ਚੰਡੀਗੜ੍ਹ:10 ਨਵੰਬਰ, ਦੇਸ਼ ਕਲਿੱਕ ਬਿਓਰੋ
ਹਰਿਆਣਾ ਦੇ ਸੋਨੀਪਤ ਜ਼ਿਲ੍ਹੇ ਦਾ ਪਿੰਡ ਹਲਾਲਪੁਰ ਅੱਜ ਗੋਲੀਆਂ ਦੀ ਆਵਾਜ਼ ਨਾਲ ਹਿੱਲ ਗਿਆ। ਅਣਪਛਾਤੇ ਹਮਲਾਵਰਾਂ ਨੇ ਅੱਜ ਰਾਸ਼ਟਰੀ ਪੱਧਰ ਦੀ ਕਬੱਡੀ ਖਿਡਾਰਨ ਨਿਸ਼ਾ ਅਤੇ ਉਸ ਦੇ ਭਰਾ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ। ਇਹ ਘਟਨਾ ਬੁੱਧਵਾਰ ਨੂੰ ਹਲਾਲਪੁਰ ਸਥਿਤ ਸੁਸ਼ੀਲ ਕੁਮਾਰ ਰੈਸਲਿੰਗ ਅਕੈਡਮੀ 'ਚ ਵਾਪਰੀ। ਘਟਨਾ 'ਚ ਨਿਸ਼ਾ ਅਤੇ ਉਸ ਦੇ ਭਰਾ ਦੀ ਮੌਕੇ 'ਤੇ ਹੀ ਮੌਤ ਹੋ ਗਈ ਜਦਕਿ ਮਾਂ ਦੀ ਹਾਲਤ ਗੰਭੀਰ ਬਣੀ ਹੋਈ ਹੈ ਅਤੇ ਉਨ੍ਹਾਂ ਨੂੰ ਰੋਹਤਕ ਪੀਜੀਆਈ ਰੈਫਰ ਕਰ ਦਿੱਤਾ ਗਿਆ ਹੈ। ਗੋਲੀ ਚੱਲਣ ਦੇ ਕਾਰਨਾਂ ਦਾ ਅਜੇ ਤੱਕ ਖੁਲਾਸਾ ਨਹੀਂ ਹੋਇਆ ਹੈ
ਪੁਲਸ ਨੇ ਲਾਸ਼ਾਂ ਨੂੰ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਸੋਨੀਪਤ ਭੇਜ ਦਿੱਤਾ ਹੈ। ਖਰਖੌਦਾ ਪੁਲੀਸ ਮਾਮਲੇ ਦੀ ਜਾਂਚ ਵਿੱਚ ਜੁਟੀ ਹੋਈ ਹੈ।