Hindi English Wednesday, 30 April 2025 🕑
BREAKING
4000 ਰੁਪਏ ਰਿਸ਼ਵਤ ਮੰਗਣ ਦੇ ਦੋਸ਼ ਹੇਠ PSPCL ਦੇ ਲਾਈਨਮੈਨ ਵਿਰੁੱਧ ਵਿਜੀਲੈਂਸ ਬਿਊਰੋ ਵੱਲੋਂ ਭ੍ਰਿਸ਼ਟਾਚਾਰ ਦਾ ਮਾਮਲਾ ਦਰਜ ਪੰਚਾਇਤੀ ਚੋਣਾਂ : ਮੋਹਾਲੀ ਜ਼ਿਲ੍ਹੇ ਵਿੱਚ ਸਰਪੰਚੀ ਲਈ ਰਾਖਵੀਆਂ ਸੀਟਾਂ ਦਾ ਐਲਾਨ ਸਾਬਕਾ ਫੌਜੀ ਨੇ ਪੁੱਤ ਨਾਲ ਮਿਲ ਕੇ ਕੀਤਾ ਬਜ਼ੁਰਗ ਨੰਬਰਦਾਰ ਦਾ ਕਤਲ ਪੰਜਾਬ ‘ਚ APP ਆਗੂ ਤੇ ਸਾਥੀਆਂ ‘ਤੇ ਕਾਤਲਾਨਾ ਹਮਲਾ ਫਿਰ ਲੱਗੇ ਭੂਚਾਲ ਦੇ ਝਟਕੇ ਪੀਸੀਐਸ ਅਧਿਕਾਰੀ ਨੂੰ ਦਿੱਤਾ ਸਿੱਖਿਆ ਬੋਰਡ ਦੇ ਸਕੱਤਰ ਦਾ ਵਾਧੂ ਚਾਰਜ ਸ਼ਰਮਨਾਕ : ਪੰਜਾਬ ‘ਚ 85 ਸਾਲਾ ਹੈਵਾਨ ਵਲੋਂ ਮਾਸੂਮ ਨਾਲ ਬਲਾਤਕਾਰ ਦਿਲਜੀਤ ਦੋਸਾਂਝ ਨੂੰ ਝਟਕਾ, ਸ਼ੈਂਸਰ ਬੋਰਡ ਨੇ ਨਵੀਂ ਫਿਲਮ ‘ਪੰਜਾਬ 95’ ’ਤੇ ਚਲਾਈ ਕੈਂਚੀ ਡਿਪਟੀ ਕਮਿਸ਼ਨਰ ਵੱਲੋ ਪੰਚਾਇਤੀ ਚੋਣਾਂ ਲਈ ਸਰਪੰਚਾਂ ਦੀ ਰਿਜਰਵੇਸ਼ਨ ਸਬੰਧੀ ਨੋਟੀਫਿਕੇਸ਼ਨ ਜਾਰੀ ਕੀਤੀ ਲਾਡੋਵਾਲ ਟੋਲ ਪਲਾਜ਼ਾ ਭਲਕੇ ਤੋਂ ਫਿਰ ਹੋਵੇਗਾ ਮੁਫ਼ਤ

ਦਿੱਲੀ

More News

ਸੰਸਦ ਦੇ ਸਰਦ ਰੁੱਤ ਸੈਸ਼ਨ ਦੌਰਾਨ 29 ਨਵੰਬਰ ਤੋਂ ਰੋਜ਼ਾਨਾ 500 ਕਿਸਾਨ ਟਰੈਕਟਰ ਟਰਾਲੀਆਂ ਵਿੱਚ ਸੰਸਦ ਵੱਲ ਮਾਰਚ ਕਰਨਗੇ: ਕਿਸਾਨ ਮੋਰਚਾ

Updated on Thursday, November 11, 2021 12:50 PM IST
 
ਦਲਜੀਤ ਕੌਰ ਭਵਾਨੀਗੜ੍ਹ
 
- 26 ਨਵੰਬਰ ਨੂੰ, ਕਿਸਾਨ ਦਿੱਲੀ ਦੀਆਂ ਸਰਹੱਦਾਂ ਅਤੇ ਦੇਸ਼ ਭਰ ਵਿੱਚ ਇਤਿਹਾਸਕ ਕਿਸਾਨ ਅੰਦੋਲਨ ਦੇ ਇੱਕ ਸਾਲ ਨੂੰ ਉਤਸ਼ਾਹ ਨਾਲ ਮਨਾਉਣਗੇ: ਕਿਸਾਨ ਆਗੂ
 
- ਹਰ ਰਾਜ ਵਿੱਚ ਵਿਸ਼ਾਲ ਮਹਾਂਪੰਚਾਇਤਾਂ, ਅਸੈਂਬਲੀਆਂ, ਇਕੱਠਾਂ ਆਦਿ ਨਾਲ 26 ਨਵੰਬਰ ਦੇ ਦਿਨ ਨੂੰ ਮਨਾਉਣ ਦੀਆਂ ਤਿਆਰੀਆਂ ਚੱਲ ਰਹੀਆਂ ਹਨ: ਕਿਸਾਨ ਮੋਰਚਾ
 
 
ਦਲਜੀਤ ਕੌਰ ਭਵਾਨੀਗੜ੍ਹ
 
ਦਿੱਲੀ, 11 ਨਵੰਬਰ 2021: ਸੰਯੁਕਤ ਕਿਸਾਨ ਮੋਰਚੇ ਦੇ ਆਗੂਆਂ ਨੇ ਅੱਜ ਕਿਸਾਨੀ ਧਰਨਿਆਂ ਦੇ 349ਵੇਂ ਦਿਨ ਪ੍ਰੈੱਸ ਬਿਆਨ ਜਾਰੀ ਕਰਦਿਆਂ ਦੱਸਿਆ ਕਿ ਲਖੀਮਪੁਰ ਖੇੜੀ ਕਤਲੇਆਮ ਦੇ ਸਮਾਨਾਂਤਰ ਘਿਨਾਉਣੇ ਕਾਰੇ ਵਿੱਚ ਫਿਰੋਜ਼ਪੁਰ ਵਿਚ ਕਿਸਾਨਾਂ 'ਤੇ ਗੋਲੀਬਾਰੀ ਕੀਤੀ ਗਈ ਅਤੇ ਪੰਜ ਕਿਸਾਨਾਂ ਨੂੰ ਅਕਾਲੀ ਆਗੂਆਂ ਦੀ ਗੱਡੀ ਨੇ ਕੁਚਲ ਦਿੱਤਾ। 
 
ਮੋਰਚੇ ਦੇ ਆਗੂਆਂ ਨੇ ਦੱਸਿਆ ਕਿ ਕਿਸਾਨ ਅਕਾਲੀ ਦਲ ਦੀ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਦੇ ਸਾਹਮਣੇ ਆਪਣਾ ਸਵਾਲ ਰੱਖਣ ਲਈ ਸਥਾਨ 'ਤੇ ਇਕੱਠੇ ਹੋਏ ਸਨ, ਜੋ ਇਕ ਸਮਾਗਮ 'ਚ ਸ਼ਾਮਲ ਹੋਣ ਲਈ ਉਥੇ ਪਹੁੰਚੀ ਹੋਈ ਸੀ। ਉਨ੍ਹਾਂ ਦੱਸਿਆ ਕਿ ਸ੍ਰੀਮਤੀ ਹਰਸਿਮਰਤ ਕੌਰ ਨੇ ਕਿਸਾਨਾਂ ਨੂੰ ਸਮਾਗਮ ਹੋਣ ਦੇਣ ਲਈ ਕਿਹਾ ਅਤੇ ਬਾਅਦ ਵਿੱਚ ਮਿਲਣ ਦਾ ਵਾਅਦਾ ਕੀਤਾ, ਹਾਲਾਂਕਿ ਬਾਅਦ ਵਿੱਚ ਜਦੋਂ ਕਿਸਾਨਾਂ ਨੇ ਅਕਾਲੀ ਆਗੂਆਂ ਨੂੰ ਮਿਲਣ ਦੀ ਕੋਸ਼ਿਸ਼ ਕੀਤੀ ਤਾਂ ਉਨ੍ਹਾਂ ਨੇ ਇਨਕਾਰ ਕਰ ਦਿੱਤਾ ਅਤੇ ਅਕਾਲੀ ਦਲ ਦੇ ਸਾਬਕਾ ਵਿਧਾਇਕ ਨੋਨੀ ਮਾਨ ਨੇ ਉਨ੍ਹਾਂ ਨੂੰ ਆਪਣੀ ਗੱਡੀ ਰਾਹੀਂ ਭਜਾਉਣ ਦੀ ਕੋਸ਼ਿਸ਼ ਕੀਤੀ। ਇੱਕ ਕਿਸਾਨ ਹਰਨੇਕ ਸਿੰਘ ਮਹਿਮਾ ਨੂੰ ਗੱਡੀ ਇੱਕ ਕਿਲੋਮੀਟਰ ਤੱਕ ਘਸੀਟ ਕੇ ਲੈ ਗਈ। ਅਕਾਲੀ ਆਗੂਆਂ ਨੇ ਕਿਸਾਨਾਂ 'ਤੇ ਗੋਲੀਆਂ ਵੀ ਚਲਾਈਆਂ। 
 
ਕਿਸਾਨ ਮੋਰਚੇ ਦੇ ਆਗੂਆਂ ਨੇ ਕਿਹਾ ਕਿ ਐੱਸਕੇਐੱਮ ਇਸ ਗੰਭੀਰ ਘਟਨਾ ਦੀ ਨਿਖੇਧੀ ਕਰਦਾ ਹੈ ਅਤੇ ਕਤਲ ਦੀ ਕੋਸ਼ਿਸ਼ ਲਈ ਅਕਾਲੀ ਆਗੂਆਂ ਵਿਰੁੱਧ ਐਫਆਈਆਰ ਦੀ ਮੰਗ ਕਰਦਾ ਹੈ। ਉਨ੍ਹਾਂ ਕਿਹਾ ਕਿ ਇਸ ਘਟਨਾ ਸਬੰਧੀ ਇਨਸਾਫ਼ ਦੀ ਮੰਗ ਲਈ ਭਲਕੇ ਡੀਸੀ ਦਫ਼ਤਰ ਫ਼ਿਰੋਜ਼ਪੁਰ ਤੱਕ ਰੋਸ ਮਾਰਚ ਕੱਢਿਆ ਜਾਵੇਗਾ।
 
ਸੰਯੁਕਤ ਕਿਸਾਨ ਮੋਰਚੇ ਦੇ ਆਗੂਆਂ ਬਲਬੀਰ ਸਿੰਘ ਰਾਜੇਵਾਲ, ਡਾ: ਦਰਸ਼ਨ ਪਾਲ, ਗੁਰਨਾਮ ਸਿੰਘ ਚੜੂਨੀ, ਹਨਨ ਮੋਲਾ, ਜਗਜੀਤ ਸਿੰਘ ਡੱਲੇਵਾਲ, ਜੋਗਿੰਦਰ ਸਿੰਘ ਉਗਰਾਹਾਂ, ਸ਼ਿਵ ਕੁਮਾਰ ਸ਼ਰਮਾ 'ਕੱਕਾਜੀ' ਅਤੇ ਯੁੱਧਵੀਰ ਸਿੰਘ ਨੇ ਕਿਹਾ ਕਿ 26 ਨਵੰਬਰ ਨੂੰ ਕਿਸਾਨ ਦਿੱਲੀ ਦੀਆਂ ਸਰਹੱਦਾਂ ਅਤੇ ਦੇਸ਼ ਭਰ ਵਿੱਚ ਇਤਿਹਾਸਕ ਕਿਸਾਨ ਅੰਦੋਲਨ ਦੇ ਇੱਕ ਸਾਲ ਨੂੰ ਉਤਸ਼ਾਹ ਨਾਲ ਮਨਾਉਣਗੇ। ਹਰ ਰਾਜ ਵਿੱਚ ਵਿਸ਼ਾਲ ਮਹਾਂਪੰਚਾਇਤਾਂ, ਅਸੈਂਬਲੀਆਂ, ਇਕੱਠਾਂ ਆਦਿ ਨਾਲ ਇਸ ਦਿਨ ਨੂੰ ਮਨਾਉਣ ਦੀਆਂ ਤਿਆਰੀਆਂ ਚੱਲ ਰਹੀਆਂ ਹਨ।
 
ਕਿਸਾਨ ਮੋਰਚੇ ਦੇ ਆਗੂਆਂ ਨੇ ਦੱਸਿਆ ਕਿ 29 ਨਵੰਬਰ ਤੋਂ ਸ਼ੁਰੂ ਹੋ ਰਹੇ ਸੰਸਦ ਦੇ ਸਰਦ ਰੁੱਤ ਸੈਸ਼ਨ ਦੌਰਾਨ ਹਰ ਰੋਜ਼ 500 ਕਿਸਾਨ ਟਰੈਕਟਰ ਟਰਾਲੀਆਂ ਵਿੱਚ ਸੰਸਦ ਵੱਲ ਮਾਰਚ ਕਰਨਗੇ। ਉਨ੍ਹਾਂ ਕਿਹਾ ਕਿ 22 ਨਵੰਬਰ ਨੂੰ ਲਖਨਊ ਵਿੱਚ ਐੱਸਕੇਐੱਮ ਦੇ ਬੈਨਰ ਹੇਠ ਇੱਕ ਵਿਸ਼ਾਲ ਕਿਸਾਨ ਮਜ਼ਦੂਰ ਮਹਾਪੰਚਾਇਤ ਹੋਵੇਗੀ। 28 ਨਵੰਬਰ ਨੂੰ ਐੱਸਕੇਐੱਮ ਦੇ ਬੈਨਰ ਹੇਠ ਮੁੰਬਈ ਵਿੱਚ ਇੱਕ ਹੋਰ ਵਿਸ਼ਾਲ ਕਿਸਾਨ-ਮਜ਼ਦੂਰ ਮਹਾਪੰਚਾਇਤ ਦਾ ਆਯੋਜਨ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਦੇਸ਼ ਭਰ ਵਿੱਚ ਕਿਸਾਨ ਅੰਦੋਲਨ ਜ਼ੋਰ ਫੜ ਰਿਹਾ ਹੈ।
 
ਕਿਸਾਨ ਮੋਰਚੇ ਦੇ ਆਗੂਆਂ ਨੇ ਕਿਹਾ ਕਿ ਹਾਂਸੀ ਵਿੱਚ ਐੱਸਪੀ ਦਫ਼ਤਰ ਅੱਗੇ ਅਣਮਿੱਥੇ ਸਮੇਂ ਦਾ ਧਰਨਾ ਹੁਣ ਸੰਘਰਸ਼ ਦੇ ਤੀਜੇ ਦਿਨ ਵਿੱਚ ਦਾਖ਼ਲ ਹੋ ਗਿਆ ਹੈ। ਹਜ਼ਾਰਾਂ ਕਿਸਾਨਾਂ ਨੇ ਪ੍ਰਸ਼ਾਸਨ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਉੱਧਰ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਕਿਸਾਨਾਂ ਦੀਆਂ ਮੰਗਾਂ ਮੰਨਣ ਤੋਂ ਇਨਕਾਰ ਕਰ ਦਿੱਤਾ ਹੈ।
 
ਕਿਸਾਨ ਮੋਰਚੇ ਦੇ ਆਗੂਆਂ ਨੇ ਕਿਹਾ ਕਿ ਦੇਸ਼ ਦੇ ਕਈ ਹਿੱਸਿਆਂ ਵਿੱਚ ਕਿਸਾਨ ਘੱਟੋ-ਘੱਟ ਸਮਰਥਨ ਮੁੱਲ 'ਤੇ ਫਸਲਾਂ ਦੀ ਖਰੀਦ ਲਈ ਵਿਰੋਧ ਪ੍ਰਦਰਸ਼ਨ ਕਰ ਰਹੇ ਹਨ। ਜੈਪੁਰ 'ਚ ਕਿਸਾਨਾਂ ਨੇ ਬਾਜਰੇ ਦੀ ਖਰੀਦ ਨੂੰ ਲੈ ਕੇ ਪ੍ਰਦਰਸ਼ਨ ਕੀਤਾ, ਜਦਕਿ ਹਰਿਆਣਾ ਦੇ ਕਰਨਾਲ 'ਚ ਕਿਸਾਨਾਂ ਨੇ ਝੋਨੇ ਦੀ ਖਰੀਦ ਨੂੰ ਲੈ ਕੇ ਪ੍ਰਦਰਸ਼ਨ ਕੀਤਾ। ਪ੍ਰਯਾਗਰਾਜ ਵਿੱਚ ਕਿਸਾਨਾਂ ਨੇ ਜਰੀ ਪਾਵਰ ਹਾਊਸ ਤੋਂ ਲੈ ਕੇ ਗੱਲਾ ਮੰਡੀ ਤੱਕ ਰੋਸ ਮਾਰਚ ਕੱਢਿਆ। ਕਿਸਾਨਾਂ ਨੇ 9-ਨੁਕਾਤੀ ਮੰਗ ਪੱਤਰ ਪੇਸ਼ ਕੀਤਾ ਜਿਸ ਵਿੱਚ 1940 ਰੁਪਏ ਪ੍ਰਤੀ ਕੁਇੰਟਲ ਦੇ ਹਿਸਾਬ ਨਾਲ ਝੋਨੇ ਦੀ ਖਰੀਦ ਅਤੇ ਅਜੈ ਮਿਸ਼ਰਾ ਟੈਨੀ ਨੂੰ ਬਰਖਾਸਤ ਕਰਨਾ ਸ਼ਾਮਲ ਹੈ।
 

ਵੀਡੀਓ

ਹੋਰ
Have something to say? Post your comment
ਦਿੱਲੀ: ਫੈਕਟਰੀ ‘ਚ ਅੱਗ ਲੱਗਣ ਕਾਰਨ 3 ਮਜ਼ਦੂਰਾਂ ਦੀ ਮੌਤ, ਛੇ ਜ਼ਖਮੀ

: ਦਿੱਲੀ: ਫੈਕਟਰੀ ‘ਚ ਅੱਗ ਲੱਗਣ ਕਾਰਨ 3 ਮਜ਼ਦੂਰਾਂ ਦੀ ਮੌਤ, ਛੇ ਜ਼ਖਮੀ

ਦਿੱਲੀ ‘ਚ ਪਾਣੀ ਸੰਕਟ ਮਾਮਲੇ ਦੀ ਅੱਜ ਸੁਪਰੀਮ ਕੋਰਟ ਵਿੱਚ ਹੋਵੇਗੀ ਸੁਣਵਾਈ

: ਦਿੱਲੀ ‘ਚ ਪਾਣੀ ਸੰਕਟ ਮਾਮਲੇ ਦੀ ਅੱਜ ਸੁਪਰੀਮ ਕੋਰਟ ਵਿੱਚ ਹੋਵੇਗੀ ਸੁਣਵਾਈ

ਸੱਤਾ ਦਾ ਲਾਲਚ ਨਹੀਂ, ਲੋਕ ਸੇਵਾ ਹੀ ਉਦੇਸ਼ ਹੈ: ਗੁਰਮੀਤ ਖੁੱਡੀਆਂ

: ਸੱਤਾ ਦਾ ਲਾਲਚ ਨਹੀਂ, ਲੋਕ ਸੇਵਾ ਹੀ ਉਦੇਸ਼ ਹੈ: ਗੁਰਮੀਤ ਖੁੱਡੀਆਂ

ਸ਼ਰਾਬ ਨੀਤੀ ਮਾਮਲੇ ‘ਚ ਮਨੀਸ਼ ਸਿਸੋਦੀਆ ਬਾਰੇ ਅਦਾਲਤ ‘ਚ ਅੱਜ ਫਿਰ ਹੋਵੇਗੀ ਸੁਣਵਾਈ

: ਸ਼ਰਾਬ ਨੀਤੀ ਮਾਮਲੇ ‘ਚ ਮਨੀਸ਼ ਸਿਸੋਦੀਆ ਬਾਰੇ ਅਦਾਲਤ ‘ਚ ਅੱਜ ਫਿਰ ਹੋਵੇਗੀ ਸੁਣਵਾਈ

ਹਾਈਕੋਰਟ ‘ਚ ਅੱਜ ਹੋਵੇਗੀ ਮਨੀਸ਼ ਸਿਸੋਦੀਆ ਦੀ ਜ਼ਮਾਨਤ ਪਟੀਸ਼ਨ 'ਤੇ ਸੁਣਵਾਈ

: ਹਾਈਕੋਰਟ ‘ਚ ਅੱਜ ਹੋਵੇਗੀ ਮਨੀਸ਼ ਸਿਸੋਦੀਆ ਦੀ ਜ਼ਮਾਨਤ ਪਟੀਸ਼ਨ 'ਤੇ ਸੁਣਵਾਈ

ਮਨੀਸ਼ ਸਿਸੋਦੀਆ ਦੀ ਜ਼ਮਾਨਤ ਪਟੀਸ਼ਨ 'ਤੇ ਅੱਜ ਦਿੱਲੀ ਹਾਈਕੋਰਟ 'ਚ ਹੋਵੇਗੀ ਸੁਣਵਾਈ

: ਮਨੀਸ਼ ਸਿਸੋਦੀਆ ਦੀ ਜ਼ਮਾਨਤ ਪਟੀਸ਼ਨ 'ਤੇ ਅੱਜ ਦਿੱਲੀ ਹਾਈਕੋਰਟ 'ਚ ਹੋਵੇਗੀ ਸੁਣਵਾਈ

ਕੇਜਰੀਵਾਲ ਦੀ ਜ਼ਮਾਨਤ ਬਾਰੇ ਸੁਪਰੀਮ ਕੋਰਟ ‘ਚ ਬਹਿਸ ਮੁਕੰਮਲ, ਫੈਸਲਾ ਕਿਸੇ ਵੇਲੇ ਵੀ ਸੰਭਵ

: ਕੇਜਰੀਵਾਲ ਦੀ ਜ਼ਮਾਨਤ ਬਾਰੇ ਸੁਪਰੀਮ ਕੋਰਟ ‘ਚ ਬਹਿਸ ਮੁਕੰਮਲ, ਫੈਸਲਾ ਕਿਸੇ ਵੇਲੇ ਵੀ ਸੰਭਵ

ਦਿੱਲੀ ਮਹਿਲਾ ਕਮਿਸ਼ਨ ਦੇ 223 ਕਰਮਚਾਰੀ ਬਰਖਾਸਤ

: ਦਿੱਲੀ ਮਹਿਲਾ ਕਮਿਸ਼ਨ ਦੇ 223 ਕਰਮਚਾਰੀ ਬਰਖਾਸਤ

ਸੁਪਰੀਮ ਕੋਰਟ ‘ਚ ਅੱਜ ਫਿਰ ਹੋਵੇਗੀ ਅਰਵਿੰਦ ਕੇਜਰੀਵਾਲ ਦੀ ਗ੍ਰਿਫ਼ਤਾਰੀ ਬਾਰੇ ਸੁਣਵਾਈ

: ਸੁਪਰੀਮ ਕੋਰਟ ‘ਚ ਅੱਜ ਫਿਰ ਹੋਵੇਗੀ ਅਰਵਿੰਦ ਕੇਜਰੀਵਾਲ ਦੀ ਗ੍ਰਿਫ਼ਤਾਰੀ ਬਾਰੇ ਸੁਣਵਾਈ

ਅਰਵਿੰਦ ਕੇਜਰੀਵਾਲ ਨੂੰ ਅੱਜ ਜ਼ੇਲ੍ਹ ‘ਚ ਨਹੀਂ ਮਿਲ ਸਕੇਗੀ ਪਤਨੀ ਸੁਨੀਤਾ, ਤਿਹਾੜ ਪ੍ਰਸ਼ਾਸਨ ਨੇ ਨਹੀਂ ਦਿੱਤੀ ਇਜਾਜ਼ਤ

: ਅਰਵਿੰਦ ਕੇਜਰੀਵਾਲ ਨੂੰ ਅੱਜ ਜ਼ੇਲ੍ਹ ‘ਚ ਨਹੀਂ ਮਿਲ ਸਕੇਗੀ ਪਤਨੀ ਸੁਨੀਤਾ, ਤਿਹਾੜ ਪ੍ਰਸ਼ਾਸਨ ਨੇ ਨਹੀਂ ਦਿੱਤੀ ਇਜਾਜ਼ਤ

X