Hindi English Wednesday, 30 April 2025 🕑
BREAKING
4000 ਰੁਪਏ ਰਿਸ਼ਵਤ ਮੰਗਣ ਦੇ ਦੋਸ਼ ਹੇਠ PSPCL ਦੇ ਲਾਈਨਮੈਨ ਵਿਰੁੱਧ ਵਿਜੀਲੈਂਸ ਬਿਊਰੋ ਵੱਲੋਂ ਭ੍ਰਿਸ਼ਟਾਚਾਰ ਦਾ ਮਾਮਲਾ ਦਰਜ ਪੰਚਾਇਤੀ ਚੋਣਾਂ : ਮੋਹਾਲੀ ਜ਼ਿਲ੍ਹੇ ਵਿੱਚ ਸਰਪੰਚੀ ਲਈ ਰਾਖਵੀਆਂ ਸੀਟਾਂ ਦਾ ਐਲਾਨ ਸਾਬਕਾ ਫੌਜੀ ਨੇ ਪੁੱਤ ਨਾਲ ਮਿਲ ਕੇ ਕੀਤਾ ਬਜ਼ੁਰਗ ਨੰਬਰਦਾਰ ਦਾ ਕਤਲ ਪੰਜਾਬ ‘ਚ APP ਆਗੂ ਤੇ ਸਾਥੀਆਂ ‘ਤੇ ਕਾਤਲਾਨਾ ਹਮਲਾ ਫਿਰ ਲੱਗੇ ਭੂਚਾਲ ਦੇ ਝਟਕੇ ਪੀਸੀਐਸ ਅਧਿਕਾਰੀ ਨੂੰ ਦਿੱਤਾ ਸਿੱਖਿਆ ਬੋਰਡ ਦੇ ਸਕੱਤਰ ਦਾ ਵਾਧੂ ਚਾਰਜ ਸ਼ਰਮਨਾਕ : ਪੰਜਾਬ ‘ਚ 85 ਸਾਲਾ ਹੈਵਾਨ ਵਲੋਂ ਮਾਸੂਮ ਨਾਲ ਬਲਾਤਕਾਰ ਦਿਲਜੀਤ ਦੋਸਾਂਝ ਨੂੰ ਝਟਕਾ, ਸ਼ੈਂਸਰ ਬੋਰਡ ਨੇ ਨਵੀਂ ਫਿਲਮ ‘ਪੰਜਾਬ 95’ ’ਤੇ ਚਲਾਈ ਕੈਂਚੀ ਡਿਪਟੀ ਕਮਿਸ਼ਨਰ ਵੱਲੋ ਪੰਚਾਇਤੀ ਚੋਣਾਂ ਲਈ ਸਰਪੰਚਾਂ ਦੀ ਰਿਜਰਵੇਸ਼ਨ ਸਬੰਧੀ ਨੋਟੀਫਿਕੇਸ਼ਨ ਜਾਰੀ ਕੀਤੀ ਲਾਡੋਵਾਲ ਟੋਲ ਪਲਾਜ਼ਾ ਭਲਕੇ ਤੋਂ ਫਿਰ ਹੋਵੇਗਾ ਮੁਫ਼ਤ

ਦਿੱਲੀ

More News

ਕਿਰਤੀ ਲੋਕ ਜਾਬਰ ਹਕੂਮਤਾਂ ਦੇ ਖ਼ਿਲਾਫ਼ ਲੋਕ ਲਹਿਰ ਦੀ ਤਾਕਤ ਦੇ ਜ਼ੋਰ ਨਾਲ ਲੋਕ ਵਿਰੋਧੀ ਨੀਤੀਆਂ ਨੂੰ ਪੁੱਠਾ ਗੇੜਾ ਦੇ ਕੇ ਹੀ ਦਮ ਲੈਣਗੇ: ਕਿਸਾਨ ਆਗੂ

Updated on Wednesday, November 10, 2021 16:49 PM IST
 
ਦਲਜੀਤ ਕੌਰ ਭਵਾਨੀਗੜ੍ਹ
 
ਨਵੀਂ ਦਿੱਲੀ, 10 ਨਵੰਬਰ, 2021: ਖੇਤੀ ਵਿਰੋਧੀ ਕਾਲੇ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਦਿੱਲੀ ਦੇ ਟਿਕਰੀ ਬਾਰਡਰ ਤੇ ਗ਼ਦਰੀ ਗੁਲਾਬ ਕੌਰ ਨਗਰ ਵਿਖੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੀ ਸਟੇਜ ਦੀ ਕਾਰਵਾਈ ਅੱਜ ਨੌਜਵਾਨਾਂ ਵੱਲੋਂ ਸੰਭਾਲੀ ਗਈ।  
 
ਸਟੇਜ ਤੋਂ ਲੁਧਿਆਣਾ ਜ਼ਿਲ੍ਹੇ ਦੇ ਨੌਜਵਾਨ ਆਗੂ ਯੁਵਰਾਜ ਸਿੰਘ ਘੁਡਾਣੀ ਕਲਾਂ ਅਤੇ ਮੋਗਾ ਜ਼ਿਲ੍ਹੇ ਦੇ ਆਗੂ ਗੁਰਦੇਵ ਸਿੰਘ ਕਿਸ਼ਨਪੁਰਾ ਨੇ ਕਿਹਾ ਕੇਂਦਰ ਦੀ ਭਾਜਪਾ ਹਕੂਮਤ ਦੇ ਵੱਲੋਂ 5 ਜੂਨ 2020 ਨੂੰ ਤਿੰਨ ਖੇਤੀ ਸੰਬੰਧੀ ਕਾਲੇ ਕਾਨੂੰਨ, ਬਿਜਲੀ ਐਕਟ 2020 ਅਤੇ ਪਰਾਲੀ ਸਾੜਨ ਸਬੰਧੀ ਸਖ਼ਤ ਕਾਨੂੰਨ ਲਿਆਂਦੇ। ਉਨ੍ਹਾਂ ਕਿਹਾ ਕਿ ਅੱਜ ਤੋਂ 100 ਸਾਲ ਪਹਿਲਾਂ ਵੀ ਇਹੋ ਜਿਹੇ ਕਾਨੂੰਨ ਜਦੋਂ ਅੰਗਰੇਜ਼ਾਂ ਦਾ ਸਾਡੇ ਭਾਰਤ ਤੇ ਰਾਜ ਸੀ ਤਾਂ ਉਸ ਸਮੇਂ 1906 ਦੇ ਵਿੱਚ ਵੀ ਖੇਤੀ ਵਿਰੋਧੀ ਕਾਨੂੰਨ ਲਿਆਂਦੇ ਗਏ ਸਨ। ਉਦੋਂ ਦੇਸ਼ ਦੇ ਕਿਰਤੀ ਲੋਕਾਂ ਨੇ ਬ੍ਰਿਟਿਸ਼ ਹਾਕਮਾਂ ਦੇ ਖ਼ਿਲਾਫ਼ ਚਾਚਾ ਅਜੀਤ ਸਿੰਘ ਦੀ ਅਗਵਾਈ ਦੇ ਵਿਚ ਨੌਂ ਮਹੀਨੇ ਲਗਾਤਾਰ ਮੋਰਚਾ ਲਾਇਆ ਤੇ ਅਖੀਰ ਨੂੰ ਅੰਗਰੇਜ਼ ਹਾਕਮਾਂ ਨੂੰ ਖੇਤੀ ਵਿਰੋਧੀ ਕਾਲੇ ਕਾਨੂੰਨ ਵਾਪਸ ਲੈਣ ਲਈ ਮਜਬੂਰ ਹੋਣਾ ਪਿਆ ਸੀ।
 
ਕਿਸਾਨ ਆਗੂਆਂ ਨੇ ਕਿਹਾ ਕਿ ਪਰ ਕੇਂਦਰ ਦੀ ਭਾਜਪਾ ਹਕੂਮਤ ਨੂੰ ਕਾਰਪੋਰੇਟ ਘਰਾਣਿਆਂ ਦੇ ਥਾਪੜੇ ਦਾ ਨਸ਼ਾ ਏਨਾ ਚੜ੍ਹ ਚੁੱਕਿਆ ਹੈ ਜੋ ਪਿੱਛੇ ਹਟਣ ਲਈ ਤਿਆਰ ਨਹੀਂ ਹੈ। ਉਨ੍ਹਾਂ ਕਿਹਾ ਕਿ ਪ੍ਰੰਤੂ ਇੱਕ ਨਾ ਇੱਕ ਦਿਨ ਕਿਰਤੀ ਲੋਕ ਇਨ੍ਹਾਂ ਜਾਬਰ ਹਕੂਮਤਾਂ ਦੇ ਖ਼ਿਲਾਫ਼ ਗੁੱਸੇ ਅਤੇ ਨਫ਼ਰਤ ਦੀ ਲਹਿਰ ਦੀ ਤਾਕਤ ਦੇ ਜ਼ੋਰ ਸਦਕਾ ਲੋਕ ਵਿਰੋਧੀ ਨੀਤੀਆਂ ਨੂੰ ਪਿੱਛਲ ਮੋੜਾ ਦੇ ਕੇ ਹੀ ਦਮ ਲੈਣਗੇ।
              
ਇਸ ਮੌਕੇ ਸੂਬਾ ਸਕੱਤਰ ਸ਼ਿੰਗਾਰਾ ਸਿੰਘ ਮਾਨ ਨੇ ਧਰਨੇ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਹਰਿਆਣੇ ਦੇ ਵਿੱਚ ਭਾਵੇਂ ਪਹਿਲਾਂ ਵੀ ਅੰਦੋਲਨਕਾਰੀ ਕਿਸਾਨਾਂ ਤੇ ਭਾਜਪਾ ਹਕੂਮਤ ਵੱਲੋਂ ਜਬਰ ਕੀਤਾ ਜਾ ਰਿਹਾ ਹੈ ਜਿਸ ਵਿੱਚ ਕੁਝ ਕਿਸਾਨ ਸ਼ਹੀਦੀਆਂ ਵੀ ਪਾ ਚੁੱਕੇ ਹਨ। ਉਨ੍ਹਾਂ ਕਿਹਾ ਕਿ ਇਸੇ ਤਰ੍ਹਾਂ ਪਿਛਲੇ ਦਿਨਾਂ ਦੇ ਵਿੱਚ ਵੀ ਹਰਿਆਣਾ ਦੇ ਹਾਂਸੀ ਸ਼ਹਿਰ ਵਿੱਚ ਭਾਜਪਾ ਦੇ ਕੈਬਨਿਟ ਮੰਤਰੀ ਦੇ ਆਉਣ ਤੇ ਵਿਰੋਧ ਕਰ ਰਹੇ ਕਿਸਾਨਾਂ ਤੇ ਜ਼ਬਰ ਕਰਕੇ ਕਿਸਾਨਾਂ ਨੂੰ ਖਦੇੜਨ ਦੀ ਕੋਸ਼ਿਸ਼ ਕੀਤੀ ਜਿਸ ਵਿਚ ਕੁਲਦੀਪ ਸਿੰਘ ਰਾਣਾ ਨਾਂ ਦਾ ਕਿਸਾਨ ਗੰਭੀਰ ਜ਼ਖ਼ਮੀ ਹੋ ਗਿਆ ਜੋ ਹਸਪਤਾਲ ਦੇ ਵਿੱਚ ਜ਼ਿੰਦਗੀ ਅਤੇ ਮੌਤ ਦੀ ਲੜਾਈ ਲੜ ਰਿਹਾ ਹੈ।
 
ਉਨ੍ਹਾਂ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਇਸ ਘਟਨਾ ਦੀ ਸਖਤ ਸ਼ਬਦਾਂ ਦੇ ਵਿੱਚ ਨਿਖੇਧੀ ਕਰਦਿਆਂ ਜ਼ਖ਼ਮੀਆਂ ਦੇ ਫਰੀ ਇਲਾਜ ਦੀ ਮੰਗ ਕੀਤੀ ਅਤੇ ਨਾਲ ਹੀ ਉਨ੍ਹਾਂ ਨੂੰ ਬਣਦਾ ਇਨਸਾਫ ਦਿਵਾਉਣ ਲਈ ਹਰਿਆਣਾ ਦੇ ਕਿਸਾਨਾਂ ਦੇ ਸੰਘਰਸ਼ ਨਾਲ ਮਿਲ ਕੇ ਹਮਾਇਤ ਦਾ ਐਲਾਨ ਕੀਤਾ। ਆਪਣੀਆਂ ਜ਼ਮੀਨਾਂ ਬਚਾਉਣ ਦੀ ਲੜਾਈ ਲੜ ਰਹੇ ਉਨ੍ਹਾਂ ਕਿਸਾਨਾਂ ਨੂੰ ਮੰਦੀ ਸ਼ਬਦਾਵਲੀ ਬੋਲਣ ਵਾਲੇ ਮੰਤਰੀਆਂ ਨੂੰ ਸੱਤਾ ਤੋਂ ਲਾਂਭੇ ਕਰਨ ਦੀ ਮੰਗ ਵੀ ਕੀਤੀ। ਅੱਜ ਦੀ ਸਟੇਜ ਤੋਂ ਜਸਪ੍ਰੀਤ ਸਿੰਘ ਰੋੜੀਆਂ ਲੁਧਿਆਣਾ, ਜਗਸੀਰ ਸਿੰਘ ਜਵਾਹਰ ਕੇ ਅਤੇ ਸਿਕੰਦਰ ਸਿੰਘ ਘੁੰਮਣ ਬਠਿੰਡਾ ਨੇ ਵੀ ਸੰਬੋਧਨ ਕੀਤਾ।

ਵੀਡੀਓ

ਹੋਰ
Have something to say? Post your comment
ਦਿੱਲੀ: ਫੈਕਟਰੀ ‘ਚ ਅੱਗ ਲੱਗਣ ਕਾਰਨ 3 ਮਜ਼ਦੂਰਾਂ ਦੀ ਮੌਤ, ਛੇ ਜ਼ਖਮੀ

: ਦਿੱਲੀ: ਫੈਕਟਰੀ ‘ਚ ਅੱਗ ਲੱਗਣ ਕਾਰਨ 3 ਮਜ਼ਦੂਰਾਂ ਦੀ ਮੌਤ, ਛੇ ਜ਼ਖਮੀ

ਦਿੱਲੀ ‘ਚ ਪਾਣੀ ਸੰਕਟ ਮਾਮਲੇ ਦੀ ਅੱਜ ਸੁਪਰੀਮ ਕੋਰਟ ਵਿੱਚ ਹੋਵੇਗੀ ਸੁਣਵਾਈ

: ਦਿੱਲੀ ‘ਚ ਪਾਣੀ ਸੰਕਟ ਮਾਮਲੇ ਦੀ ਅੱਜ ਸੁਪਰੀਮ ਕੋਰਟ ਵਿੱਚ ਹੋਵੇਗੀ ਸੁਣਵਾਈ

ਸੱਤਾ ਦਾ ਲਾਲਚ ਨਹੀਂ, ਲੋਕ ਸੇਵਾ ਹੀ ਉਦੇਸ਼ ਹੈ: ਗੁਰਮੀਤ ਖੁੱਡੀਆਂ

: ਸੱਤਾ ਦਾ ਲਾਲਚ ਨਹੀਂ, ਲੋਕ ਸੇਵਾ ਹੀ ਉਦੇਸ਼ ਹੈ: ਗੁਰਮੀਤ ਖੁੱਡੀਆਂ

ਸ਼ਰਾਬ ਨੀਤੀ ਮਾਮਲੇ ‘ਚ ਮਨੀਸ਼ ਸਿਸੋਦੀਆ ਬਾਰੇ ਅਦਾਲਤ ‘ਚ ਅੱਜ ਫਿਰ ਹੋਵੇਗੀ ਸੁਣਵਾਈ

: ਸ਼ਰਾਬ ਨੀਤੀ ਮਾਮਲੇ ‘ਚ ਮਨੀਸ਼ ਸਿਸੋਦੀਆ ਬਾਰੇ ਅਦਾਲਤ ‘ਚ ਅੱਜ ਫਿਰ ਹੋਵੇਗੀ ਸੁਣਵਾਈ

ਹਾਈਕੋਰਟ ‘ਚ ਅੱਜ ਹੋਵੇਗੀ ਮਨੀਸ਼ ਸਿਸੋਦੀਆ ਦੀ ਜ਼ਮਾਨਤ ਪਟੀਸ਼ਨ 'ਤੇ ਸੁਣਵਾਈ

: ਹਾਈਕੋਰਟ ‘ਚ ਅੱਜ ਹੋਵੇਗੀ ਮਨੀਸ਼ ਸਿਸੋਦੀਆ ਦੀ ਜ਼ਮਾਨਤ ਪਟੀਸ਼ਨ 'ਤੇ ਸੁਣਵਾਈ

ਮਨੀਸ਼ ਸਿਸੋਦੀਆ ਦੀ ਜ਼ਮਾਨਤ ਪਟੀਸ਼ਨ 'ਤੇ ਅੱਜ ਦਿੱਲੀ ਹਾਈਕੋਰਟ 'ਚ ਹੋਵੇਗੀ ਸੁਣਵਾਈ

: ਮਨੀਸ਼ ਸਿਸੋਦੀਆ ਦੀ ਜ਼ਮਾਨਤ ਪਟੀਸ਼ਨ 'ਤੇ ਅੱਜ ਦਿੱਲੀ ਹਾਈਕੋਰਟ 'ਚ ਹੋਵੇਗੀ ਸੁਣਵਾਈ

ਕੇਜਰੀਵਾਲ ਦੀ ਜ਼ਮਾਨਤ ਬਾਰੇ ਸੁਪਰੀਮ ਕੋਰਟ ‘ਚ ਬਹਿਸ ਮੁਕੰਮਲ, ਫੈਸਲਾ ਕਿਸੇ ਵੇਲੇ ਵੀ ਸੰਭਵ

: ਕੇਜਰੀਵਾਲ ਦੀ ਜ਼ਮਾਨਤ ਬਾਰੇ ਸੁਪਰੀਮ ਕੋਰਟ ‘ਚ ਬਹਿਸ ਮੁਕੰਮਲ, ਫੈਸਲਾ ਕਿਸੇ ਵੇਲੇ ਵੀ ਸੰਭਵ

ਦਿੱਲੀ ਮਹਿਲਾ ਕਮਿਸ਼ਨ ਦੇ 223 ਕਰਮਚਾਰੀ ਬਰਖਾਸਤ

: ਦਿੱਲੀ ਮਹਿਲਾ ਕਮਿਸ਼ਨ ਦੇ 223 ਕਰਮਚਾਰੀ ਬਰਖਾਸਤ

ਸੁਪਰੀਮ ਕੋਰਟ ‘ਚ ਅੱਜ ਫਿਰ ਹੋਵੇਗੀ ਅਰਵਿੰਦ ਕੇਜਰੀਵਾਲ ਦੀ ਗ੍ਰਿਫ਼ਤਾਰੀ ਬਾਰੇ ਸੁਣਵਾਈ

: ਸੁਪਰੀਮ ਕੋਰਟ ‘ਚ ਅੱਜ ਫਿਰ ਹੋਵੇਗੀ ਅਰਵਿੰਦ ਕੇਜਰੀਵਾਲ ਦੀ ਗ੍ਰਿਫ਼ਤਾਰੀ ਬਾਰੇ ਸੁਣਵਾਈ

ਅਰਵਿੰਦ ਕੇਜਰੀਵਾਲ ਨੂੰ ਅੱਜ ਜ਼ੇਲ੍ਹ ‘ਚ ਨਹੀਂ ਮਿਲ ਸਕੇਗੀ ਪਤਨੀ ਸੁਨੀਤਾ, ਤਿਹਾੜ ਪ੍ਰਸ਼ਾਸਨ ਨੇ ਨਹੀਂ ਦਿੱਤੀ ਇਜਾਜ਼ਤ

: ਅਰਵਿੰਦ ਕੇਜਰੀਵਾਲ ਨੂੰ ਅੱਜ ਜ਼ੇਲ੍ਹ ‘ਚ ਨਹੀਂ ਮਿਲ ਸਕੇਗੀ ਪਤਨੀ ਸੁਨੀਤਾ, ਤਿਹਾੜ ਪ੍ਰਸ਼ਾਸਨ ਨੇ ਨਹੀਂ ਦਿੱਤੀ ਇਜਾਜ਼ਤ

X