ਵਿੱਚ ਸ਼ਾਮਲ ਹਨ।ਪੀਵੀ ਸਿੰਧੂ ਨੂੰ ਪਦਮ ਭੂਸ਼ਣ ਨਾਲ ਸਨਮਾਨਿਤ ਕੀਤਾ ਗਿਆ ਹੈ। ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨੇ ਇੱਕ ਸ਼ਾਨਦਾਰ ਪ੍ਰੋਗਰਾਮ ਵਿੱਚ 119 ਪਦਮ ਪੁਰਸਕਾਰ ਪ੍ਰਦਾਨ ਕੀਤੇ। ਅੱਜ 7 ਪਦਮ ਵਿਭੂਸ਼ਣ, 10 ਪਦਮ ਭੂਸ਼ਣ ਅਤੇ 102 ਪਦਮ ਪੁਰਸਕਾਰ ਦਿੱਤੇ ਗਏ ਹਨ। ਪਦਮ ਪੁਰਸਕਾਰ ਜੇਤੂਆਂ ਵਿੱਚੋਂ 29 ਔਰਤਾਂ ਹਨ। 16 ਲੋਕਾਂ ਨੂੰ ਮਰਨ ਉਪਰੰਤ ਸਨਮਾਨਿਤ ਕੀਤਾ ਗਿਆ ਹੈ।ਇੱਕ ਟਰਾਂਸਜੈਂਡਰ ਨੂੰ ਵੀ ਪੁਰਸਕਾਰ ਮਿਲਿਆ ਹੈ। ਜਾਪਾਨ ਦੇ ਸਾਬਕਾ ਪ੍ਰਧਾਨ ਮੰਤਰੀ ਸ਼ਿੰਜੋ ਆਬੇ ਅਤੇ ਐਸਪੀ ਬਾਲਸੁਬ੍ਰਾਹਮਣੀਅਮ ਨੂੰ ਪਦਮ ਵਿਭੂਸ਼ਣ ਦਿੱਤਾ ਗਿਆ।